Punjab
ਪਟਿਆਲਾ ਪੁਲੀਸ ਵੱਲੋ ਨਸ਼ਾ ਤਸਕਰੀ ਗਿਰੋਹ ਦੇ 5 ਮੈਂਬਰ ਨਸ਼ੀਲੇ ਪਾਊਡਰ ਅਤੇ ਹਥਿਆਰਾਂ ਸਮੇਤ ਕਾਬੂ
ਚਾਰ ਪਿਸਟਲ, ਇੱਕ ਦੇਸੀ ਕੱਟਾ, 10 ਜਿੰਦਾ ਰੌਦ ਅਤੇ 308 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ
ਪਟਿਆਲਾ, 14 ਅਕਤੂਬਰ (ਬਿੰਦੂ ਧੀਮਾਨ) ਪਟਿਆਲਾ ਪੁਲੀਸ ਨੇ ਨਸ਼ਾ ਤਸਕਰੀ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ ਤਿੰਨ ਪਿਸਟਲ .32 ਬੋਰ, ਇੱਕ ਪਿਸਟਲ .30 ਬੋਰ, ਇੱਕ ਦੇਸੀ ਕੱਟਾ 315 ਬੋਰ, 10 ਜਿੰਦਾ ਰੌਦ ਅਤੇ 308 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ।
ਪਟਿਆਲਾ ਦੇ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਪਟਿਆਲਾ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਸੀ.ਆਈ.ਏ ਪਟਿਆਲਾ ਦੇ ਇੰਚਾਰਜ ਇੰਸ: ਪ੍ਰਦੀਪ ਸਿੰਘ ਬਾਜਵਾ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਮੁੱਖ ਅਫਸਰ ਇੰਸ: ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਪੁਲੀੋਸ ਟੀਮ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਦੌਰਾਨ ਘਲੋੜੀ ਗੇਟ ਮੜੀਆਂ ਪਾਸ ਇੱਕ ਤੇਜ਼ ਰਫਤਾਰ ਨਾਲ ਆਉਂਦੀ ਸਵਿਫਟ ਕਾਰ ਤੋਂ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਨਾਕਾਬੰਦੀ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕ ਕੇ ਚੈੱਕ ਕਰਨ ਤੇ ਵਿਜੈ ਕੁਮਾਰ ਅਤੇ ਅਜੈ ਕੁਮਾਰ ਉਰਫ ਸਮਾਟੀ (ਦੋਵੇਂ ਵਾਸੀ ਗੋਪਾਲ ਕਾਲੋਨੀ, ਪਟਿਆਲਾ) ਜਤਿਨ ਕੁਮਾਰ ਵਾਸੀ ਰੋੜੀ ਕੁੱਟ ਮੁਹੱਲਾ, ਪਟਿਆਲਾ, ਸੰਦੀਪ ਸਿੰਘ ਵਾਸੀ ਧੋਬੀ ਘਾਟ ਮੁਹੱਲਾ ਪਟਿਆਲਾ ਅਤੇ ਰੋਹਨ ਵਾਸੀ ਵੱਡਾ ਅਰਾਈ ਮਾਜਰਾ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਵਿਅਕਤੀਆਂ ਤੋਂ 308 ਗ੍ਰਾਮ ਨਸ਼ੀਲਾ ਪਾਊਡਰ, ਇੱਕ ਪਿਸਟਲ 9 ਐਮ ਐਮ, ਦੋ ਪਿਸਟਲ .32 ਬੋਰ, ਇੱਕ ਪਿਸਟਲ .30 ਬੋਰ, ਇੱਕ ਦੇਸੀ ਕੱਟਾ .315 ਬੋਰ ਸਮੇਤ 10 ਜਿੰਦਾ ਰੌਦ ਬ੍ਰਾਮਦ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਆਰੋਪੀਆਂ ਨੇ ਦੱਸਿਆ ਕਿ ਇਹ ਨਸ਼ਾ ਉਹਨਾਂ ਵੱਲੋ ਪਟਿਆਲਾ ਜਿਲ੍ਹੇ ਦੇ ਵਿਦਿਅਕ ਅਦਾਰਿਆਂ ਅਤੇ ਅੱਬੂ ਸ਼ਾਹ ਦਰਗਾਹ ਦੇ ਨੇੜੇ ਸਨੌਰੀ ਅੱਡਾ ਪਟਿਆਲਾ ਦੇ ਆਸ-ਪਾਸ ਦੇ ਇਲਾਕੇ ਵਿੱਚ ਸਪਲਾਈ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਅਜੈ ਕੁਮਾਰ ਉਰਫ ਸਮਾਰਟੀ ਹੈ ਜੋ ਆਪਣੇ ਕਿਸੇ ਸਾਥੀ ਤੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਹਾਸਲ ਕਰਕੇ ਆਪਣੇ ਗੁਰਗਿਆਂ ਦੀ ਮਦਦ ਨਾਲ ਪ੍ਰਚੂਨ ਵਿਚ ਗ੍ਰਾਹਕਾਂ ਨੂੰ ਸਪਲਾਈ ਕਰਦਾ ਸੀ।
ਉਹਨਾਂ ਦੱਸਿਆ ਕਿ ਹਥਿਆਰਾਂ ਸਬੰਧੀ ਪੁੱਛਗਿੱਛ ਕਰਨ ਤੇ ਆਰੋਪੀਆਂ ਨੇ ਦੱਸਿਆ ਕਿ ਪਟਿਆਲਾ ਪੁਲੀਸ ਵੱਲੋਂ ਉਹਨਾਂ ਦੇ ਐਂਟੀ ਗਰੁੱਪ ਤੋਂ ਜੁਲਾਈ ਮਹੀਨੇ ਵਿੱਚ 10 ਪਿਸਟਲ ਬ੍ਰਾਮਦ ਕੀਤੇ ਗਏ ਸੀ। ਉਸ ਮੁੱਕਦਮੇ ਵਿੱਚ ਗ੍ਰਿਫਤਾਰ ਆਰੋਪੀਆਂ ਵੱਲੋਂ ਤੇਜ਼ਪਾਲ ਮਹਿਰਾ ਕਤਲ ਕਾਂਡ ਦੇ ਜੇਲ੍ਹ ਵਿੱਚ ਬੰਦ ਮੁੱਖ ਦੋਸ਼ੀ ਅਮਨਦੀਪ ਸਿੰਘ ਜੱਟ ਨੂੰ ਅਦਾਲਤੀ ਪੇਸ਼ੀ ਦੌਰਾਨ ਕਤਲ ਕਰਨ ਦੀ ਵਿਉਂਤਬੰਦੀ ਘੜੀ ਸੀ। ਜਿਸਦੇ ਚੱਲਦੇ ਉਹਨਾਂ ਦੀ ਅਮਨਦੀਪ ਸਿੰਘ ਉਰਫ ਜੱਟ ਨਾਲ ਗੂੜੀ ਮਿੱਤਰਤਾ ਹੈ ਅਤੇ ਉਹ ਜੇਲ੍ਹ ਵਿੱਚ ਕੈਦੀ ਮਿਲਣੀ ਦੌਰਾਨ ਅਮਨਦੀਪ ਸਿੰਘ ਉਰਫ ਜੱਟ ਨੂੰ ਮਿਲੇ ਸੀ ਤੇ ਉਸਨੇ ਇਹਨਾਂ ਨੂੰ ਕਿਸੇ ਵੀ ਗੈਂਗਵਾਰ ਲਈ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਸੀ। ਆਰੋਪੀਆਂ ਨੇ ਕਿਹਾ ਕਿ ਉਹਨਾਂ ਨੂੰ ਖਦਸ਼ਾ ਸੀ ਕਿ ਉਸ ਐਂਟੀ ਗਰੁੱਪ ਦੇ ਮੈਂਬਰ ਸਾਡੇ ਉੱਪਰ ਕਿਸੇ ਵਕਤ ਵੀ ਹਮਲਾ ਕਰ ਸਕਦੇ ਹਨ, ਜਿਸ ਕਾਰਨ ਉਹਨਾਂ ਵੱਲੋਂ ਨਸ਼ਾ ਵੇਚ ਕੇ ਹਾਸਲ ਕੀਤੇ ਪੈਸਿਆਂ ਨਾਲ ਹਥਿਆਰ ਖਰੀਦਣ ਦੀ ਯੋਜਨਾ ਬਣਾਈ ਗਈ ਅਤੇ ਆਪਣੇ ਸਾਥੀ ਸੰਦੀਪ ਸਿੰਘ ਉਰਫ ਸੈਂਡੀ (ਜਿਸਦਾ ਪਰਿਵਾਰਿਕ ਪਿਛੋਕੜ ਉੱਤਰ ਪ੍ਰਦੇਸ਼ ਨਾਲ ਸਬੰਧਿਤ ਹੈ) ਦੀ ਮਦਦ ਨਾਲ ਉੱਤਰ ਪ੍ਰਦੇਸ਼ ਰਾਜ ਵਿੱਚ ਜਾ ਕੇ ਇਹ ਅਸਲਾ ਖਰੀਦ ਕੇ ਲਿਆਂਦਾ ਗਿਆ ਸੀ।
ਉਹਨਾਂ ਦੱਸਿਆ ਕਿ ਗਿਰੋਹ ਦੇ ਮੁੱਖ ਸਰਗਨਾ ਅਜੇ ਕੁਮਾਰ ਉਰਫ ਸਮਾਰਟੀ ਵੱਲੋਂ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਗਿਆ ਹੈ ਕਿ ਪਟਿਆਲਾ ਜਿਲ੍ਹੇ ਵਿਚ ਹੋਈਆਂ ਵੱਡੀਆ ਚੋਰੀਆਂ ਤੋਂ ਬਾਅਦ ਚੋਰਾਂ ਵੱਲੋਂ ਨਸ਼ਾ ਪੂਰਤੀ ਲਈ ਉਸ ਨਾਲ ਹੀ ਸੰਪਰਕ ਕੀਤਾ ਜਾਦਾ ਸੀ, ਕਿਉਂਕਿ ਉਹ ਨਸ਼ੇ ਦੀ ਸਪਲਾਈ ਕਰਨ ਵਿੱਚ ਸਭ ਤੋਂ ਮੋਹਰੀ ਸੀ। ਇਸ ਸੰਬੰਧੀ ਪੁਲੀਸ ਵਲੋਂ ਐਨ ਡੀ ਪੀ ਐਸ ਐਕਟ ਦੀ ਧਾਰਾ 22/61/85, ਆਰਮਸ ਐਕਟ ਦੀ ਘਾਰਾ 25(7)(8)/54/59, ਅਤੇ ਬੀ ਐਨ ਐਸ ਐਕਟ ਦੀ ਘਾਰਾ 111,112 ਤਹਿਤ ਮਾਮਲਾ ਦਰਜ ਕਰਕੇ ਦੋਸ਼ੀਅਨ ਦਾ ਮਾਨਯੋਗ ਅਦਾਲਤ ਪਾਸੋਂ ਪੁਲੀਸ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
