Connect with us

Chandigarh

ਤਰਨ ਤਾਰਨ ਜ਼ਿਮਨੀ ਚੋਣ ਲਈ ਹੋ ਰਿਹਾ ਹੈ ਸਖਤ ਮੁਕਾਬਲਾ

Published

on

ਚੰਡੀਗੜ੍ਹ, 20 ਅਕਤੂਬਰ (ਸ.ਬ.) ਤਰਨ ਤਾਰਨ ਜ਼ਿਮਨੀ ਚੋਣ ਲਈ ਦਿਨੋਂ ਦਿਨ ਚੋਣ ਸਰਗਰਮੀਆਂ ਤੇਜ ਹੋ ਰਹੀਆਂ ਹਨ। ਇਸ ਚੋਣ ਲਈ ਵੱਖ- ਵੱਖ ਸਿਆਸੀ ਪਾਰਟੀਆਂ ਪਹਿਲਾਂ ਹੀ ਇੱਥੇ ਆਪਣੇ ਉਮੀਦਵਾਰ ਐਲਾਨ ਚੁੱਕੀਆਂ ਹਨ ਅਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਨ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਕਰਨ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਚੋਣ ਵਿੱਚ ਸਰਗਰਮ ਹੋ ਗਏ ਹਨ ਅਤੇ ਬੀਤੇ ਦਿਨ ਤਰਨ ਤਾਰਨ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਚੰਗੇ ਰਗੜੇ ਲਾਏ। ਇਸੇ ਤਰ੍ਹਾਂ ਵਿਰੋਧੀ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਸੱਤਾਧਾਰੀ ਧਿਰ ਨੂੰ ਰਗੜੇ ਲਗਾਏ ਜਾ ਰਹੇ ਹਨ।

ਕਾਂਗਰਸ ਪਾਰਟੀ ਵੱਲੋਂ ਇਸ ਚੋਣ ਵਿੱਚ ਹਿੰਦੁਸਤਾਨ ਬਨਾਮ ਖਾਲਿਸਤਾਨ ਦਾ ਮੁੱਦਾ ਉਭਾਰ ਦਿੱਤਾ ਗਿਆ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਰਾਜਾ ਵੜਿੰਗ ਵਾਰ ਵਾਰ ਦਾਅਵਾ ਕਰ ਰਹੇ ਹਨ ਕਿ ਹਿੰਦੁਸਤਾਨ ਲਈ ਕਾਂਗਰਸ ਨੇ ਬਹੁਤ ਸ਼ਹੀਦੀਆਂ ਦਿੱਤੀਆਂ ਹਨ। ਰਾਜਾ ਵੜਿੰਗ ਕਹਿ ਰਹੇ ਹਨ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਵੀ ਕੁਰਬਾਨੀਆਂ ਦਿੱਤੀਆਂ ਹਨ।

ਦੂਜੇ ਪਾਸੇ ਪੰਥਕ ਆਗੂ ਕਹਿ ਰਹੇ ਹਨ ਕਿ ਕਾਂਗਰਸ ਨੇ ਹੀ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕੀਤਾ ਸੀ ਅਤੇ 1984 ਵਿੱਚ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਵੀ ਕਾਂਗਰਸ ਨੇ ਕਰਵਾਇਆ ਸੀ। ਅਨੇਕਾਂ ਪੰਥਕ ਆਗੂ ਵਾਰ ਵਾਰ ਕਹਿ ਰਹੇ ਹਨ ਕਿ ਇੰਦਰਾ ਗਾਂਧੀ ਸ੍ਰੀ ਦਰਬਾਰ ਸਾਹਿਬ ਤੇ ਚੜ ਕੇ ਆਈ ਸੀ ਅਤੇ ਦਰਬਾਰ ਸਾਹਿਬ ਤੇ ਚੜ ਕੇ ਆਉਣ ਵਾਲਿਆਂ ਦਾ ਹਸ਼ਰ ਮਾੜਾ ਹੋਇਆ ਹੈ ਭਾਵੇਂ ਉਹ ਅਬਦਾਲੀ ਹੋਵੇ ਜਾਂ ਇੰਦਰਾ ਗਾਂਧੀ।

ਤਰਨ ਤਾਰਨ ਨੂੰ ਭਾਵੇਂ ਪੰਥਕ ਹਲਕਾ ਮੰਨਿਆ ਜਾਂਦਾ ਹੈ ਅਤੇ ਅਨੇਕਾਂ ਵਾਰ ਇੱਥੇ ਪੰਥਕ ਉਮੀਦਵਾਰ ਜਿੱਤੇ ਹਨ ਪਰ ਇਥੋਂ ਦੇ ਲੋਕਾਂ ਨੇ ਧਰਮ ਅਤੇ ਜਾਤੀ ਤੋਂ ਉਪਰ ਉਠ ਕੇ ਹਮੇਸ਼ਾ ਵੋਟਾਂ ਪਾਈਆਂ ਹਨ,ਜਿਸ ਕਾਰਨ ਇਸ ਪੰਥਕ ਹਲਕੇ ਵਿੱਚ ਹਿੰਦੂ ਉਮੀਦਵਾਰ ਵੀ ਜਿੱਤਦੇ ਰਹੇ ਹਨ।

ਤਰਨ ਤਾਰਨ ਜ਼ਿਮਨੀ ਚੋਣ ਲਈ ਵੱਖ ਵੱਖ ਉਮੀਦਵਾਰਾਂ ਵਿੱਚ ਸਖ਼ਤ ਮੁਕਾਬਲਾ ਹੋ ਰਿਹਾ ਹੈ ਅਤੇ ਸਾਰੇ ਉਮੀਦਵਾਰਾਂ ਦੇ ਸਮਰਥਕ ਆਪ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਉਮੀਦਵਾਰਾਂ ਵੱਲੋਂ ਸਿਆਸੀ ਰੈਲੀਆਂ ਕਰਨ ਦੇ ਨਾਲ ਹੀ ਵੋਟਰਾਂ ਨਾਲ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਵੱਖ ਵੱਖ ਉਮੀਦਵਾਰਾਂ ਦੇ ਸਮਰਥਕ ਲੋਕਾਂ ਦੇ ਘਰ ਘਰ ਜਾ ਕੇ ਵੀ ਵੋਟਾਂ ਮੰਗ ਰਹੇ ਹਨ। ਤਰਨ ਤਾਰਨ ਵਿੱਚ ਹਰ ਪਾਸੇ ਜ਼ਿਮਨੀ ਚੋਣ ਦਾ ਰੰਗ ਵੇਖਣ ਵਿੱਚ ਆ ਰਿਹਾ ਹੈ। ਆਉਣ ਵਾਲੇ ਦਿਨਾਂ ਦੌਰਾਨ ਤਰਨ ਤਾਰਨ ਜ਼ਿਮਨੀ ਚੋਣ ਲਈ ਸਰਗਰਮੀਆਂ ਹੋਰ ਤੇਜ ਹੋਣ ਦੀ ਉਮੀਦ ਹੈ।

 

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending