Connect with us

Mohali

ਦਿਵਾਲੀ ਤੋਂ ਪਹਿਲਾਂ ਹੋ ਸਕਦਾ ਹੈ ਪੰਜਾਬ ਕਾਂਗਰਸ ਦੇ ਜਿਲ੍ਹਾ ਪ੍ਰਧਾਨਾਂ ਦਾ ਐਲਾਨ

Published

on

ਦਿੱਲੀ ਵਿੱਚ ਚਲ ਰਿਹਾ ਹੈ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 17 ਅਕਤੂਬਰ

ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਦੇ ਤਹਿਤ ਛੇਤੀ ਹੀ ਪੰਜਾਬ ਕਾਂਗਰਸ ਦੇ ਜਿਲਾ ਪ੍ਰਧਾਨਾਂ ਦੇ ਨਾਮਾਂ ਦਾ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਦਿਵਾਲੀ ਤੋਂ ਪਹਿਲਾਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਧਾਨਾਂ ਦੇ ਨਾਮਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਜਿਕਰਯੋਗ ਹੈ ਕਿ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਧਾਨਾਂ ਦੀ ਚੋਣ ਕਰਨ ਲਈ ਕੀਤੀ ਜਾਣ ਵਾਲੀ ਕਾਰਵਾਈ ਦੇ ਤਹਿਤ ਪਾਰਟੀ ਦੀ ਕੇਂਦਰੀ ਅਗਵਾਈ ਵਲੋਂ ਪਾਰਟੀ ਦੇ ਸੀਨੀਅਰ ਆਗਆਂ ਨੂੰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਆਬਜਰਵਰਾਂ ਦੀ ਜਿੰਮੇਵਾਰੀ ਦਿੱਤੀ ਗਈ ਸੀ। ਪਾਰਟੀ ਵਲੋਂ ਜਿਹਨਾਂ ਸੀਨੀਅਰ ਆਗੂਆਂ ਨੂੰ ਆਬਜਰਵਰ ਬਣਾਇਆ ਗਿਆ ਸੀ, ਉਹਨਾਂ ਬਾਰੇ ਕਿਹਾ ਜਾਂਦਾ ਹੈ ਕਿ ਇਹ ਸਾਰੇ ਆਬਜਰਵਰ ਰਾਹੁਲ ਗਾਂਧੀ ਦੇ ਕਰੀਬੀ ਹਨ। ਪਾਰਟੀ ਵਲੋਂ ਨਿਯੁਕਤ ਕੀਤੇ ਗਏ ਇਹਨਾਂ ਆਬਜਰਵਰਾਂ ਵਲੋਂ ਵੱਖ ਵੱਖ ਜਿਲ੍ਹਿਆਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ। ਇਸ ਚੋਣ ਪ੍ਰਕਿਆ ਦੌਰਾਨ ਜਿਲ੍ਹਾ ਪ੍ਰਧਾਨ ਬਣਨ ਦੇ ਚਾਹਵਾਨ ਆਗੂਆਂ ਤੋਂ ਨਾਮਜਦਗੀ ਪੱਤਰ ਵੀ ਭਰਵਾਏ ਗਏ ਸਨ ਅਤੇ ਚੋਣ ਆਬਜਰਵਰਾਂ ਵਲੋਂ ਪ੍ਰਧਾਨ ਬਣਨ ਦੇ ਚਾਹਵਾਨ ਉਮੀਦਵਾਰਾਂ ਨਾਲ ਨਿੱਜੀ ਤੌਰ ਤੇ (ਇਕੱਲੇ ਇਕੱਲੇ) ਮੀਟਿੰਗ ਕਰਕੇ ਉਹਨਾਂ ਦੀ ਰਸਮੀ ਇੰਟਰਵਿਊ ਵੀ ਕੀਤੇ ਗਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 29 ਜਿਲ੍ਹਿਆਂ ਵਾਸਤੇ ਨਿਯੁਕਤ ਕੀਤੇ ਗਏ ਇਹਨਾਂ ਕੇਂਦਰੀ ਚੋਣ ਆਬਜਰਵਰਾਂ ਵਲੋਂ ਪਾਰਟੀ ਵਰਕਰਾਂ ਅਤੇ ਨੇਤਾਵਾਂ ਨਾਲ ਗੱਲ ਕਰਨ ਉਪਰੰਤ ਜਮੀਨੀ ਹਾਲਾਤ ਬਾਰੇ ਆਪਣੀ ਰਿਪੋਰਟ ਪਾਰਟੀ ਹਾਈਕਮਾਨ ਨੂੰ ਸੌਂਪੀ ਜਾ ਚੁੱਕੀ ਹੈ ਅਤੇ ਇਸ ਸੰਬੰਧੀ ਪਾਰਟੀ ਆਬਜਰਵਰਾਂ ਦੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਵੇਣੂਗੋਪਾਲ, ਪਾਰਟੀ ਦੇ ਪੰਜਾਬ ਮਾਲਿਆਂ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਅਤੇ ਪਾਰਟੀ ਦੀ ਸਗੰਠਨ ਸਿਰਜਨ ਮੁਹਿੰਮ ਦੇ ਚੇਅਰਮੈਨ ਸ਼ਸ਼ੀਕਾਂਤ ਸੈਂਥਿਲ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ।

ਪਾਰਟੀ ਸੂਤਰ ਦੱਸਦੇ ਹਨ ਕਿ ਇਸ ਉਪਰੰਤ ਪਾਰਟੀ ਹਾਈਕਮਾਨ ਵਲੋਂ ਪੰਜਾਬ ਦੇ ਜਿਲ੍ਹਾ ਪ੍ਰਧਾਨਾਂ ਦੇ ਨਾਮਾਂ ਦਾ ਫੈਸਲਾ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸਲਾਹ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਸz. ਚਰਨਜੀਤ ਸਿੰਘ ਚੰਨੀ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਸੱਦਿਆ ਗਿਆ ਸੀ ਅਤੇ ਇਹ ਸਾਰੇ ਆਗੂ (ਇਕੱਲੇ ਇਕੱਲੇ ਤੌਰ ਤੇ) ਪਾਰਟੀ ਦੀ ਸ਼ਿਖਰ ਅਗਵਾਈ ਨਾਲ ਮੁਲਾਕਾਤ ਕਰਕੇ ਚੋਣ ਆਬਜਰਵਰਾਂ ਵਲੋਂ ਦਿੱਤੇ ਗਏ ਪੈਨਲ ਬਾਰੇ ਆਪੋ ਆਪਣੇ ਵਿਚਾਰ ਦੱਸ ਚੁੱਕੇ ਹਨ।

ਪਾਰਟੀ ਸੂਤਰ ਦੱਸਦੇ ਹਨ ਪਾਰਟੀ ਹਾਈਕਮਾਨ ਵਲੋਂ ਪੰਜਾਬ ਵਿੱਚ ਬਣਾਏ ਜਾਣ ਵਾਲੇ ਜਿਲ੍ਹਾ ਪ੍ਰਧਾਨਾਂ ਦੇ ਨਾਮਾਂ ਬਾਰੇ ਫੈਸਲਾ ਲਗਭਗ ਹੋ ਗਿਆ ਹੈ ਅਤੇ ਹੁਣ ਇਹਨਾਂ ਦਾ ਰਸਮੀ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ। ਦੱਸਿਆ ਜਾ ਰਿਹਾ ਹੈ ਅਗਲੇ ਇੱਕ ਦੋ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਜਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਹੋ ਸਕਦੀ ਹੈ।

ਮੁਹਾਲੀ ਜਿਲ੍ਹੇ ਵਿੱਚ ਕਿਸ ਨੂੰ ਮਿਲੇਗਾ ਦਿਵਾਲੀ ਦਾ ਤੋਹਫਾ?

ਇਸ ਸੰਬੰਧੀ ਜੇਕਰ ਮੁਹਾਲੀ ਜਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਦੱਸਿਆ ਜਾ ਰਿਹਾ ਹੈ ਕਿ ਇੱਥੇ ਪਾਰਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਸz. ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਆਪਣੀ ਕੁਰਸੀ ਬਚਾਉਣ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਇਸਤੋਂ ਇਲਾਵਾ ਮੁਹਾਲੀ ਦੇ ਡਿਪਟੀ ਮੇਅਰ ਸz ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਮਛਲੀ ਕਲਾਂ, ਖਰੜ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਕਿਸ਼ੋਰ ਸ਼ਰਮਾ ਅਤੇ ਗੁਰਪ੍ਰਤਾਪ ਸਿੰਘ ਪਡਿਆਲਾ ਦੇ ਨਾਮ ਚਰਚਾ ਵਿੱਚ ਹਨ ਅਤੇ ਵੇਖਣਾ ਇਹ ਹੈ ਕਿ ਕਾਂਗਰਸ ਪਾਰਟੀ ਵਲੋਂ ਇਹਨਾਂ ਵਿੱਚੋਂ ਕਿਸ ਆਗੂ ਨੂੰ ਦਿਵਾਲੀ ਦਾ ਤੋਹਫਾ ਦਿੱਤਾ ਜਾਂਦਾ ਹੈ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending