Mohali
ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ ਉਤੇ ਤਬਾਹ ਕੀਤਾ : ਬਲਬੀਰ ਸਿੱਧੂ
ਨਿੱਘਰੀ ਮਾਲੀ ਹਾਲਤ ਕਾਰਨ ਸਰਕਾਰੀ ਅਦਾਰਿਆਂ ਤੋਂ ਖਰਚੀਆਂ ਗਰਾਂਟਾਂ ਵਾਪਸ ਮੰਗਵਾਉਣ ਲਈ ਮਜ਼ਬੂਰ ਹੋਈ ਪੰਜਾਬ ਸਰਕਾਰ
ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਉੱਤੇ ਪੰਜਾਬ ਨੂੰ ਆਰਥਿਕ ਤੌਰ ਉਤੇ ਤਬਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਨੌਬਤ ਇਥੋਂ ਤੱਕ ਆ ਗਈ ਹੈ ਕਿ ਸਰਕਾਰ ਨੂੰ ਸਰਕਾਰੀ ਅਦਾਰਿਆਂ ਵਲੋਂ ਖਰਚੀਆਂ ਜਾ ਚੁੱਕੀਆਂ ਗਰਾਂਟਾਂ ਵੀ ਵਾਪਸ ਮੰਗਵਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਹਰ ਫਰੰਟ ਉਤੇ ਬੁਰੀ ਤਰਾਂ ਫੇਲ੍ਹ ਹੋ ਚੁੱਕੀ ਆਮ ਆਦਮੀ ਪਾਰਟੀ ਸਰਕਾਰ ਦੀ ਅੱਖ ਹੁਣ ਸਰਕਾਰੀ ਅਦਾਰਿਆਂ ਦੀਆਂ ਸੰਪਤੀਆਂ ਉਤੇ ਟਿਕੀ ਹੋਈ ਹੈ ਜਿਨ੍ਹਾਂ ਨੂੰ ਹਥਿਆ ਕੇ ਉਹ ਆਪਣੀਆਂ ਲੋਕ-ਲੁਭਾਊ ਸਕੀਮਾਂ ਵੀ ਲਾਗੂ ਕਰਨਾ ਚਾਹੁੰਦੀ ਹੈ ਅਤੇ ਇਹਨਾਂ ਫੰਡਾਂ ਵਿਚ ਘਾਲਾ ਮਾਲਾ ਕਰ ਕੇ ਪਾਰਟੀ ਦੀ ਤਿਜੌਰੀ ਵੀ ਭਰਨਾ ਚਾਹੁੰਦੀ ਹੈ ਤਾਂ ਕਿ ਬਿਹਾਰ ਦੀਆਂ ਆ ਰਹੀਆਂ ਚੋਣਾਂ ਲੜੀਆਂ ਜਾ ਸਕਣ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਰਕਾਰ ਕਦੇ ਲੋਕਾਂ ਦੀਆਂ ਜ਼ਮੀਨਾਂ ਖੋਹਣ ਲਈ ਲੈਂਡ ਪੂਲਿੰਗ, ਕਦੇ ਪੰਚਾਇਤੀ ਜ਼ਮੀਨਾਂ ਵੇਚਣ ਅਤੇ ਪੰਚਾਇਤਾਂ ਕੋਲ ਪਏ ਫੰਡਾਂ ਵਿਚੋਂ ਪੈਸੇ ਕੱਢਣ ਦੀਆਂ ਬੇਤੁਕੀਆਂ ਸਕੀਮਾਂ ਬਣਾਉਂਦੀ ਰਹਿੰਦੀ ਹੈ। ਉਹਨਾਂ ਹੋਰ ਦਸਿਆ ਕਿ ਹੁਣ ਲਧਿਆਣਾ ਵਿਚ ਪੰਜਾਬ ਖੇਤੀ ਯੂਨੀਵਰਸਿਟੀ ਤੋਂ ਇਲਾਵਾ ਬਾਗਬਾਨੀ ਵਿਭਾਗ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੀਆਂ ਜ਼ਮੀਨਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ ਤਾਂ ਕਿ ਇਹਨਾਂ ਨੂੰ ਵੇਚਿਆ ਜਾ ਸਕੇ।
ਉਹਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਲਘੂ ਉਦਯੋਗ ਤੇ ਨਿਰਆਤ ਨਿਗਮ ਨੂੰ ਦਿੱਤੀ ਗਈ 243.73 ਕਰੋੜ ਰੁਪਏ ਦੀ ਗਰਾਂਟ ਇਨ ਏਡ ਵਾਪਸ ਮੰਗਵਾ ਲਈ ਹੈ, ਜਿਸ ਨੂੰ ਨਿਗਮ ਵਲੋਂ ਪਹਿਲਾਂ ਹੀ ਖਰਚਿਆ ਜਾ ਚੁੱਕਿਆ ਹੈ। ਉਹਨਾਂ ਇਸ ਸਬੰਧੀ ਕਾਗਜ਼ ਪੇਸ ਕਰਦਿਆਂ ਦੱਸਿਆ ਕਿ ਪੰਜਾਬ ਲਘੂ ਉਦਯੋਗ ਤੇ ਨਿਰਆਤ ਨਿਗਮ ਨੂੰ ਸੂਬੇ ਵਿਚ ਮੌਜ਼ੂਦਾ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ, ਨਵੇਂ ਉਦਯੋਗਿਕ ਕੇਂਦਰ ਸਥਾਪਤ ਕਰਨ ਅਤੇ ਲੁਧਿਆਣੇ ਦੀ ਸਾਈਕਲ ਵੈਲੀ ਪ੍ਰਾਜੈਕਟ ਲਈ ਵਿਕ ਨਵੀਂ ਸੜਕ ਬਣਾਉਣ ਲਈ ਸਾਲ 2019-20 ਤੋਂ 243.73 ਕਰੋੜ ਰੁਪਏ ਦੀ ਸਰਕਾਰੀ ਗਰਾਂਟ ਮਿਲੀ ਸੀ ਜੋ ਮਿਥੇ ਗਏ ਨੇਮਾਂ ਅਨੁਸਾਰ ਖ਼ਰਚੀ ਵੀ ਜਾ ਚੁੱਕੀ ਹੈ।
ਉਹਨਾਂ ਦਸਿਆ ਕਿ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਮਹਿਕਮੇ ਨੇ 26 ਸਤੰਬਰ 2025 ਨੂੰ ਇਕ ਪੱਤਰ ਰਾਹੀਂ ਪੰਜਾਬ ਲਘੂ ਉਦਯੋਗ ਤੇ ਨਿਰਆਤ ਨਿਗਮ ਨੂੰ ਹਿਦਾਇਤ ਦਿੱਤੀ ਕਿ 243.73 ਕਰੋੜ ਰੁਪਏ ਦੀ ਉਪਰੋਕਤ ਗਰਾਂਟ ਸਰਕਾਰ ਨੂੰ ਵਾਪਸ ਮੋੜੀ ਜਾਵੇ। ਉਹਨਾਂ ਅੱਗੇ ਦਸਿਆ ਕਿ ਨਿਗਮ ਨੇ ਉਸੇ ਦਿਨ ਹੀ ਆਪਣੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਬੁਲਾ ਕੇ ਇਹ ਰਾਸ਼ੀ ਵਾਪਸ ਭੇਜਣ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਇਹ ਰਕਮ ਨਿਗਮ ਦੀ ਮਿਆਦੀ ਜਮਾਂ ਰਾਸ਼ੀ ਵਿਚੋਂ ਕਢਵਾ ਕੇ ਵਾਪਸ ਭੇਜ ਦਿਤੀ। ਉਹਨਾਂ ਦਸਿਆ ਕਿ ਸਰਕਾਰ ਨੇ 20 ਅਗਸਤ ਨੂੰ ਵੀ ਇਕ ਪੱਤਰ ਰਾਹੀਂ ਵੀ ਨਿਗਮ ਨੂੰ 500 ਕਰੋੜ ਰੁਪਏ ਦੀ ਰਾਸ਼ੀ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਾਉਣ ਦੀ ਹਿਦਾਇਤ ਦਿੱਤੀ ਸੀ ਪਰ ਨਿਗਮ ਦੇ ਕਰਮਚਾਰੀਆਂ ਵਲੋਂ ਇਸ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਪਾਉਣ ਤੋਂ ਬਾਅਦ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ।
ਸz. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਸਰਕਾਰੀ ਅਦਾਰੇ ਤੋਂ ਖਰਚੀ ਜਾ ਚੁੱਕੀ ਗਰਾਂਟ ਵਾਪਸ ਮੰਗਵਾਉਣ ਦੀ ਪਾਈ ਗਈ ਇਸ ਕੁਰੀਤੀ ਨੇ ਇਸ ਸਪਸ਼ਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਤੇ ਹਰ ਪੱਧਰ ਉਤੇ ਫੈਲੇ ਭ੍ਰਿਸ਼ਟਾਚਾਰ ਕਾਰਨ ਸੂਬੇ ਦੀ ਹਾਲਤ ਇਸ ਕਦਰ ਨਿੱਘਰ ਗਈ ਹੈ ਕਿ ਸਰਕਾਰੀ ਅਦਾਰਿਆਂ ਤੋਂ ਖ਼ਰਚੀਆਂ ਗਈਆਂ ਗਰਾਂਟਾਂ ਵਾਪਸ ਮੰਗਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਉਹਨਾਂ ਦੇ ਨਾਲ ਪੀ. ਐਸ. ਆਈ. ਈ. ਸੀ ਐਸੋਸੀਏਸ਼ਨ ਦੇ ਪ੍ਰਧਾਨ ਪੀਪਾ ਰਾਮ, ਮੀਤ ਪ੍ਰਧਾਨ ਬਲਵੰਤ ਸਿੰਘ, ਫੀਲਡ ਪ੍ਰਧਾਨ ਸ਼ੀਨਾ, ਵਿੱਤ ਸਕੱਤਰ ਅੰਮ੍ਰਿਤਪਾਲ ਅਤੇ ਕਨਵੀਨਰ ਹਰਕੇਸ਼ ਰਾਣਾ ਵੀ ਮੌਜੂਦ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
