Connect with us

Punjab

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਬੁੱਢਾ ਦਰਿਆ ਦੀ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ

Published

on

 

ਲੁਧਿਆਣਾ, 24 ਅਕਤੂਬਰ (ਸ.ਬ.) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਲੁਧਿਆਣਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਮੁੱਖ ਅਧਿਕਾਰੀਆਂ ਦੇ ਨਾਲ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ ਨਗਰ ਨਿਗਮ ਲੁਧਿਆਣਾ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ), ਸਿੰਚਾਈ ਵਿਭਾਗ, ਸੀਵਰੇਜ ਬੋਰਡ ਅਤੇ ਹੋਰ ਏਜੰਸੀਆਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਡਚਲਵਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਅਤੇ ਡੇਅਰੀ ਯੂਨਿਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਤੁਰੰਤ ਲੋੜ ਤੇ ਜ਼ੋਰ ਦਿੰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਦੂਸ਼ਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਬੁੱਢਾ ਦਰਿਆ ਦੇ 14 ਕਿਲੋਮੀਟਰ ਦੇ ਹਿੱਸੇ ਦੀ ਤੁਰੰਤ ਹੱਦਬੰਦੀ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨੂੰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਹਿਮਾਂਸ਼ੂ ਜੈਨ ਨੇ ਰਾਜਪਾਲ ਨੂੰ ਤਾਜਪੁਰ ਰੋਡ ਨੇੜੇ ਇੱਕ ਬਾਇਓਗੈਸ ਪਲਾਂਟ ਸਥਾਪਤ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਪਾਣੀ ਦੇ ਵਿੱਚ ਗੋਬਰ ਸੁੱਟਣ ਨੂੰ ਰੋਕਿਆ ਜਾ ਸਕੇ, ਜਿਸ ਲਈ ਨਗਰ ਨਿਗਮ ਅਤੇ ਪੀ. ਪੀ. ਸੀ. ਬੀ ਦੇ ਸਹਿਯੋਗ ਨਾਲ ਸਾਈਟ ਨੂੰ ਲਗਭਗ ਅੰਤਿਮ ਰੂਪ ਦਿੱਤਾ ਗਿਆ ਹੈ।

ਨਗਰ ਨਿਗਮ ਕਮਿਸ਼ਨਰ ਡਚਲਵਾਲ ਨੇ ਗੈਰ ਕਾਨੂੰਨੀ ਗੋਬਰ ਸੁੱਟਣ ਨਾਲ ਨਜਿੱਠਣ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਿੱਤੀ। ਉਹਨਾਂ ਕਿਹਾ ਕਿ ਇਸ ਮੁੱਦੇ ਨੂੰ ਵਿਆਪਕ ਤੌਰ ਤੇ ਹੱਲ ਕਰਨ ਲਈ ਘਰ ਘਰ ਗੋਬਰ ਇਕੱਠਾ ਕਰਨ ਲਈ ਟੈਂਡਰ ਅਗਲੇ ਹਫ਼ਤੇ ਦੇ ਅੰਦਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਅਧਿਕਾਰੀਆਂ ਨੇ 100 ਤੋਂ ਵੱਧ ਐਫ. ਆਈ. ਆਰ ਦਰਜ ਕੀਤੀਆਂ ਹਨ ਅਤੇ ਅਪਰਾਧ ਕਰਨ ਵਾਲੀਆਂ ਡੇਅਰੀਆਂ ਨੂੰ ਭਾਰੀ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਵਿੱਚ 703 ਮਿਲੀਅਨ ਲੀਟਰ ਪ੍ਰਤੀ ਦਿਨ ਅਣਸੋਧੇ ਪਾਣੀ ਨੂੰ ਸਾਫ਼ ਕਰਨ ਦੀ ਸੰਯੁਕਤ ਸਮਰੱਥਾ ਹੈ, ਜੋ ਬੁੱਢਾ ਦਰਿਆ ਦੀ ਸਫਾਈ ਵਿੱਚ ਯੋਗਦਾਨ ਪਾਉਂਦੀ ਹੈ।

ਇਸ ਮੌਕੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਸੀਵਰੇਜ ਬੋਰਡ ਅਤੇ ਸਿੰਚਾਈ ਅਤੇ ਭੂਮੀ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਪੁਨਰ ਸੁਰਜੀਤੀ ਦੇ ਯਤਨਾਂ ਵਿੱਚ ਆਪਣੇ ਯੋਗਦਾਨ ਬਾਰੇ ਪ੍ਰਗਤੀ ਰਿਪੋਰਟਾਂ ਪੇਸ਼ ਕੀਤੀਆਂ। ਰਾਜਪਾਲ ਕਟਾਰੀਆ ਨੇ ਅਗਲੀ ਸਮੀਖਿਆ ਮੀਟਿੰਗ ਦਸੰਬਰ 2025 ਲਈ ਤਹਿ ਕੀਤੀ ਹੈ ਅਤੇ ਸਾਰੇ ਵਿਭਾਗਾਂ ਨੂੰ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਗਤੀ ਬਣਾਈ ਰੱਖਣ ਅਤੇ ਸਹਿਯੋਗ ਨਾਲ ਕੰਮ ਕਰਨ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਰਾਜਪਾਲ ਨੇ ਦਿਨ ਵਿੱਚ ਤਾਜਪੁਰ ਰੋਡ ਸੰਗਤ ਘਾਟ ਦਾ ਵੀ ਨਿਰੀਖਣ ਕੀਤਾ ਅਤੇ ਇਸ ਪਹਿਲਕਦਮੀ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending