Connect with us

Mohali

ਤਰਨਤਾਰਨ ਜਿਮਣੀ ਚੋਣ ਵਿੱਚ ਸੁਖਬੀਰ ਬਾਦਲ ਦੇ ਸਾਰੇ ਵਿਰੋਧੀ ਇਕੱਠੇ ਹੋਣਾ ਅਕਾਲੀ ਦਲ ਬਾਦਲ ਲਈ ਵੱਡੀ ਚੁਣੌਤੀ

Published

on

ਐਸ ਏ ਐਸ ਨਗਰ, 17 ਅਕਤੂਬਰ (ਭਗਵੰਤ ਬੇਦੀ) ਪੰਜਾਬ ਦੇ ਤਰਨ ਤਰਨ ਵਿਧਾਨ ਸਭਾ ਦੀ ਉਪ ਚੋਣ ਜਿੱਥੇ ਸਾਰੀਆਂ ਪਾਰਟੀਆਂ ਲਈ ਸ਼ਾਖ ਦਾ ਸਵਾਲ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਉਹਨਾਂ ਦੇ ਵਿਰੋਧੀ ਅਕਾਲੀ ਪਾਰਟੀਆਂ ਦੀ ਸ਼ਾਖ ਵੀ ਦਾਅ ਤੇ ਹੈ।

ਤਰਨਤਾਰਨ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਇਸ ਸੀਟ ਲਈ ਜਿੱਥੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਚੋਣ ਮੈਦਾਨ ਵਿੱਚ ਹਨ, ਉੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਵਾਰਸ ਪੰਜਾਬ ਦੇ ਦੀ ਤਰਫੋਂ ਸੰਦੀਪ ਸਿੰਘ ਸਨੀ ਦਾ ਭਰਾ ਮਨਦੀਪ ਸਿੰਘ ਵੀ ਚੋਣ ਮੈਦਾਨ ਵਿੱਚ ਹੈ। ਮਨਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਮਾਨ ਅਤੇ ਅਕਾਲੀ ਦਲ ਹਰਪ੍ਰੀਤ ਸਿੰਘ ਦੀ ਅਗਵਾਈ ਵਾਲਾ ਵੀ ਸਮਰਥਨ ਦੇ ਰਿਹਾ ਹੈ।

ਇਹਨਾਂ ਚੋਣਾਂ ਦਾ ਨਤੀਜਾ ਤਾਂ 14 ਨਵੰਬਰ ਨੂੰ ਸਾਹਮਣੇ ਆਵੇਗਾ, ਪਰ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਰੇ ਵਿਰੋਧੀਆਂ ਦਾ ਇੱਕ ਪਲੇਟਫਾਰਮ ਤੇ ਇਕੱਠਾ ਹੋਣਾ ਬਾਦਲ ਦਲ ਲਈ ਭਾਰੀ ਚੁਣੌਤੀ ਹੈ। ਸ਼੍ਰੋਮਣੀ ਅਕਾਲੀ ਦਲ ਜਿੱਥੇ ਖੁਦ ਨੂੰ ਮੁੜ ਪੈਰਾਂ ਤੇ ਖੜਾ ਦੇਖ ਰਿਹਾ ਹੈ ਉਥੇ ਹੀ ਬਾਦਲ ਵਿਰੋਧੀ ਸਾਰੇ ਅਕਾਲੀ ਧੜੇ ਸੁਖਬੀਰ ਸਿੰਘ ਬਾਦਲ ਨੂੰ ਚਿੱਤ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ।

ਪਿਛਲੀਆਂ ਪਾਰਲੀਮੈਂਟ ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਇਸ ਸੀਟ ਤੇ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤ ਪਾਲ ਸਿੰਘ ਭਾਰੀ ਬਹੁਮਤ ਨਾਲ ਤਰਨ ਤਰਨ ਹਲਕੇ ਤੋਂ ਜਿੱਤੇ ਸਨ। ਉਹਨਾਂ ਨੇ ਜਿੱਥੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਚਿੱਤ ਕੀਤਾ ਸੀ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਧੂੜ ਚਟਾ ਦਿੱਤੀ ਸੀ। ਲਗਭਗ ਡੇਢ ਸਾਲ ਦੇ ਵਕਫੇ ਬਾਅਦ ਹੁਣ ਫਿਰ ਵਾਰਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ ਸਾਹਮਣੇ ਹਨ।

ਹਾਲਾਂਕਿ ਇਹ ਸੀਟ ਜਿੱਤਣ ਵਾਸਤੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੀ ਆਪੋ ਆਪਣੇ ਦਾਅਵੇ ਕਰ ਰਹੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੀ ਇਥੋਂ ਮੁੜ ਵਾਪਸੀ ਦੀ ਉਮੀਦ ਲਗਾਈ ਬੈਠਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸੀਟ ਤੋਂ ਧਰਮੀ ਫੌਜੀ ਪਰਿਵਾਰ ਦੀ ਧੀ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ, ਜਿਨ੍ਹਾਂ ਦਾ ਇਲਾਕੇ ਵਿੱਚ ਬਹੁਤ ਅਸਰ ਰਸੂਖ ਹੈ ਅਤੇ ਧਰਮੀ ਫੌਜੀ ਪਰਿਵਾਰ ਵਿੱਚੋਂ ਹੋਣ ਕਰਕੇ ਇਲਾਕੇ ਅਤੇ ਪੰਥਕ ਧਿਰਾਂ ਵਿੱਚ ਉਹਨਾਂ ਦੀ ਵਿਸ਼ੇਸ਼ ਥਾਂ ਹੈ ਪਰੰਤੂ ਬਾਦਲ ਵਿਰੋਧੀ ਸਾਰੇ ਧੜਿਆਂ ਵੱਲੋਂ ਇਕੱਠੇ ਹੋ ਕੇ ਆਉਣਾ ਸੁਖਵਿੰਦਰ ਕੌਰ ਰੰਧਾਵਾ ਲਈ ਵੀ ਇੱਕ ਚੁਣੌਤੀ ਬਣਿਆ ਹੋਇਆ ਹੈ।

ਦੂਜੇ ਪਾਸੇ ਵਾਰਸ ਪੰਜਾਬ ਦਾ ਉਮੀਦਵਾਰ ਮਨਦੀਪ ਸਿੰਘ ਹਿੰਦੂ ਆਗੂ ਸੂਰੀ ਕਤਲ ਕੇਸ ਵਿੱਚ ਜੇਲ ਵਿੱਚ ਬੰਦ ਸੰਦੀਪ ਸਿੰਘ ਸਨੀ ਦਾ ਭਰਾ ਹੈ। ਗਰਮ ਖਿਆਲੀ ਅਤੇ ਬਾਦਲ ਵਿਰੋਧੀ ਧੜਿਆਂ ਵੱਲੋਂ ਇਸ ਪੰਥਕ ਸੀਟ ਤੇ ਆਪਣਾ ਉਮੀਦਵਾਰ ਖੜਾ ਕਰਕੇ ਜਿੱਥੇ ਜਿੱਤ ਲਈ ਆਪਣਾ ਦਾਅਵਾ ਠੋਕਿਆ ਜਾ ਰਿਹਾ ਹੈ, ਉਥੇ ਬਾਦਲ ਦਲ ਨੂੰ ਚਿੱਤ ਕਰਨ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਧਿਰਾਂ ਦੇ ਦੋਵੇਂ ਉਮੀਦਵਾਰ ਬੜੇ ਜ਼ੋਰ ਖਰੋਸ਼ ਨਾਲ ਮੈਦਾਨ ਵਿੱਚ ਉਤਰੇ ਹਨ ਅਤੇ ਦੋਵਾਂ ਧਿਰਾਂ ਨੂੰ ਪੰਥਕ ਹਲਕਿਆਂ ਵੱਲੋਂ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ।

2017 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਕਾਂਗਰਸ ਭਾਰੀ ਗਿਣਤੀ ਵਿੱਚ ਜਿੱਤ ਕੇ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੀ ਸੀ। 2022 ਦੇ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਨੂੰ ਚਿੱਤ ਕਰਦਿਆਂ ਜਿੱਥੇ ਪੰਜਾਬ ਵਿੱਚ ਸਰਕਾਰ ਬਣਾਈ ਸੀ ਉਥੇ ਪੰਥਕ ਹਲਕੇ ਤਰਨ ਤਾਰਨ ਵਿੱਚ ਵੀ ਆਪਣੀ ਜਿੱਤ ਦਾ ਝੰਡਾ ਗੱਡਿਆ ਸੀ।

ਪਿਛਲੇ ਦਿਨਾਂ ਦੌਰਾਨ ਆਏ ਹੜ੍ਹਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦੀ ਮਦਦ ਕਰਨ ਵਿੱਚ ਕਾਫੀ ਹੱਦ ਤੱਕ ਸਰਗਰਮ ਰਿਹਾ ਹੈ, ਜਿਸ ਨਾਲ ਅਕਾਲੀ ਦਲ ਨੂੰ ਮੁੜ ਤੋਂ ਲੋਕਾਂ ਨਾਲ ਸੰਪਰਕ ਕਰਨ ਦਾ ਚੰਗਾ ਮੌਕਾ ਮਿਲਿਆ ਸੀ ਜਿਸ ਨਾਲ ਅਕਾਲੀ ਦਲ ਖੁਦ ਨੂੰ ਪਹਿਲਾਂ ਨਾਲੋਂ ਕਾਫੀ ਮਜਬੂਤ ਸਮਝ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿੰਡ ਪਿੰਡ ਜਾ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਨਾਲ ਲੋਕਾਂ ਦਾ ਨਾਲ ਸੰਪਰਕ ਕਰਕੇ ਆਪਣੀ ਮੁੜ ਵਾਪਸੀ ਦੀ ਉਮੀਦ ਲਾਈ ਹੋਈ ਹੈ।

ਇਸ ਉਮੀਦ ਨੂੰ ਕਿੰਨਾ ਕੁ ਬੂਰ ਪਵੇਗਾ, ਇਹ ਤਾਂ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਸਾਹਮਣੇ ਆਏਗਾ ਪਰ ਇੱਕ ਗੱਲ ਜਰੂਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣਾਂ ਵਿੱਚ ਖੜ੍ਹੀ ਕੀਤੀ ਗਈ ਸੁਖਵਿੰਦਰ ਕੌਰ ਰੰਧਾਵਾ ਇੱਕ ਮਜਬੂਤ ਉਮੀਦਵਾਰ ਹਨ ਅਤੇ ਉਹਨਾਂ ਦੇ ਸਹਾਰੇ ਅਕਾਲੀ ਦਲ ਖੁਦ ਨੂੰ ਮੁੜ ਪੈਰਾਂ ਤੇ ਖੜਾ ਦੇਖ ਰਿਹਾ ਹੈ। ਹਾਲਾਂਕਿ ਇਹ ਕਹਿਣਾ ਔਖਾ ਹੈ ਕਿ ਇਸ ਵਾਰ ਇਹ ਚੋਣ ਕਿਸ ਪਾਸੇ ਨੂੰ ਜਾਵੇਗੀ ਅਤੇ ਇਸਦੇ ਕੀ ਨਤੀਜੇ ਸਾਮ੍ਹਣੇ ਆਉਣਗੇ ਪਰੰਤੂ ਅਕਾਲੀ ਦਲ ਦੇ ਸਾਰੇ ਵਿਰੋਧੀ ਧੜਿਆਂ ਦੇ ਇਕੱਠੇ ਹੋਣ ਨਾਲ ਸੁਖਬੀਰ ਸਿੰਘ ਬਾਦਲ ਲਈ ਚੁਣੌਤੀ ਬਹੁਤ ਸਖਤ ਹੋ ਗਈ ਹੈ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending