Connect with us

Chandigarh

ਪੰਜਾਬ ਦੇ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ. ਟੀ. ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਬੈਂਗਲੁਰੂ ਵਿਖੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨਾਲ ਕੀਤੀ ਮੁਲਾਕਾਤ

Published

on

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਉਹਨਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।

ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਉਹਨਾਂ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਸ੍ਰੀਨਗਰ, ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲੀਅਤ ਹੋਵੇਗੀ। ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਇੰਨੇ ਵੱਡੇ ਪੱਧਰ ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

 

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending