Mohali
ਸਰਕਾਰ ਵਲੋਂ ਨਗਰ ਨਿਗਮ ਦੀ ਹੱਦਬੰਦੀ ਸੰਬੰਧੀ ਜਾਰੀ ਤਾਜਾ ਨੋਟਿਫਿਕੇਸ਼ਨ ਅਦਾਲਤੀ ਹੁਕਮਾਂ ਦੀ ਉਲੰਘਣਾ?
ਅਗਲੀ ਸੁਣਵਾਈ ਤੇ ਮਾਣਯੋਗ ਅਦਾਲਤ ਵਿੱਚ 13 ਦਸੰਬਰ 2021 ਨੂੰ ਜਾਰੀ ਕੀਤੀ ਗਈ ਨੋਟਿਫਿਕੇਸ਼ਨ ਨੂੰ ਲਾਗੂ ਕਰਵਾਉਣ ਦੀ ਮੰਗ ਕਰਾਂਗਾ : ਰਾਮ ਕੁਮਾਰ
ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਨਗਰ ਨਿਗਮ ਐਸ ਏ ਐਸ ਨਗਰ ਦੀ ਹਦਬੰਦੀ ਵਿੱਚ ਵਾਧਾ ਕਰਨ ਲਈ ਜਾਰੀ ਕੀਤੀ ਗਈ ਨੋਟਿਫਿਕੇਸ਼ਨ ਦਾ ਵੱਖ ਵੱਖ ਸਿਆਸੀ ਆਗੂਆਂ ਵਲੋਂ ਤਾਂ ਵਿਰੋਧ ਹੋ ਹੀ ਰਿਹਾ ਹੈ। ਇਸ ਮਾਮਲੇ ਵਿੱਚ ਸਥਾਨਕ ਸਰਕਾਰ ਵਿਭਾਗ ਵਲੋਂ 13 ਦਸੰਬਰ 2021 ਨੂੰ ਜਾਰੀ ਕੀਤੀ ਗਈ ਨੋਟਿਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸਰਕਾਰ ਦੇ ਖਿਲਾਫ ਮਾਣਯੋਗ ਅਦਾਲਤ ਵਿੱਚ ਕਾਨੂਨੀ ਲੜਾਈ ਲੜ ਰਹੇ ਸ੍ਰੀ ਰਾਮ ਕੁਮਾਰ ਨੇ ਵੀ ਤਾਜਾ ਨੋਟਿਫਿਕੇਸ਼ਨ ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਨਗਰ ਨਿਗਮ ਦੀ ਹੱਦਬੰਦੀ ਵਿੱਚ ਵਾਧੇ ਲਈ 13 ਦਸੰਬਰ 2021 ਨੂੰ ਜਾਰੀ ਕੀਤੀ ਗਈ ਨੋਟਿਫਿਕੇਸ਼ਨ ਤੇ ਫੈਸਲਾ ਕਰਨ ਥਾਂ ਨਵੀਂ ਨੋਟਿਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੀ 3 ਨਵੰਬਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ੀ ਮੌਕੇ ਇਸ ਮੁੱਦੇ ਤੇ ਬਹਿਸ ਹੋਵੇਗੀ।
ਸ੍ਰੀ ਰਾਮ ਕੁਮਾਰ ਨੇ ਦੱਸਿਆ ਕਿ ਜੂਨ 2021 ਵਿੱਚ ਨਗਰ ਨਿਗਮ ਦੀ ਮੀਟਿੰਗ ਦੌਰਾਨ ਨਗਰ ਨਿਗਮ ਦੀ ਹੱਦ ਵਧਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਦਸੰਬਰ 2021 ਵਿੱਚ ਸਰਕਾਰ ਵਲੋਂ ਇਸ ਸੰਬੰਧੀ ਨੋਟਿਫਿਕੇਸ਼ਨ ਜਾਰੀ ਕਰਕੇ ਲੋਕਾਂ ਤੋਂ ਇਤਰਾਜ ਮੰਗੇ ਗਏ ਸਨ। ਉਹਨਾਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਅਤੇ ਨਗਰ ਨਿਗਮ ਦੀ ਹੱਦਬੰਦੀ ਲਈ ਜਾਰੀ ਇਸ ਨੋਟਿਫਿਕੇਸ਼ਨ ਤੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਦੱਸਿਆ ਕਿ 2023 ਵਿੱਚ ਉਹਨਾਂ ਨੇ ਸੂਚਨਾ ਦੇ ਅਧਿਕਾਰ ਤਹਿਤ ਸਰਕਾਰ ਨੂੰ ਪੱਤਰ ਲਿਖ ਕੇ ਇਸ ਨੋਟਿਫਿਕੇਸ਼ਨ ਬਾਰੇ ਜਵਾਬ ਮੰਗਿਆ ਸੀ ਜਿਸਤੇ ਕਿਹਾ ਗਿਆ ਕਿ ਮਾਮਲਾ ਵਿਚਾਰ ਅਧੀਨ ਹੈ। 2024 ਵਿੱਚ ਉਹਨਾਂ ਨੇ ਫਿਰ ਪੱਤਰ ਲਿਖ ਕੇ ਜਾਣਕਾਰੀ ਮੰਗੀ ਪਰੰਤੂ ਸਰਕਾਰ ਵਲੋਂ ਫਿਰ ਉਹੀ ਜਵਾਬ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸਤੋਂ ਬਾਅਦ ਉਹਨਾਂ ਨੇ 2024 ਵਿੱਚ ਮਾਣਯੋਗ ਅਦਾਲਤ ਵਿੱਚ ਕੇਸ ਦਾਇਰ ਕਰਕੇ ਅਪੀਲ ਕੀਤੀ ਕਿ ਸਰਕਾਰ ਨੂੰ ਨਗਰ ਨਿਗਮ ਐਸ ਏ ਐਸ ਨਗਰ ਦੀ ਹਦਬੰਦੀ ਵਧਾਉਣ ਸੰਬੰਧੀ 13-12-2021 ਨੂੰ ਜਾਰੀ ਨੋਟਿਫਿਕੇਸ਼ਨ ਤੇ ਸਮਾਬੱਧ ਕਾਰਵਾਈ ਕਰਨ ਦੀ ਹਿਦਾਇਤ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ 25 ਨਵਬੰਰ 2024 ਨੂੰ ਮਾਣਯੋਗ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਸਰਕਾਰ ਵਲੋਂ ਪੇਸ਼ ਹੋਏ ਵਕੀਲ ਵਲੋਂ ਦੱਸਿਆ ਗਿਆ ਕਿ 13 ਦਸੰਬਰ 2021 ਦੇ ਨੋਟਿਫਿਕੇਸ਼ਨ ਤੇ ਸਰਕਾਰ ਵਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਉਹਨਾਂ ਵਲੋਂ ਇਸ ਸੰਬੰਧੀ ਛੇ ਮਹੀਨੇ ਵਿੱਚ ਹਰ ਹਾਲਤ ਵਿੱਚ ਫੈਸਲਾ ਕਰਕੇ ਕਾਰਵਾਈ ਮੁਕੰਮਲ ਕੀਤੇ ਜਾਣ ਦੀ ਗੱਲ ਕਹੇ ਜਾਣ ਤੇ ਅਦਾਲਤ ਵਲੋਂ ਇਹ ਕੇਸ ਖਤਮ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਉਹਨਾਂ ਵਲੋਂ ਮਾਣਯੋਗ ਅਦਾਲਤ ਦੇ ਫੈਸਲੇ ਦੀ ਕਾਪੀ ਲੈ ਕੇ ਸਥਾਨਕ ਸਰਕਾਰ ਵਿਭਾਗ ਨੂੰ ਇਸ ਸੰਬੰਧੀ ਛੇ ਮਹੀਨੇ ਵਿੱਚ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਗਈ ਅਤੇ ਅਪ੍ਰੈਲ 2025 ਵਿੱਚ ਸਰਕਾਰ ਨੂੰ ਰਿਮਾਇੰਡਰ ਵੀ ਦਿੱਤਾ ਗਿਆ ਪਰੰਤੂ ਛੇ ਮਹੀਨੇ ਬੀਤ ਜਾਣ ਤੇ ਵੀ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਫਿਰ ਉਹਨਾਂ ਵਲੋਂ ਸਰਕਾਰ ਨੂੰ ਕਾਨੂੰਨੀ ਨੋਟਿਸ ਦਿੱਤਾ ਗਿਆ ਕਿ ਜੇਕਰ ਤੁਰੰਤ ਕਾਰਵਾਈ ਨਾ ਹੋਈ ਤਾਂ ਉਹ ਸਰਕਾਰ ਦੇ ਖਿਲਾਫ ਅਦਾਲਤੀ ਮਾਨਹਾਨੀ ਦਾ ਕੇਸ ਦਾਇਰ ਕਰਨਗੇ ਅਤੇ ਜਦੋਂ ਸਰਕਾਰ ਨੇ ਫਿਰ ਵੀ ਕੁੱਝ ਨਾ ਕੀਤਾ ਤਾਂ ਉਹਨਾਂ ਵਲੋਂ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ਉਹਨਾਂ ਵਲੋਂ ਮਾਣਯੋਗ ਅਦਾਲਤ ਵਿੱਚ ਕੇਂਦਰ ਸਰਕਾਰ ਦੀ ਨੋਟਿਫਿਕੇਸ਼ਨ ਦੀ ਕਾਪੀ ਵੀ ਜਮਾਂ ਕਰਵਾਈ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੀ ਜਨਗਣਨਾ ਨੂੰ ਮੁੱਖ ਰੱਖਦਿਆਂ ਕਿਸੇ ਵੀ ਸ਼ਹਿਰ ਦੀ ਹੱਦਬੰਦੀ ਦੀ ਕਾਰਵਾਈ 31 ਦਸੰਬਰ 2025 ਤੋਂ ਪਹਿਲਾਂ ਮੁਕੰਮਲ ਕੀਤੀ ਜਾਵੇ ਅਤੇ ਉਸਤੋਂ ਬਾਅਦ ਹੱਦਾਂ ਫ੍ਰੀਜ ਹੋ ਜਾਣਗੀਆਂ। ਉਹਨਾਂ ਕਿਹਾ ਕਿ ਹੁਣ ਸਰਕਾਰ ਵਲੋਂ 13 ਦਸੰਬਰ 2021 ਦੇ ਪਹਿਲਾਂ ਜਾਰੀ ਕੀਤੇ ਗਏ ਨੋਟਿਫਿਕੇਸ਼ਨ ਤੇ ਅਮਲ ਕਰਨ ਦੀ ਥਾਂ ਇਹ ਨਵਾਂ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਵਿੱਚ ਮਨਮਰਜੀ ਨਾਲ ਹੱਦਬੰਦੀ ਵਿੱਚ ਸ਼ਾਮਿਲ ਕੀਤੇ ਜਾਣ ਵਾਲੇ ਖੇਤਰ (ਜਿਹਨਾਂ ਵਿੱਚ ਟੀ ਡੀ ਆਈ ਸੈਕਟਰ 117-118, ਪਿੰਡ ਬਲਿਆਲੀ, ਬੱਲੋ ਮਾਜਰਾ, ਬਲੌਂਗੀ ਅਤੇ ਬੜ ਮਾਜਰਾ ਸ਼ਾਮਿਲ ਹਨ) ਨੂੰ ਬਾਹਰ ਕੱਢ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਕਾਨੂੰਨੀ ਤੌਰ ਤੇ ਸਰਕਾਰ ਵਲੋਂ ਅਜਿਹਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਸਰਕਾਰ ਨੇ 13 ਦਸੰਬਰ 2021 ਦੀ ਨੋਟਿਫਿਕੇਸ਼ਨ ਤੇ ਕੋਈ ਫੈਸਲਾ ਨਾ ਲੈ ਕੇ ਇਸ ਮਾਮਲੇ ਨੂੰ ਮੁੜ ਲਮਕਾਉਣ ਦੀ ਕੋਸ਼ਿਸ਼ ਕੀਤੀ ਹੈ ਜਿਸ ਬਾਰੇ 3 ਨਵਬੰਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਉਹਨਾਂ ਵਲੋਂ ਆਪਣਾ ਪੱਖ ਪੇਸ਼ ਕੀਤਾ ਜਾਵੇਗਾ ਅਤੇ ਮੰਗ ਕੀਤੀ ਜਾਵੇਗੀ ਕਿ ਪਹਿਲਾਂ ਜਾਰੀ ਕੀਤੇ ਗਏ ਨੋਟਿਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ।
ਨਵੀਂ ਨੋਟਿਫਿਕੇਸ਼ਨ ਜਾਰੀ ਕਰਨਾ ਕਾਨੂੰਨੀ ਤੌਰ ਤੇ ਗਲਤ : ਕੁਲਜੀਤ ਸਿੰਘ ਬੇਦੀ
ਇਸ ਸੰਬੰਧੀ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਥਾਨਕ ਸਰਕਾਰ ਦਾ ਇਹ ਤਾਜਾ ਨੋਟਿਫਿਕੇਸ਼ਨ ਸਰਕਾਰ ਦੀ ਨੀਅਤ ਤੇ ਹੀ ਸਵਾਲ ਖੜ੍ਹੇ ਕਰਦਾ ਹੈ। ਉਹਨਾਂ ਕਿਹਾ ਕਿ ਕਾਨੂੰਨੀ ਤੌਰ ਤੇ ਪਹਿਲਾਂ ਜਾਰੀ ਨੋਟਿਫਿਕੇਸ਼ਨ ਬਾਰੇ ਹੀ ਫੈਸਲਾ ਆਉਣਾ ਚਾਹੀਦਾ ਸੀ ਪਰੰਤੂ ਪੁਰਾਣੇ ਨੋਟਿਫਿਕੇਸ਼ਨ ਦੀ ਥਾਂ ਨਵਾਂ ਨੋਟਿਫਿਕੇਸ਼ਨ ਜਾਰੀ ਕਰਕੇ ਸਰਕਾਰ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
