Connect with us

Mohali

ਪੰਜਾਬ ਵਿੱਚ ਆਏ ਹੜ੍ਹਾਂ ਲਈ ਕੁਦਰਤ ਦੀ ਕਰੋਪੀ ਨਹੀਂ ਬਲਕਿ ਭਗਵੰਤ ਮਾਨ ਸਰਕਾਰ ਜਿੰਮੇਵਾਰ : ਸੁਭਾਸ਼ ਸ਼ਰਮਾ

Published

on

 

ਆਪ ਸਰਕਾਰ ਵਲੋਂ ਬਾਰਸ਼ ਤੋਂ ਪਹਿਲਾਂ ਕੋਈ ਉਪਾਅ ਨਾ ਕਰਨ ਕਾਰਨ ਡੁੱਬਿਆ ਪੰਜਾਬ

ਐਸ ਏ ਐਸ ਨਗਰ, 10 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਬੀਤੇ ਸਮੇਂ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਕੁਦਰਤ ਦੀ ਕਰੋਪੀ ਦਾ ਕਹਿਰ ਨਹੀਂ ਸਨ ਬਲਕਿ ਇਸ ਵਾਸਤੇ ਪੂਰੀ ਤਰ੍ਹਾਂ ਭਗਵੰਤ ਮਾਨ ਦੀ ਸਰਕਾਰ ਜਿੰਮੇਵਾਰ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਸਫਲਤਾ ਕਾਰਨ ਪੂਰਾ ਪੰਜਾਬ ਡੁੱਬ ਗਿਆ ਅਤੇ ਲੋਕਾਂ ਦੇ ਘਰ, ਖੇਤ ਅਤੇ ਕਾਰੋਬਾਰ ਪੂਰੀ ਤਰ੍ਹਾਂ ਤਬਾਹ ਹੋ ਗਏ। ਆਮ ਆਦਮੀ ਪਾਰਟੀ ਵਿਰੁੱਧ ਚਾਰਜਸ਼ੀਟ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਾਲ ਹੀ ਵਿੱਚ ਹੜ੍ਹਾਂ ਸੰਬੰਧੀ ‘ਆਪ’ ਸਰਕਾਰ ਵਿਰੁੱਧ ਚਾਰਜਸ਼ੀਟ ਪੇਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਚਾਰਜਸ਼ੀਟ ਵਿੱਚ ‘ਆਪ’ ਸਰਕਾਰ ਤੇ ਹੜ੍ਹ ਦੀ ਸਥਿਤੀ ਪੈਦਾ ਕਰਨ ਦੇ ਭਾਜਪਾ ਦੇ ਦੋਸ਼ ਪੂਰੀ ਤਰ੍ਹਾਂ ਤੱਥਾਂ ਤੇ ਅਧਾਰਤ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਦਿਲਜੀਤ ਸਿੰਘ ਵੀ ਮੌਜੂਦ ਸਨ।

ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੀ ਅਯੋਗਤਾ ਕਾਰਨ ਪੰਜਾਬ ਹੜ੍ਹਾਂ ਦਾ ਸ਼ਿਕਾਰ ਹੋਇਆ। ਉਨ੍ਹਾਂ ਕਿਹਾ ਕਿ 2023 ਵਿੱਚ ਵੀ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਸੀ। ਇਸ ਦੇ ਬਾਵਜੂਦ, ‘ਆਪ’ ਸਰਕਾਰ ਸਥਿਤੀ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਚੁੱਕਣ ਵਿੱਚ ਅਸਫਲ ਰਹੀ। ਨਾ ਤਾਂ ਸਰਕਾਰ ਨੇ ਨਹਿਰਾਂ ਦੀ ਸਫਾਈ ਕੀਤੀ, ਨਾ ਹੀ ਡੈਮਾਂ ਨੂੰ ਮਜ਼ਬੂਤ ਕੀਤਾ, ਨਾ ਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੋਈ ਕਾਰਵਾਈ ਕੀਤੀ। ਇਹ ਪੰਜਾਬ ਵਿੱਚ ਹੜ੍ਹਾਂ ਦੇ ਮੁੱਖ ਕਾਰਨ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਡਰਾਮਾ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਾਰ-ਵਾਰ ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਅਤੇ ਹਰਿਆਣਾ ਵਿੱਚ ਹੜ੍ਹਾਂ ਬਾਰੇ ਗੱਲ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਮਝਣਾ ਚਾਹੀਦਾ ਹੈ ਕਿ ਜੇਕਰ ਗੁਆਂਢੀ ਰਾਜਾਂ ਵਿੱਚ ਬੱਦਲ ਫਟਦੇ ਹਨ, ਹੜ੍ਹ ਆਉਂਦੇ ਹਨ ਅਤੇ ਪਾਣੀ ਪੰਜਾਬ ਵਿੱਚ ਵਗਦਾ ਹੈ, ਤਾਂ ਹੜ੍ਹਾਂ ਨੂੰ ਕੰਟਰੋਲ ਕਰਨਾ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ। ਹਾਲਾਂਕਿ, ਉਹ ਸਿਰਫ਼ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਅਤੇ ਆਪਣੀ ਪਾਰਟੀ ਦੇ ਵਰਕਰਾਂ ਨਾਲ ਫੋਟੋਆਂ ਖਿਚਵਾਉਣ ਵਿੱਚ ਰੁੱਝੇ ਹੋਏ ਸਨ।

ਸ਼ਰਮਾ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਨੇ ਸਭ ਤੋਂ ਵੱਧ ਨੁਕਸਾਨ ਕੀਤਾ। ਰਣਜੀਤ ਸਾਗਰ ਡੈਮ ਦੇ ਪਾਣੀ ਨੇ ਆਲੇ ਦੁਆਲੇ ਦੇ ਤਿੰਨ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਡੋਬ ਦਿੱਤਾ। ਫਿਰ ਵੀ, ਸਰਕਾਰ ਨੇ ਮਾਨਸੂਨ ਤੋਂ ਪਹਿਲਾਂ ਇਸ ਲਈ ਕੋਈ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਪੰਜਾਬ ਦੇ ਕਈ ਇਲਾਕਿਆਂ ਦਾ ਦੌਰਾ ਕੀਤਾ, ਜਿੱਥੇ ਉੱਥੇ ਹਰ ਕੋਈ ਇਸ ਗੱਲ ਤੇ ਸਹਿਮਤ ਸੀ ਕਿ ਗੈਰ-ਕਾਨੂੰਨੀ ਮਾਈਨਿੰਗ ਨੇ ਕਾਫ਼ੀ ਨੁਕਸਾਨ ਕੀਤਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending