Connect with us

Punjab

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਹੋਏ ਧਮਾਕੇ ਕਾਰਨ ਇੰਜੀਨੀਅਰ ਦੀ ਮੌਤ, ਕਈ ਜਖ਼ਮੀ

Published

on

 

ਲੁਧਿਆਣਾ, 23 ਅਕਤੂਬਰ (ਸ.ਬ.) ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਰਾਤ ਕਰੀਬ 10 ਤੋਂ ਸਾਢੇ 10 ਵਜੇ ਹਾਦਸਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਵੇਰਕਾ ਮਿਲਕ ਪਲਾਂਟ ਅੰਦਰ ਬੁਆਇਲਰ ਫੱਟਣ ਕਰਕੇ ਧਮਾਕਾ ਹੋਇਆ। ਹਾਦਸੇ ਵਿੱਚ 4 ਲੋਕਾਂ ਦੇ ਜ਼ਖਮੀ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਸਰਾਭਾ ਨਗਰ ਪੁਲੀਸ ਸਟੇਸ਼ਨ ਮੌਕੇ ਉੱਤੇ ਪਹੁੰਚੀ ਹੈ।

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਦੇਰ ਰਾਤ ਇੱਕ ਵੱਡਾ ਹਾਦਸਾ ਹੋ ਗਿਆ। ਮਿਲਕ ਪਲਾਂਟ ਵਿੱਚ ਸਥਿਤ ਦੁੱਧ ਤੋਂ ਪਾਊਡਰ ਬਣਾਉਣ ਵਾਲਾ ਇੱਕ ਵੱਡਾ ਸਟੀਮ ਬੁਆਇਲਰ ਫੱਟ ਜਾਣ ਕਰਕੇ ਬੁਆਇਲਰ ਦੇ ਮੁੱਖ ਇੰਜੀਨੀਅਰ ਕੁਨਾਲ ਜੈਨ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਫੋਰਮੈਨ ਸਣੇ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਕਾਫੀ ਗੰਭੀਰ ਹੈ।

ਮ੍ਰਿਤਕ ਕੁਨਾਲ ਜੈਨ ਏ ਗਰੇਡ ਉੱਤੇ ਤੈਨਾਤ ਸੀ। ਕੁਝ ਦਿਨ ਪਹਿਲਾਂ ਹੀ ਉਸ ਦੀ ਪ੍ਰਮੋਸ਼ਨ ਕੀਤੀ ਗਈ ਸੀ। ਉਸ ਦੀ ਪਤਨੀ ਵੀ ਵੇਰਕਾ ਮਿਲਕ ਪਲਾਂਟ ਵਿੱਚ ਕੱਚੀ ਮੁਲਾਜ਼ਮ ਹੈ। ਮ੍ਰਿਤਕ ਦੇ ਦੋ ਬੱਚੇ- ਇੱਕ ਧੀ ਅਤੇ ਇੱਕ ਪੁੱਤਰ ਹੈ। ਮ੍ਰਿਤਕ ਦੀ ਉਮਰ 40 ਸਾਲ ਹੈ। ਦੇਰ ਰਾਤ ਪਤੀ ਨੂੰ ਫੋਨ ਕਰਕੇ ਬੁਲਾਇਆ ਗਿਆ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਉਸ ਦੇ ਦੋਸਤਾਂ ਅਤੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਖੜੇ ਕੀਤੇ ਹਨ ਕਿ ਉਸ ਉੱਤੇ ਦਬਾਅ ਪਾ ਕੇ ਉਸ ਨੂੰ ਦੇਰ ਰਾਤ ਬੁਲਾਇਆ ਗਿਆ ਸੀ। ਕਿਸ ਨੇ ਉਸ ਨੂੰ ਫੋਨ ਕੀਤਾ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਕੁਨਾਲ ਜੈਨ ਫੋਰਮੈਨ ਦੇ ਅਹੁਦੇ ਤੇ ਸੀ, ਕਿਉਂਕਿ ਉਹ ਬੁਆਇਲਰ ਦਾ ਇੰਚਾਰਜ ਸੀ। ਇਸ ਕਰਕੇ ਹੀ ਉਹ ਹਾਦਸੇ ਸਮੇਂ ਬੁਆਇਲਰ ਨੇੜੇ ਸੀ। ਜਿਸ ਕਰਕੇ ਉਸ ਉੱਤੇ ਜਿਆਦਾ ਅਸਰ ਹੋਇਆ ਅਤੇ ਬਾਕੀ ਦੂਰ ਖੜੇ ਸਨ। ਉਹ ਖੁਦ ਹੀ ਤਕਨੀਕੀ ਮਾਹਿਰ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਦਿਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਲਗਭਗ 10 ਤੋਂ 11 ਵਜੇ ਦੇ ਕਰੀਬ ਇਹ ਹਾਦਸਾ ਹੋਇਆ ਜਦੋਂ ਟਰਾਇਲ ਲਿਆ ਜਾ ਰਿਹਾ ਸੀ। ਉਹਨਾਂ ਕਿਹਾ ਕਿ ਅੱਜ ਸਵੇਰੇ ਵੀ ਬੁਆਇਲਰ ਚਲਾਇਆ ਜਾਣਾ ਸੀ। ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੁਨਾਲ ਜੈਨ ਸਾਡੇ ਕੋਲ ਕੰਮ ਕਰ ਰਿਹਾ ਸੀ। ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਪਰਿਵਾਰ ਦੀ ਅਸੀਂ ਪੂਰੀ ਮਦਦ ਕਰਾਂਗੇ। ਇਹ ਇੱਕ ਹਾਦਸਾ ਹੈ। ਕਿਸੇ ਨੇ ਵੀ ਉਸ ਨੂੰ ਜਬਰਨ ਫੋਨ ਕਰਕੇ ਨਹੀਂ ਬੁਲਾਇਆ, ਕਿਉਂਕਿ ਉਹ ਖੁਦ ਹੀ ਆਪਣੀ ਡਿਊਟੀ ਪ੍ਰਤੀ ਬਹੁਤ ਹੀ ਜ਼ਿਆਦਾ ਵਫਾਦਾਰ ਸੀ। ਦਿਨ ਵਿੱਚ ਮੈਨੂੰ ਵੀ ਮਿਲਿਆ। ਉਸ ਨੇ ਕਿਹਾ ਸੀ ਕਿ ਵਿਸ਼ਵਕਰਮਾ ਡੇਅ ਮਨਾ ਕੇ ਦੁੱਧ ਦੇ ਬੁਆਇਲਰ ਦੀ ਸ਼ੁਰੂਆਤ ਕਰਨੀ ਹੈ। ਕੁਨਾਲ ਕਿਹਾ ਸੀ ਕਿ ਉਹ ਟਰਾਇਲ ਲੈ ਚੁੱਕਾ ਹੈ। ਕਿਸੇ ਨੇ ਵੀ ਰਾਤ ਨੂੰ ਉਸ ਨੂੰ ਫੋਨ ਕਰਕੇ ਜਾਂ ਪ੍ਰੈਸ਼ਰ ਕਰਕੇ ਨਹੀਂ ਬੁਲਾਇਆ। ਉਸ ਦੀ ਪਤਨੀ ਵੀ ਇਸੇ ਮਿਲਕ ਪਲਾਂਟ ਵਿੱਚ ਕੰਮ ਕਰਦੀ ਹੈ। ਅਸੀਂ ਪਰਿਵਾਰ ਦੇ ਨਾਲ ਹੈ।

ਮ੍ਰਿਤਕ ਦੇ ਦੋਸਤ ਨੇ ਕਿਹਾ ਕਿ ਕੁਨਾਲ ਦੇ ਛੋਟੇ-ਛੋਟੇ ਬੱਚੇ ਹਨ, ਆਰਥਿਕ ਤੌਰ ਉੱਤੇ ਉਹੀ ਕਮਾਉਣ ਵਾਲਾ ਸੀ, ਪਤਨੀ ਵੀ ਇੱਥੇ ਕੰਮ ਕਰਦੀ ਹੈ। ਹੁਣ ਸਾਡੇ ਦੋਸਤ ਦੇ ਜਾਣ ਤੋਂ ਬਾਅਦ ਪਰਿਵਾਰ ਦੀ ਸਪੋਰਟ ਕੀ ਕੀਤੀ ਜਾਵੇਗੀ। ਇਸ ਕੰਪਨੀ ਵਿੱਚ ਉਹ 16 ਸਾਲ ਤੋਂ ਕੰਮ ਕਰ ਰਿਹਾ ਸੀ, ਉਸ ਨੂੰ ਕੀ-ਕੀ ਸੁਵਿਧਾਵਾਂ ਮਿਲੀਆਂ ਹਨ। ਸਰਕਾਰ ਕੋਲ ਸਾਡੀ ਇਹ ਮੰਗ ਰੱਖੀ ਜਾਵੇ। ਫੈਮਲੀ ਦੀ ਸਪੋਰਟ ਕੀਤੀ ਜਾਵੇ। ਜਦੋਂ ਤੱਕ ਸਾਨੂੰ ਸਾਰੀਆਂ ਗੱਲਾਂ ਕਲੀਅਰ ਨਹੀ ਹੋਣਗੀਆਂ, ਅਸੀਂ ਉਸ ਦਾ ਸੰਸਕਾਰ ਨਹੀਂ ਕਰਾਂਗੇ।

ਮੌਕੇ ਉੱਤੇ ਪਹੁੰਚੇ ਸਰਾਭਾ ਨਗਰ ਪੁਲੀਸ ਸਟੇਸ਼ਨ ਤੋਂ ਏਐਸਆਈ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ ਚਾਰ ਹੋਰ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਜਖਮੀ ਸਿਵਲ ਹਸਪਤਾਲ ਅਤੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Latest News

Trending