Connect with us

Mohali

ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ : ਡਾ. ਬਲਬੀਰ ਸਿੰਘ

Published

on

ਸਿਹਤ ਮੰਤਰੀ ਵੱਲੋਂ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਦੇ 232 ਲਾਭਪਾਤਰੀਆਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ

ਰਾਜਪੁਰਾ, 15 ਅਕਤੂਬਰ (ਜਤਿੰਦਰ ਲੱਕੀ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ ਵਿੱਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ। ਘਨੌਰ ਵਿਖੇ ਵਿਧਾਇਕ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਹਲਕੇ ਦੇ ਪਿੰਡਾਂ ਸਮਸ਼ਪੁਰ, ਸ਼ੇਖਪੁਰ ਦਾਖਲੀ ਲੋਹਸਿੰਬਲੀ ਤੇ ਸਮਸ਼ਪੁਰ ਦੇ ਹੜ੍ਹ ਪ੍ਰਭਾਵਿਤ 232 ਕਿਸਾਨਾਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਹੜ੍ਹਾਂ ਨੇ ਸਾਡੀ ਸੋਚ ਤੋਂ ਵੀ ਪਰ੍ਹੇ ਤੇ ਇਸ ਸਦੀ ਦੀ ਸਭ ਤੋਂ ਵੱਡੀ ਬਰਬਾਦੀ ਕੀਤੀ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ 30 ਦਿਨਾਂ ਦੇ ਅੰਦਰ-ਅੰਦਰ ਤੇ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਤੋਂ ਪ੍ਰਭਾਵਿਤ ਲਾਭਪਾਤਰੀਆਂ ਨੂੰ ਚੈਕ ਤਕਸੀਮ ਕਰਕੇ ਸੂਬੇ ਦੇ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ‘ਜਿਸਦਾ ਖੇਤ, ਉਸਦੀ ਰੇਤ’ ਨੀਤੀ ਪ੍ਰਵਾਨ ਕੀਤੀ ਜਦਕਿ ਕਣਕ ਦੇ ਮੁਫ਼ਤ ਬੀਜ ਤੇ ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਗਾਂ ਨੂੰ ਲਮਕਾ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਏਕੜ 50,000 ਰੁਪਏ ਦੇਣ ਦੀ ਬੇਨਤੀ ਕੀਤੀ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਰਕਮ ਵਿੱਚ 15 ਹਜ਼ਾਰ ਰੁਪਏ ਪੰਜਾਬ ਸਰਕਾਰ ਪਾ ਕੇ ਦੇ ਰਹੀ ਹੈ। ਉਹਨਾਂ ਕਿਹਾ ਕਿ ਪੂਰੀ ਤਰ੍ਹਾਂ ਢਹਿ- ਢੇਰੀ ਹੋਏ ਘਰਾਂ ਲਈ 1,20,000 ਰੁਪਏ ਦਿੱਤੇ ਜਾਣਗੇ, ਅੰਸ਼ਕ ਤੌਰ ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾਣਗੇ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਸੀ।

ਉਹਨਾਂ ਕਿਹਾ ਕਿ ਅਗਲੀਆਂ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਵਾਲੇ ਦਰਿਆਵਾਂ ਤੇ ਨਦੀਆਂ ਨੂੰ ਡੂੰਘਾ ਤੇ ਵਹਿਣ ਨੂੰ ਚੌੜਾ ਕੀਤਾ ਜਾਵੇਗਾ ਕਿਉਂਕਿ ਸਤਲੁਜ, ਬਿਆਸ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਚੰਡੀਗੜ੍ਹ ਤੋਂ ਆਇਆ ਪਾਣੀ ਹੜ੍ਹ ਲਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ ਇਨ੍ਹਾਂ ਹੜ੍ਹਾਂ ਕਾਰਨ ਕਰੀਬ 141 ਪਿੰਡ ਵਿੱਚ 19000 ਏਕੜ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਮਾਰੀਆਂ ਗਈਆਂ ਹਨ।

ਇਸ ਮੌਕੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਹਨਾਂ ਦੱਸਿਆ ਕਿ ਪਿੰਡ ਸੌਂਟਾ ਦੇ ਕਿਸਾਨਾਂ ਨੂੰ 13.80 ਲੱਖ ਰੁਪਏ, ਸ਼ੇਖਪੁਰ ਦਾਖਲੀ ਲੋਹਸਿੰਬਲੀ ਦੇ ਕਿਸਾਨਾਂ ਨੂੰ 13.72 ਲੱਖ ਰੁਪਏ ਅਤੇ ਸਮਸ਼ਪੁਰ ਦੇ ਕਿਸਾਨਾਂ ਨੂੰ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਐਸ.ਡੀ.ਐਮ ਅਵਿਕੇਸ਼ ਗੁਪਤਾ, ਤਹਿਸੀਲਦਾਰ ਪਰਦੀਪ ਕੁਮਾਰ ਸਮੇਤ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending