Connect with us

Mohali

ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਵਿੱਚੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ : ਕੁਲਵੰਤ ਸਿੰਘ

Published

on

ਇਕ ਕਰੋੜ 10 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਸੜਕਾਂ ਦੇ ਨਿਰਮਾਣ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮੁਹਾਲੀ ਦੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੀਆਂ ਤਿੰਨ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪਹੁੰਚ ਸੜਕ ਲਾਂਡਰਾਂ ਸੜਕ ਦੀ ਕੁੱਲ ਲੰਬਾਈ ਅੱਧਾ ਕਿਲੋਮੀਟਰ ਅਤੇ ਚੌੜਾਈ 14 ਫੁੱਟ ਹੈ, ਇਸ ਨੂੰ ਬਣਾਉਣ ਤੇ 23 ਲੱਖ ਰੁਪਏ ਦਾ ਖਰਚਾ ਆਵੇਗਾ, ਸੜਕ ਨੂੰ 80 ਐਮ.ਐਮ ਪੇਵਰ ਬਲਾਕ ਨਾਲ ਬਣਾਇਆ ਜਾ ਰਿਹਾ ਹੈ ਅਤੇ ਇਹ ਕੰਮ 6 ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸੜਕ ਦੀ ਆਖਰੀ ਵਾਰ ਮੁਰੰਮਤ ਸਾਲ 2017 ਵਿੱਚ ਕੀਤੀ ਗਈ ਸੀ।

ਉਹਨਾਂ ਦੱਸਿਆ ਕਿ ਤੰਗੋਰੀ ਤੋਂ ਮਾਣਕਪੁਰ ਕੱਲਰ ਲਿੰਕ ਸੜਕ ਦੀ ਕੁੱਲ ਲੰਬਾਈ 1.31 ਕਿਲੋਮੀਟਰ ਅਤੇ ਚੌੜਾਈ 10 ਫੁੱਟ ਹੈ। ਇਸ ਨੂੰ ਬਣਾਉਣ ਲਈ 60 ਲੱਖ ਰੁਪਏ ਦੀ ਲਾਗਤ ਦਾ ਅਨੁਮਾਨ ਹੈ। ਇਸ ਸੜਕ ਤੇ 80 ਐਮ. ਐਮ.ਪੇਵਰ ਬਲਾਕ ਲਗਾ ਕੇ ਬਣਾਇਆ ਜਾ ਰਿਹਾ ਹੈ। ਇਸ ਸੜਕ ਦੀ ਮੁਰੰਮਤ ਸਾਲ 2016 ਵਿੱਚ ਕੀਤੀ ਗਈ ਸੀ ਅਤੇ ਇਸ ਕੰਮ ਨੂੰ ਵੀ 6 ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਹੈ।

ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਜੋ ਜੋ ਵੀ ਵਿਕਾਸ ਦੇ ਕੰਮ ਹੋਣ ਵਾਲੇ ਹੋਣਗੇ ਉਹਨਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਬਿਨਾਂ ਵਜਾ ਅਤੇ ਝੂਠ ਬੋਲਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ, ਕਿਉਂਕਿ ਜਿਸ ਗਤੀ ਨਾਲ ਪੰਜਾਬ ਦੇ ਵਿੱਚ ਵਿਕਾਸ ਕਾਰਜ ਹੋ ਰਹੇ ਹਨ ਉਸ ਤੋਂ ਵਿਰੋਧੀ ਸਕਤੇ ਵਿੱਚ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿੱਚੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਕਾਇਮ ਰੱਖਣ ਲਈ ਵਚਨਬੱਧ ਹੈ।

ਉਹਨਾਂ ਦੱਸਿਆ ਕਿ ਅੱਜ ਇਹ ਹਲਕੇ ਵਿੱਚ ਇਕ ਕਰੋੜ 10 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਗਏ ਹਨ ਜੋ ਕਿ ਸਮਾਂ ਬੱਧ ਸੀਮਾ ਦੇ ਅੰਦਰ ਪੂਰੇ ਕੀਤੇ ਜਾਣਗੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਪਸ਼ਟ ਕਹਿ ਦਿੱਤਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਨੂੰ ਜਲਦੀ ਤੋਂ ਜਲਦੀ ਇਹ ਸਹੂਲਤ ਮਿਲੇ।

ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਜਸਪ੍ਰੀਤ ਸਿੰਘ ਸਰਪੰਚ ਲਾਂਡਰਾ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਮੁਖ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ, ਭਾਈ ਜਸਪ੍ਰੀਤ ਸਿੰਘ ਸਰਪੰਚ ਲਾਂਡਰਾ, ਗੁਰਪ੍ਰੀਤ ਸਿੰਘ, ਜਸਪਾਲ ਕੱਲੇ, ਗੁਰਮੁਖ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ, ਤਰਲੋਚਨ ਸਿੰਘ ਤੋਚੀ ਬਲੌਂਗੀ ਪ੍ਰਧਾਨ ਸਰਪੰਚ, ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ ਬਰਾੜ, ਅਕਵਿੰਦਰ ਸਿੰਘ ਗੋਸਲ, ਭੁਪਿੰਦਰ ਸਿੰਘ ਪੰਚ ਮੌਲੀ ਵੈਦਵਾਨ, ਸਤਵਿੰਦਰ ਸਿੰਘ ਮਿੱਠੂ ਸਾਬਕਾ ਸਰਪੰਚ ਮੌਲੀ ਵੈਦਵਾਨ, ਗੁਰਸੇਵਕ ਸਿੰਘ ਸਰਪੰਚ ਪਿੰਡ ਮੌਲੀ ਵੈਦਵਾਨ, ਬਲਬੀਰ ਸਿੰਘ ਸਰਪੰਚ ਪਿੰਡ ਬੈਰਮਪੁਰ ਜਗਜੀਤ ਸਿੰਘ ਜੱਗੂ ਸਰਪੰਚ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕਲਰ, ਸਤਨਾਮ ਸਿੰਘ ਸਰਪੰਚ ਪਿੰਡ ਗੀਗੇਮਾਜਰਾ, ਮੁਖਤਿਆਰ ਸਿੰਘ ਸਰਪੰਚ ਪਿੰਡ ਖੋਰੜਾ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਸਰਪੰਚ ਪਿੰਡ ਸ਼ੇਖਨ ਮਾਜਰਾ, ਅਮਿਤ ਜੈਨ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending