Connect with us

Mohali

ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਲੋਕ ਵੱਡੀ ਗਿਣਤੀ ਵਿੱਚ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ

Published

on

 

 

40 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਸੈਕਟਰ-79 ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਹਲਕਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਕੁੰਬੜਾ ਅਤੇ ਬਲਾਕ ਪ੍ਰਧਾਨ ਆਰ. ਪੀ. ਸ਼ਰਮਾ ਦੀ ਅਗਵਾਈ ਹੇਠ 40 ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਵਾਅਦੇ ਅਤੇ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹ ਦਾਅਵੇ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ।

ਉਹਨਾਂ ਕਿਹਾ ਕਿ ਅੱਜ ਜੁਝਾਰ ਨਗਰ, ਬਡਮਾਜਰਾ ਅਤੇ ਲਾਗਲੇ ਇਲਾਕੇ ਦੇ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਉਹਨਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ 30 ਖੇਡ ਮੈਦਾਨ ਬਣ ਰਹੇ ਹਨ, ਇਸ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡ ਮੈਦਾਨ ਵੱਲ ਜਾਣਗੇ। ਲਿੰਕ ਸੜਕਾਂ ਦੀ ਮੁਰੰਮਤ ਸਬੰਧੀ ਗੱਲ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਦੀਆਂ ਜਿਆਦਾਤਰ ਸੜਕਾਂ ਦੇ ਉਹਨਾਂ ਵੱਲੋਂ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ ਅਤੇ ਤਿੰਨ ਤੋਂ ਚਾਰ ਸੜਕਾਂ ਦਾ ਨੀਂਹ ਪੱਥਰ ਵੀ ਆਉਣ ਵਾਲੇ ਦਿਨਾਂ ਵਿੱਚ ਰੱਖ ਦਿੱਤਾ ਜਾਵੇਗਾ।

ਇਸ ਮੌਕੇ ਸੰਦੀਪ ਕੁਮਾਰ, ਰਾਜੂ ਚੌਹਾਨ, ਅਸ਼ੋਕ ਕਮੁਾਰ, ਸੁਖਦੇਵ ਸਿੰਘ, ਕਰਤਾਰ ਚੰਦ, ਦਵਿੰਦਰ ਕੁਮਾਰ, ਮਾੜੂ ਰਾਮ, ਅਮਨ, ਪਵਨ ਕੁਮਾਰ, ਮਹਿੰਦਰ ਸਿੰਘ, ਓਮ ਪ੍ਰਕਾਸ, ਦਰਸ਼ਨ ਚੰਦ, ਰਤਨ ਚੰਦ, ਧੀਰਜ ਪਾਂਡੇ, ਅੰਕਿਤ ਸ਼ਰਮਾ, ਭਜਨ, ਰਵੀ, ਰਮਨ ਕੁਮਾਰ, ਰਾਜਨ ਮਸਤਾਨਾ, ਬਲਬੀਰ ਚੰਦ, ਲਲਿਤ, ਪਿੰਕਾ, ਰਿੰਕੂ, ਲੱਕੀ, ਸੋਨੂੰ, ਰਵੀ, ਬੰਟੀ, ਪ੍ਰਦੀਪ, ਕੁਲਵਿੰਦਰ, ਸਾਕਿਬ, ਪਰਮਵੀਰ, ਵਿਸ਼ਾਲ ਸਿੰਘ, ਹੈਪੀ, ਰਿੰਕੂ, ਅਭਿਸ਼ੇਕ, ਸ਼੍ਰੀਮਤੀ ਗੋਗੀ ਦੇਵੀ, ਸ਼੍ਰੀਮਤੀ ਪ੍ਰੀਤੋ ਦੇਵੀ, ਸ਼੍ਰੀਮਤੀ ਜੀਰੋ ਦੇਵੀ, ਸ਼੍ਰੀਮਤੀ ਸੁਰਜੀਤ ਕੌਰ, ਸ਼੍ਰੀਮਤੀ ਮਹਿੰਦਰੋ, ਸ਼੍ਰੀਮਤੀ ਸੋਨਾ ਦੇਵੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਹਰਮੇਸ਼ ਸਿੰਘ ਕੁੰਬੜਾ ਬਲਾਕ ਪ੍ਰਧਾਨ, ਹਰਪਾਲ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਮਨਪ੍ਰੀਤ ਸਿੰਘ ਰਾਏਪੁਰ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਸਰਪੰਚ ਬਲੌਂਗੀ ਕਲੋਨੀ, ਅਵਤਾਰ ਸਿੰਘ ਮੋਲੀ ਬੈਦਵਾਣ, ਗੁਰਸੇਵਕ ਸਿੰਘ ਸਰਪੰਚ ਮੌਲੀ ਬੈਦਵਾਣ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending