Connect with us

Mohali

ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਨੇ ਕਰਵਾਏ ਬਾਲ ਸਾਹਿਤ ਕੁਇਜ਼ ਮੁਕਾਬਲੇ

Published

on

ਐਸ ਏ ਐਸ ਨਗਰ, 14 ਅਕਤੂਬਰ (ਸ.ਬ.) ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71,ਐਸ. ਏ.ਐਸ. ਨਗਰ ਵਿਖੇ ਵਿਦਿਆਰਥੀਆਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 120 ਵਿਦਿਆਰਥੀਆਂ ਨੇ ਭਾਗ ਲਿਆ।

ਕੁਇਜ਼ ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰਕ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ।

ਇਸ ਮੌਕੇ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ ਗਿਆ। ਕੁਇਜ਼ ਮੁਕਾਬਲਿਆਂ ਦੇ ਨਤੀਜਿਆਂ ਬਾਬਤ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਵਰਗ ‘ੳ’ (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਗੁਰਜੋਤ ਸਿੰਘ (ਸਰਕਾਰੀ ਹਾਈ ਸਕੂਲ ਕਾਰਕੌਰ), ਦੂਜਾ ਸਥਾਨ ਹਰਲੀਨ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਮੁਹਾਲੀ) ਅਤੇ ਤੀਜਾ ਸਥਾਨ ਗੁਰਮਨਪ੍ਰੀਤ ਸਿੰਘ (ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ, ਸੈਕਟਰ-92 ਮੁਹਾਲੀ) ਨੇ ਪ੍ਰਾਪਤ ਕੀਤਾ।

ਵਰਗ ‘ਅ’ (ਨੌਵੀਂ ਤੋਂ ਬਾਰ੍ਹਵੀਂ) ਵਿੱਚ ਪਹਿਲਾ ਸਥਾਨ ਹਰਜੋਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੁਹਾਲੀ), ਦੂਜਾ ਸਥਾਨ ਜਪਨਿਮਿਤ ਸਿੰਘ(ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਸੈਕਟਰ-66, ਮੁਹਾਲੀ) ਅਤੇ ਤੀਜਾ ਸਥਾਨ ਸਿਮਰਨ ਕੌਰ (ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਝੰਜੇੜੀ) ਨੇ ਪ੍ਰਾਪਤ ਕੀਤਾ।

‘ੲ’ ਵਰਗ (ਗ੍ਰੈਜੂਏਸ਼ਨ) ਵਿੱਚੋਂ ਪਹਿਲਾ ਸਥਾਨ ਮਨਪ੍ਰੀਤ ਕੌਰ (ਸਰਕਾਰੀ ਕਾਲਜ, ਡੇਰਾਬੱਸੀ), ਦੂਜਾ ਸਥਾਨ ਨਵਜੋਤ ਸਿੰਘ (ਸਰਕਾਰੀ ਕਾਲਜ, ਫੇਜ਼-6, ਮੁਹਾਲੀ) ਅਤੇ ਤੀਜਾ ਸਥਾਨ ਜੈਸਮੀਨ ਕੌਰ (ਸਰਕਾਰੀ ਕਾਲਜ, ਡੇਰਾਬੱਸੀ) ਨੇ ਪ੍ਰਾਪਤ ਕੀਤਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਵੱਖ ਵੱਖ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪੰਜਾਬੀ ਮਾਹ ਦੌਰਾਨ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਸੀਨੀਅਰ ਸਹਾਇਕ ਮਨਜੀਤ ਸਿੰਘ ਅਤੇ ਸਮੂਹ ਸਟੈਨੋਗ੍ਰਾਫ਼ੀ ਵਿਦਿਆਰਥੀ ਵੀ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending