Connect with us

Punjab

ਪਟਿਆਲਾ ਜਬਰ-ਜਨਾਹ ਮਾਮਲੇ ਵਿੱਚ ਸਕੂਲ ਅਧਿਕਾਰੀਆਂ ਤੇ ਕੇਸ ਦੀ ਮੰਗ ਕਰਦਿਆਂ ਪਰਿਵਾਰ ਵੱਲੋਂ ਰੋਡ ਜਾਮ

Published

on

 

ਪਟਿਆਲਾ, 17 ਅਕਤੂਬਰ (ਸ.ਬ.) ਪਟਿਆਲਾ ਦੇ ਇੱਕ ਸਕੂਲ ਵਿੱਚ 8 ਸਾਲਾ ਬੱਚੀ ਨਾਲ ਜਬਰ ਜਨਾਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਅਤੇ ਹੋਰ ਬੱਚਿਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਨ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਐਸਐਸਟੀ ਨਗਰ ਦੇ ਬਾਹਰ ਧਰਨਾ ਲਾਉਂਦਿਆਂ ਸੜਕ ਜਾਮ ਕਰ ਦਿੱਤੀ।

ਇਸ ਮੌਕੇ ਸਿਵਲ ਸੁਸਾਇਟੀ ਸਮੂਹਾਂ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਦੇ ਕਾਰਕੁਨ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਸਕੂਲ ਪ੍ਰਬੰਧਨ ਵਿਰੁੱਧ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਕਾਰਨ ਸੜਕ ਜਾਮ ਰਹਿਣ ਨਾਲ ਬਦਲਵੇਂ ਰੂਟਾਂ ਤੇ ਭਾਰੀ ਟਰੈਫਿਕ ਜਾਮ ਲੱਗ ਗਿਆ ਅਤੇ ਆਉਣ-ਜਾਣ ਵਾਲੇ ਲੋਕ ਜਾਮ ਵਿੱਚ ਫਸ ਗਏ।

ਜ਼ਿਕਰਯੋਗ ਹੈ ਕਿ ਇਹ ਘਟਨਾ ਕਥਿਤ ਤੌਰ ਤੇ ਪਟਿਆਲਾ ਦੇ ਐਸਐਸਟੀ ਨਗਰ ਸਥਿਤ ਔਰੋ ਮੀਰਾ ਸਕੂਲ ਵਿੱਚ ਵਾਪਰੀ ਸੀ, ਜਿੱਥੇ ਪੀੜਤਾ ਦਾ ਇੱਕ ਸਰੀਰਕ ਸਿੱਖਿਆ ਅਧਿਆਪਕ ਵੱਲੋਂ ਜਬਰ-ਜਨਾਹ ਕੀਤਾ ਗਿਆ ਸੀ।

13 ਅਕਤੂਬਰ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਵੱਲੋਂ ਪੀੜਤਾ ਨਾਲ ਸਕੂਲ ਦੇ ਅੰਦਰ ਕਈ ਵਾਰ ਜ਼ਬਰ ਜਨਾਹ ਕੀਤਾ ਗਿਆ ਸੀ।

ਇਸ ਦੌਰਾਨ, ਪੀੜਤਾ ਦੀ ਡਾਕਟਰੀ ਜਾਂਚ ਵਿੱਚ ਕਈ ਵਾਰ ਜਿਨਸੀ ਸ਼ੋਸ਼ਣ ਹੋਣ ਦਾ ਖੁਲਾਸਾ ਹੋਇਆ ਹੈ।

ਕੇਸ ਦੀ ਜਾਂਚ ਕਰ ਰਹੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦਾ ਸਕੂਲ ਦੇ ਅੰਦਰ ਕਈ ਵਾਰ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ ਅਤੇ ਉਸ ਨੇ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ, ਜਿਸ ਤੇ ਨਿਗਰਾਨੀ ਰੱਖਣ ਜਾਂ ਸਿੱਧੇ ਤੌਰ ਤੇ ਸ਼ਾਮਲ ਹੋਣ ਦਾ ਸ਼ੱਕ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਬੱਚਾ ਅਜੇ ਵੀ ਸਦਮੇ ਵਿੱਚ ਹੈ, ਅਸੀਂ ਹੋਰ ਵੇਰਵੇ ਲੈਣ ਲਈ ਸਮਾਂ ਲੈ ਰਹੇ ਹਾਂ।

ਐਸਪੀ (ਸਿਟੀ) ਪਲਵਿੰਦਰ ਚੀਮਾ ਨੇ ਪੁਸ਼ਟੀ ਕੀਤੀ ਕਿ ਪੀੜਤਾ ਦੀ ਡਾਕਟਰੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਦਾ ਕਈ ਵਾਰ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ ਅਤੇ ਇਸ ਸਮੇਂ ਜਾਂਚ ਜਾਰੀ ਹੈ।

ਚੀਮਾ ਨੇ ਕਿਹਾ ਕਿ ਅਸੀਂ ਸਕੂਲ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਸਕੂਲ ਦੇ ਅੰਦਰਲੇ ਸੀਸੀਟੀਵੀ ਫੁਟੇਜ ਵੀ ਜ਼ਬਤ ਕਰ ਲਈ ਹੈ। ਮੁੱਢਲੀ ਨਜ਼ਰ ਵਿੱਚ ਪੀੜਤਾ ਨੇ ਦੋਸ਼ੀ ਦੀ ਪਛਾਣ ਕਰ ਲਈ ਹੈ, ਜਿਸ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਪੋਕਸੋ ਐਕਟ ਦੇ ਤਹਿਤ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਵਿਭਾਗ ਦੇ ਸੂਤਰਾਂ ਅਨੁਸਾਰ ਉਹ ਹੁਣ ਇਹ ਪਤਾ ਲਗਾਉਣ ਲਈ ਸਰਕਾਰੀ ਕਾਉਂਸਲਰਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਮਦਦ ਲੈ ਰਹੇ ਹਨ ਕਿ ਕੀ ਕਿਸੇ ਹੋਰ ਵਿਦਿਆਰਥੀ ਨੂੰ ਸਕੂਲ ਦੇ ਅੰਦਰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।

ਔਰੋ ਮੀਰਾ ਸਕੂਲ ਦੀ ਪ੍ਰਿੰਸੀਪਲ ਚਿਨਮਯੀ ਨੇ ਕਿਹਾ ਕਿ ਜਿਵੇਂ ਹੀ ਮਾਮਲਾ ਉਨ੍ਹਾਂ ਦੇ ਨੋਟਿਸ ਵਿੱਚ ਆਇਆ, ਇੰਸਟ੍ਰਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ। ਉਸ ਨੇ ਦਾਅਵਾ ਕੀਤਾ ਕਿ ਸਕੂਲ ਅਧਿਕਾਰੀਆਂ ਨੇ ਜਾਂਚ ਏਜੰਸੀ ਦੇ ਨਾਲ-ਨਾਲ ਪੀੜਤ ਦੇ ਪਰਿਵਾਰ ਨੂੰ ਵੀ ਪੂਰਾ ਸਹਿਯੋਗ ਦਿੱਤਾ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending