Mohali
ਮੱਛਲੀ ਕਲਾਂ ਤੋਂ ਚਡਿਆਲਾ ਸੂਦਾਂ ਤੱਕ ਲਿੰਕ ਸੜਕ ਦੀ ਮੁਰੰਮਤ ਲਈ ਹੋਣ ਵਾਲੇ ਖ਼ਰਚੇ ਤੇ ਚੁੱਕੇ ਸਵਾਲ
ਸੜਕ ਦਾ ਵੱਡਾ ਹਿੱਸਾ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀ ਸੜਕ ਦੇ ਹੇਠਾਂ ਆਇਆ
ਐਸ ਏ ਐਸ ਨਗਰ, 11 ਅਕਤੂਬਰ (ਸ.ਬ.) ਪੰਜਾਬ ਰਾਜ ਮੰਡੀਕਰਨ ਬੋਰਡ ਦੁਆਰਾ ਪਿੰਡ ਮੱਛਲੀ ਕਲਾਂ ਤੋਂ ਲੈ ਕੇ ਚਡਿਆਲਾ ਸੂਦਾਂ ਤੱਕ ਲਿੰਕ ਸੜਕ ਦੀ ਮੁਰੰਮਤ ਲਈ ਕੀਤੇ ਟੈਂਡਰ ਉਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਵਾਲ ਚੁੱਕੇ ਹਨ।
ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਟੈਂਡਰ ਅਨੁਸਾਰ ਇਸ ਸੜਕ ਦੀ ਲੰਬਾਈ ਲਗਭਗ ਪੌਣੇ ਤਿੰਨ ਕਿਲੋਮੀਟਰ ਦੱਸੀ ਗਈ ਹੈ ਅਤੇ ਇਸ ਦੀ ਮੁਰੰਮਤ ਉਤੇ ਲਗਭਗ 56 ਲੱਖ ਰੁਪਏ ਦਾ ਖਰਚਾ ਹੋਣਾ ਹੈ। ਪਰ ਜੇਕਰ ਜ਼ਮੀਨੀ ਪੱਧਰ ਉਤੇ ਨਜ਼ਰ ਮਾਰੀ ਜਾਵੇ ਤਾਂ ਇਸ ਸੜਕ ਦਾ ਜ਼ਿਆਦਾਤਰ ਹਿੱਸਾ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਨ ਵਾਲੀ ਸੜਕ ਹੇਠਾਂ ਆ ਚੁਕਾ ਹੈ ਅਤੇ ਲਗਭਗ ਸਵਾ ਕੁ ਕਿਲੋਮੀਟਰ ਸੜਕ ਹੀ ਬਾਕੀ ਬਚਦੀ ਹੈ।
ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ ਪੰਜਾਬ ਰਾਜ ਮੰਡੀਕਰਨ ਬੋਰਡ ਦੁਆਰਾ ਮਾਰਕੀਟ ਕਮੇਟੀ ਬਨੂੜ ਤਹਿਤ ਪਿੰਡ ਮੱਛਲੀ ਕਲਾਂ ਤੋਂ ਲੈ ਕੇ ਚਡਿਆਲਾ ਸੂਦਾਂ ਤੱਕ ਦੀ ਲਿੰਕ ਸੜਕ ਦੀ ਮੁਰੰਮਤ ਸਬੰਧੀ ਆਪਣੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਸਬੰਧੀ ਜਾਰੀ ਪੱਤਰ ਵਿਚ ਬਾਕਾਇਦਾ ਲੜੀ ਨੰਬਰ 10 ਉੱਤੇ ਇਸ ਸੜਕ ਸਬੰਧੀ ਸੜਕ ਦੀ ਲੰਬਾਈ ਅਤੇ ਇਸ ਦੀ ਮੁਰੰਮਤ ਉਤੇ ਆਉਣ ਵਾਲੇ ਖਰਚੇ ਦਾ ਪੂਰਾ ਵੇਰਵਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਸ਼ਾਇਦ ਮੰਡੀਕਰਨ ਬੋਰਡ ਦੇ ਉੱਚ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਸੜਕ ਦਾ ਨਿਰੀਖਣ ਕਰਨ ਦੀ ਬਜਾਇ ਆਪਣੇ ਕਮਰਿਆਂ ਵਿਚ ਬੈਠ ਕੇ ਹੀ ਇਸ ਸੜਕ ਦੀ ਮੁਰੰਮਤ ਲਈ ਐਸਟੀਮੇਟ ਤਿਆਰ ਕੀਤਾ ਹੋਵੇ ਕਿਉਂਕਿ ਜੇਕਰ ਜ਼ਮੀਨੀ ਪੱਧਰ ਤੇ ਨਜ਼ਰ ਮਾਰੀ ਜਾਵੇ ਤਾਂ ਅੱਧੀ ਤੋਂ ਜ਼ਿਆਦਾ ਇਹ ਸੜਕ ਭਾਰਤ ਮਾਲਾ ਪ੍ਰਾਜੈਕਟ ਹੇਠਾਂ ਆ ਕੇ ਖਤਮ ਹੋ ਚੁਕੀ ਹੈ ਅਤੇ ਸਿਰਫ ਕੁਝ ਕੁ ਸੜਕ ਹੀ ਬਾਕੀ ਬਚੀ ਹੋਈ ਹੈ। ਇਸ ਕਾਰਨ ਲਗਭਗ ਸਵਾ ਕੁ ਕਿਲੋਮੀਟਰ ਲੰਮੀ ਇਸ ਸੜਕ ਉਤੇ 56 ਲੱਖ ਰੁਪਏ ਖਰਚ ਕਰਨਾ ਸਮਝ ਤੋਂ ਬਾਹਰ ਹੈ ਕਿਉਂਕਿ ਇਹ 56 ਲੱਖ ਰੁਪਏ ਨਾਲ ਤਿੰਨ ਕਿਲੋਮੀਟਰ ਸੜਕ ਬਣਾਈ ਜਾਣੀ ਸੀ।
ਉਨ੍ਹਾਂ ਦੱਸਿਆ ਕਿ ਇਸ ਸੜਕ ਨਾਲ ਸਿਰਫ ਚਡਿਆਲਾ ਸੂਦਾਂ ਤੋਂ ਪਿੰਡ ਸੋਏਮਾਜਰਾ ਤੱਕ ਹੀ ਲੋਕ ਆ ਜਾ ਸਕਣਗੇ ਜਾਂ ਫੇਰ ਆਪਣੇ ਖੇਤਾਂ ਲਈ ਜਾ ਸਕਣਗੇ ਜਦਕਿ ਆਮ ਰਾਹਗੀਰਾਂ ਨੂੰ ਇਸ ਸੜਕ ਦਾ ਕੋਈ ਜ਼ਿਆਦਾ ਫਾਇਦਾ ਨਹੀਂ ਰਹਿ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ 2003 ਵਿਚ ਇਸ ਕੱਚੇ ਟੋਟੇ ਨੂੰ ਪੱਕਾ ਕੀਤਾ ਗਿਆ ਸੀ ਅਤੇ ਇਸ ਸੜਕ ਦੀ ਵਰਤੋਂ ਨੇੜਲੇ ਧਾਰਮਿਕ ਸਥਾਨ ਤੇ ਜਾਣ ਲਈ ਕੀਤੀ ਜਾਂਦੀ ਸੀ ਪਰ ਭਾਰਤ ਮਾਲਾ ਪ੍ਰਾਜੈਕਟ ਕਾਰਨ ਇਹ ਰਾਹ ਵਿੱਚ ਆ ਗਿਆ ਤੇ ਲੋਕਾਂ ਨੂੰ ਲੰਮੇ ਰਾਹ ਰਾਹੀਂ ਘੁੰਮਕੇ ਜਾਣਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੜਕ ਉਤੇ ਮੰਡੀਕਰਨ ਬੋਰਡ ਦੁਆਰਾ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅੱਧੀ- ਅਧੂਰੀ ਸੜਕ ਦੀ ਮੁਰੰਮਤ ਤੋਂ ਬਾਅਦ ਵੀ ਮੰਡੀਕਰਨ ਬੋਰਡ ਕੋਲ ਕਾਫੀ ਪੈਸੇ ਬਚ ਜਾਣਗੇ ਅਤੇ ਜੇਕਰ ਸਬੰਧਤ ਵਿਭਾਗ ਚਾਹੇ ਤਾਂ ਉਸ ਪੈਸੇ ਨਾਲ ਇਨ੍ਹਾਂ ਪਿੰਡਾਂ ਦੀ ਹੀ ਕਿਸੇ ਹੋਰ ਲਿੰਕ ਸੜਕ ਦੀ ਮੁਰੰਮਤ ਕਰਵਾਈ ਜਾ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਜਿਥੇ ਰਾਹਤ ਮਿਲੇਗੀ, ਉਥੇ ਹੀ ਸਰਕਾਰੀ ਪੈਸਾ ਵੀ ਕਿਸੇ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਮੰਡੀਕਰਨ ਬੋਰਡ ਦੇ ਚੇਅਰਮੈਨ ਨੂੰ ਵੀ ਮਿਲਣਗੇ ਤਾਂ ਕਿ ਸਰਕਾਰੀ ਪੈਸੇ ਦੀ ਬਰਬਾਦੀ ਰੋਕੀ ਜਾ ਸਕੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
