Connect with us

Mohali

ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿੱਕਰੀ ਲਈ 44 ਲਾਇਸੰਸ ਜਾਰੀ

Published

on

18 ਤੋਂ 20 ਅਕਤੂਬਰ ਤੱਕ, ਕੇਵਲ ਤਿੰਨ ਦਿਨਾਂ ਲਈ ਹੋਵੇਗੀ ਪਟਾਕਿਆਂ ਦੀ ਵਿਕਰੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਕਿਆਂ ਦੀ ਵਿੱਕਰੀ ਲਈ ਅਰਜ਼ੀਆਂ ਦੇਣ ਵਾਲੇ ਲੋਕਾਂ ਨੂੰ 44 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਗਠਿਤ ਕੀਤੀ ਗਈ ਕਮੇਟੀ ਵੱਲੋਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਲਾਇਸੰਸ ਜਾਰੀ ਕਰਨ ਲਈ ਅੱਜ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ, (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਤਹਿਸੀਲਦਾਰ, ਖਰੜ, ਗੁਰਵਿੰਦਰ ਕੌਰ ਤੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਪਬਲਿਕ ਦੀ ਹਾਜ਼ਰੀ ਵਿਚ ਮੁਕੰਮਲ ਵੀਡੀਓਗ੍ਰਾਫੀ ਹੇਠ ਡਰਾਅ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਅਤੇ ਪੰਜਾਬ ਸਰਕਾਰ ਇੰਡਸਟਰੀ ਅਤੇ ਕਮਰਸ ਵਿਭਾਗ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੰਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਆਰਜ਼ੀ ਲਾਇਸੰਸਾਂ ਲਈ ਕੁੱਲ 1260 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ 1180 ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਬਨੂੰੜ ਵਿੱਚ ਪਟਾਕਿਆਂ ਦੀ ਵਿੱਕਰੀ ਲਈ 18 ਲਾਇਸੰਸਾਂ ਵਾਸਤੇ 1042 ਅਰਜ਼ੀਆਂ ਮਿਲੀਆਂ, ਖਰੜ, ਕੁਰਾਲੀ ਅਤੇ ਨਯਾ ਗਾਉਂ ਵਿੱਚ ਪਟਾਕਿਆਂ ਦੀ ਵਿੱਕਰੀ ਲਈ 8 ਲਾਇਸੰਸਾਂ ਵਾਸਤੇ 19 ਅਰਜ਼ੀਆਂ ਮਿਲੀਆਂ ਜਦੋਂ ਕਿ ਡੇਰਾਬਸੀ ਲਈ 6 ਲਾਇਸੰਸਾਂ ਵਾਸਤੇ 187 ਅਰਜ਼ੀਆਂ ਮਿਲੀਆਂ। ਇਸ ਤੋਂ ਇਲਾਵਾ ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿੱਕਰੀ ਲਈ 12 ਲਾਇਸੰਸਾਂ ਵਾਸਤੇ ਕੇਵਲ 12 ਅਰਜ਼ੀਆਂ ਹੀ ਪ੍ਰਾਪਤ ਹੋਣ ਕਰਕੇ ਡਰਾਅ ਨਹੀਂ ਕੱਢਿਆ ਗਿਆ ਅਤੇ ਪ੍ਰਾਪਤ ਅਰਜ਼ੀਆਂ ਅਨੁਸਾਰ ਹੀ ਪ੍ਰਾਰਥੀਆਂ ਨੂੰ ਲਾਇਸੰਸ ਜਾਰੀ ਕਰ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿੱਕਰੀ ਲਈ ਸਿਰਫ਼ 13 ਥਾਵਾਂ ਨਿਰਧਾਰਤ ਹਨ ਅਤੇ ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਿਤ ਸਮੇਂ ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੰਸ ਤੋਂ ਪਟਾਕਿਆਂ ਦੀ ਵਿੱਕਰੀ ਦੀ ਇਜਾਜ਼ਤ ਨਹੀਂ ਹੋਵੇਗੀ।

ਉਹਨਾਂ ਦੱਸਿਆ ਕਿ 20 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ, ਸ਼ਾਮ 8.00 ਵਜੇ ਤੋਂ 10.00 ਵਜੇ ਤੱਕ, 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ 5.00 ਵਜੇ ਤੱਕ ਅਤੇ ਸ਼ਾਮ ਨੂੰ 9.00 ਵਜੇ ਤੋਂ 10.00 ਵਜੇ ਤੱਕ, ਨਿਰਧਾਰਤ ਆਵਾਜ ਅੰਦਰ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਮਿਤੀ 18, 19 ਅਤੇ 20 ਅਕਤੂਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 5 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਤ ਸਥਾਨਾਂ ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ਼/ ਪਟਾਕਿਆਂ ਦੀ ਸਟੋਰੇਜ ਨਹੀਂ ਕਰੇਗਾ ਅਤੇ ਬਿਨਾਂ ਲਾਇਸੰਸ ਤੋਂ ਵਿੱਕਰੀ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਤ ਥਾਵਾਂ, ਪ੍ਰਮੁੱਖ ਸ਼ਰਤਾਂ ਅਤੇ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਤੇ ਵੇਖੀ ਜਾ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending