Mohali
ਬਾਬਾ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੇ ਕੀਤੀ ਸ਼ਿਰਕਤ
ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ (ਰਜਿ.) ਮੁਹਾਲੀ ਅਤੇ ਭਾਈ ਲਾਲੋ ਕੋ.ਐਨ.ਏ ਥਰਿਫਟ ਐਂਡ ਕਰੈਡਿਟ ਸੁਸਾਇਟੀ (ਰਜਿ.) ਮੁਹਾਲੀ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿਖੇ ਸਾਂਝੇ ਤੌਰ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਸਾਬਕਾ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਭਾਈ ਲਾਲੋ ਕੋਅਪ੍ਰੇਟਿਵ ਬੈਂਕ ਦੇ ਪ੍ਰਧਾਨ ਸ੍ਰੀ ਪ੍ਰਦੀਪ ਸਿੰਘ ਭਾਰਜ (ਐਮ.ਡੀ ਭਾਰਜ ਫੈਬਰੀਕੇਟਰ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਵਿਸ਼ੇਸ ਪੂਜਾ ਅਰਚਨਾ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਐਸੋਸੀਏਸ਼ਨ ਅਤੇ ਰਾਮਗੜ੍ਹੀਆ ਸਭਾ ਦੇ ਮੈਂਬਰਾਂ ਨੇ ਭਵਗਾਨ ਵਿਸ਼ਵਕਰਮਾ ਦੀ ਤਸਵੀਰ ਅੱਗੇ ਮੱਥਾ ਟੇਕਿਆ।
ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਸਮਾਗਮ ਤੇ ਢਾਡੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰਾਗੀ ਜਥਾ ਭਾਈ ਪਰਸ਼ੋਤਮ ਸਿੰਘ ਹਜੂਰੀ ਰਾਗੀ ਅਤੇ ਇਸਤਰੀ ਸਤਸੰਗ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਭਾਈ ਬਲਹਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਵੱਲੋਂ ਕਥਾ ਕੀਤੀ ਗਈ ਅਤੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਚਾਨਣ ਪਾਇਆ ਗਿਆ ਉਪਰੰਤ ਢਾਡੀ ਜਥਾ ਭਾਈ ਗੁਰਨਾਮ ਸਿੰਘ ਮੋਹੀ ਵੱਲੋਂ ਢਾਡੀ ਵਾਰਾਂ ਗਾਈਆਂ।
ਧਾਰਮਿਕ ਸਮਾਗਮ ਵਿੱਚ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ਧਰਤੀ ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਜਾਂਦਾ ਹੈ। ਉਹਨਾਂ ਕਿਹਾ ਕਿ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਬਾਬਾ ਜੀ ਦੀ ਦੇਣ ਹੈ ਅਤੇ ਬਾਬਾ ਜੀ ਦੀ ਹੋਂਦ ਤੋਂ ਬਿਨਾਂ ਇਹ ਵਿਕਾਸ ਅਸੰਭਵ ਸੀ। ਉਨ੍ਹਾਂ ਕਿਹਾ ਕਿ ਇਹ ਦਿਵਸ ਸਾਡੇ ਬਿਹਤਰ ਭਵਿੱਖ, ਸੁਰੱਖਿਅਤ ਕੰਮ ਦੀਆਂ ਸਥਿਤੀਆਂ ਅਤੇ ਆਪੋ-ਆਪਣੇ ਖੇਤਰਾਂ ਵਿੱਚ ਸਫਲਤਾ ਹਾਸਿਲ ਕਰਨ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸੇਧ ਲੈਂਦੇ ਹੋਏ ਆਪਣੀ ਸੱਚੀ ਸੁੱਚੀ ਕਿਰਤ ਕਰਨੀ ਚਾਹੀਦੀ ਹੈ। ਸਾਨੂੰ ਆਪਸੀ ਮਤਭੇਦ ਭੁਲਾਕੇ ਸਮਾਜ ਦੇ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਯੋਗ ਅਗਵਾਈ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਅੱਜ ਦੇ ਸਮਾਗਮਾਂ ਵਿੱਚ ਹਵਨ ਸਮਾਗਮ ਦਾ ਪ੍ਰਬੰਧ ਸ੍ਰੀ ਵਿਜੇ ਕੁਮਾਰ ਘਈ ਵੱਲੋਂ ਕੀਤਾ ਗਿਆ। ਅਖੰਡਪਾਠ ਦੀ ਸੇਵਾ ਸ. ਬਲਵਿੰਦਰ ਸਿੰਘ ਬੱਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ। ਇਸ ਮੌਕੇ ਐਸੋਸੀਏਸ਼ਨ ਦੇ ਪੰਜ ਮੈਂਬਰਾਂ ਤੀਰਥ ਸਿੰਘ, ਬਲਬੀਰ ਸਿੰਘ ਕੰਡਾਲਾ, ਭੁਪਿੰਦਰ ਸਿੰਘ ਫੇਜ਼-1, ਰਮੇਸ਼ਵਰਦੱਤ ਅਤੇ ਬਲਵਿੰਦਰ ਸਿੰਘ ਸਨੀ ਇਨਕਲੇਵ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ (ਰਜਿ.) ਮੁਹਾਲੀ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਪ੍ਰਧਾਨ, ਸਾਹਿਬਜ਼ਾਦਾ ਟਿੰਬਰ ਐਂਡ ਪਲਾਈ ਦੇ ਮਾਲਕ ਨਰਿੰਦਰ ਸਿੰਘ ਸੰਧੂ, ਉਦਯੋਗਪਤੀ ਦਰਸ਼ਨ ਸਿੰਘ ਕਲਸੀ, ਡਾਕਟਰ ਸਤਿੰਦਰ ਸਿੰਘ ਭਮਰਾ ਡਾਇਰੈਕਟਰ ਜੇ.ਐਲ.ਪੀ.ਐਲ, ਬਿਲਡਰ ਸ. ਜਸਵੰਤ ਸਿੰਘ ਭੁੱਲਰ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਸ. ਕਰਮ ਸਿੰਘ ਬਬਰਾ, ਨਿਰਮਲ ਸਿੰਘ ਸਭਰਵਾਲ ਸਾਬਕਾ ਪ੍ਰਧਾਨ, ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਮਾਨ, ਸ. ਮੋਹਨ ਸਿੰਘ, ਸ. ਜੋਗਿੰਦਰ ਸਿੰਘ, ਸ. ਸੁੱਚਾ ਸਿੰਘ (ਸਾਰੇ ਮੈਂਬਰ ਪ੍ਰਬੰਧਕ ਕਮੇਟੀ), ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ (ਮੈਂਬਰ ਸਾਲਸੀ ਕਮੇਟੀ), ਬਿਕਰਮਜੀਤ ਸਿੰਘ ਹੂੰਝਣ ਜਨਰਲ ਸਕੱਤਰ ਰਾਮਗੜ੍ਹੀਆ ਸਭਾ, ਅਜੀਤ ਸਿੰਘ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
