Mohali
ਬਹੁਜਨ ਸਮਾਜ ਪਾਰਟੀ ਵਲੋਂ ਡੀ ਸੀ ਦਫਤਰ ਦੇ ਬਾਹਰ ਧਰਨਾ, ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ
ਏ ਡੀ ਜੀ ਪੀ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਦੇਣ ਦੀ ਮੰਗ
ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਬਹੁਜਨ ਸਮਾਜ ਪਾਰਟੀ ਵਲੋਂ ਅੱਜ ਬਸਪਾ ਦੇ ਸੂਬਾ ਜਨਰਲ ਸਕੱਤਰ ਬਸਪਾ ਠੇਕੇਦਾਰ ਹਰਭਜਨ ਸਿੰਘ ਬਜਹੇੜੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹਾਲੀ ਦੇ ਦਫਤਰ ਨੇੜੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਹਰਿਆਣਾ ਦੇ ਏ ਡੀ ਜੀ ਪੀ ਆਈ ਪੀ ਐਸ ਅਧਿਕਾਰੀ ਸ਼੍ਰੀ ਵਾਈ. ਪੂਰਨ ਕੁਮਾਰ (ਜੋ ਬੀਤੀ 7 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਆਪਣੇ ਨਿਵਾਸ ਸਥਾਨ ਤੇ ਮ੍ਰਿਤਕ ਪਾਏ ਗਏ ਸਨ) ਦੀ ਮੌਤ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਪੀੜਿਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਧਰਨੇ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ ਨੇ ਕੀਤੀ।
ਇਨ੍ਹਾਂ ਦੇ ਨਾਲ ਜਗਤਾਰ ਸਿੰਘ, ਬਖਸ਼ੀਸ਼ ਸਿੰਘ ਗੰਗੜ, ਸੁਰਿੰਦਰ ਸਿੰਘ ਡੇਰਾਬੱਸੀ ਜ਼ਿਲ੍ਹਾ ਇੰਚਾਰਜ, ਸੁੱਚਾ ਸਿੰਘ ਸਨੇਟਾ ਜਿਲ੍ਹਾ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਜਿਲਾ ਜਨਰਲ ਸਕੱਤਰ, ਬੇਗ ਸਿੰਘ, ਪ੍ਰਕਾਸ਼ ਸਿੰਘ ਜਿਲ੍ਹਾ ਸਕੱਤਰ, ਰਵਿੰਦਰ ਕੁਮਾਰ ਜ਼ਿਲ੍ਹਾ ਕੁਆਰਡੀਨੇਟਰ ਬੀ ਵੀ ਐਫ, ਜਸਪਾਲ ਸਿੰਘ, ਹਾਕਮ ਸਿੰਘ, ਚਰਨਜੀਤ ਸਿੰਘ ਹਲਕਾ ਪ੍ਰਧਾਨ, ਹਰਜਿੰਦਰ ਸਿੰਘ, ਕਰਮਜੀਤ ਸਿੰਘ ਕੈਸ਼ੀਅਰ, ਡਾ ਜਗਤਾਰ ਸਿੰਘ, ਹਰਿੰਦਰ ਸਿੰਘ ਹਲਕਾ ਜਨਰਲ ਸਕੱਤਰ, ਸੁਖਦੇਵ ਸਿੰਘ ਬਠਿੰਡਾ, ਬਲਰਾਜ ਸਿੰਘ, ਹਰਦੁਆਰੀ, ਸੁਰੇਸ਼ ਕੁਮਾਰ, ਜਸਵਿੰਦਰ ਸਿੰਘ, ਰਾਮ ਕੁਮਾਰ ਨਫਰਾ, ਮਾ. ਜਗਦੀਸ਼ ਸਿੰਘ, ਬੀਬੀ ਮੰਮਤਾ, ਰੂਪ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ/ਸਮਰਥਕ ਸ਼ਾਮਲ ਹੋਏ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਦੀ ਕਥਿਤ ਖੁਦਕੁਸ਼ੀ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹ ਬਹੁਤ ਹੀ ਦੁਖਦਾਈ ਅਤੇ ਗੰਭੀਰ ਘਟਨਾ ਹੈ ਜੋ ਇੱਕ ਸੱਭਿਅਕ ਸਰਕਾਰ ਲਈ ਖਾਸ ਤੌਰ ਤੇ ਸ਼ਰਮਨਾਕ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਕਈ ਦਾਅਵਿਆਂ ਦੇ ਬਾਵਜੂਦ, ਜਾਤੀਵਾਦ ਦਾ ਕਹਿਰ ਬਣਿਆ ਹੋਇਆ ਹੈ। ਮ੍ਰਿਤਕ ਅਧਿਕਾਰੀ, ਜੋ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ, ਨੇ 2020 ਤੋਂ ਲਗਾਤਾਰ ਅੱਤਿਆਚਾਰਾਂ ਅਤੇ ਪ੍ਰਣਾਲੀਗਤ ਅਤਿਆਚਾਰਾਂ ਦਾ ਵਿਸਥਾਰ ਵਿੱਚ ਵਰਣਨ ਕੀਤਾ ਹੈ, ਜਿਸਨੇ ਉਸਨੂੰ ਅੰਤ ਵਿੱਚ ਇਹ ਅਤਿਅੰਤ ਕਦਮ ਚੁੱਕਣ ਲਈ ਮਜਬੂਰ ਕੀਤਾ।
ਬਹੁਜਨ ਸਮਾਜ ਪਾਰਟੀ ਨੇ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂ ਅਦਾਲਤ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵਰਗੀ ਕੇਂਦਰੀ ਏਜੰਸੀ ਦੀ ਨਿਗਰਾਨੀ ਹੇਠ ਸਵਰਗੀ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੌਤ ਦੇ ਕਾਰਨਾਂ ਦੀ ਉੱਚ-ਪੱਧਰੀ, ਸੁਤੰਤਰ ਜਾਂਚ ਕਰਵਾਈ ਜਾਵੇ, ਸੁਸਾਈਡ ਨੋਟ ਅਤੇ ਬਾਅਦ ਦੀ ਸ਼ਿਕਾਇਤ ਵਿੱਚ ਨਾਮਜ਼ਦ ਸਾਰੇ ਲੋਕਾਂ ਵਿਰੁੱਧ ਬੀ.ਐਨ.ਐਸ., 2023 ਅਤੇ ਐਸ. ਸੀ./ ਐਸ.ਟੀ. (ਅੱਤਿਆਚਾਰ ਰੋਕਥਾਮ) ਐਕਟ, 1989 ਦੇ ਢੁਕਵੇਂ ਉਪਬੰਧਾਂ ਤਹਿਤ ਤੁਰੰਤ ਐਫ. ਆਈ. ਆਰ. ਦਰਜ ਕੀਤੀ ਜਾਵੇ। ਮ੍ਰਿਤਕ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ, ਖਾਸ ਕਰਕੇ ਉਸਦੀ ਪਤਨੀ, ਡਾ. ਐਮਨਸੇਟ ਪੀ. ਕੁਮਾਰ, ਆਈ.ਏ.ਐਸ. ਨੂੰ ਕਿਸੇ ਵੀ ਤਰ੍ਹਾਂ ਦੇ ਬਦਲੇ, ਧਮਕੀ ਜਾਂ ਡਰਾਉਣ-ਧਮਕਾਉਣ ਤੋਂ ਸੁਰੱਖਿਆ ਯਕੀਨੀ ਬਣਾਇਆ ਜਾਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
