Connect with us

Mohali

ਪਾਰਦਰਸ਼ੀ ਤਰੀਕੇ ਨਾਲ ਕੰਮ ਕਰਨ ਵਿਦੇਸ਼ਾਂ ਵਿੱਚ ਪੜ੍ਹਾਈ ਸੇਵਾਵਾਂ ਸਲਾਹਕਾਰ ਫਰਮਾਂ : ਏ ਡੀ ਸੀ ਗੀਤਿਕਾ ਸਿੰਘ

Published

on

ਐਸੋਸੀਏਸ਼ਨ ਨਾਲ ਮੀਟਿੰਗ ਕੀਤੀ, ਫਰਮਾਂ ਦੀ ਜਵਾਬਦੇਹੀ ਤੇ ਜ਼ੋਰ ਦਿੱਤਾ

ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਵਿਦੇਸ਼ ਵਿੱਚ ਪੜ੍ਹਾਈ ਸੇਵਾਵਾਂ ਵਿੱਚ ਲੱਗੀਆਂ ਸਲਾਹਕਾਰ (ਕੰਸਲਟੈਂਸੀ) ਫਰਮਾਂ ਦੀ ਪਾਰਦਰਸ਼ਤਾ ਅਤੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਲਾਇਸੰਸਸ਼ੁਦਾ ਫਰਮਾਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਸੇਵਾ ਦੇ ਮਿਆਰਾਂ, ਜਵਾਬਦੇਹੀ ਅਤੇ ਜਨਤਕ ਸੁਵਿਧਾ ਨੂੰ ਮਜ਼ਬੂਤ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ।

ਇਸ ਮੌਕੇ ਸ਼੍ਰੀਮਤੀ ਗੀਤਿਕਾ ਸਿੰਘ (ਜੋ ਇਨ੍ਹਾਂ ਸਲਾਹਕਾਰ ਫਰਮਾਂ ਲਈ ਲਾਇਸੈਂਸਿੰਗ ਅਥਾਰਟੀ ਵਜੋਂ ਵੀ ਕੰਮ ਕਰਦੇ ਹਨ) ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਫਰਮਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਸਟਾਫ ਮੈਂਬਰਾਂ ਦੀ ਸਹੀ ਢੰਗ ਨਾਲ ਤਸਦੀਕ ਕੀਤੀ ਹੋਵੇ, ਉਨ੍ਹਾਂ ਕੋਲ ਸਾਫ਼ ਪੁਲੀਸ ਕਲੀਅਰੈਂਸ ਸਰਟੀਫਿਕੇਟ (ਪੀ ਸੀ ਸੀ) ਹੋਵੇ, ਅਤੇ ਡਿਊਟੀ ਦੌਰਾਨ ਅਧਿਕਾਰਤ ਪਛਾਣ ਪੱਤਰ ਪ੍ਰਦਰਸ਼ਿਤ ਕੀਤੇ ਹੋਣ।

ਉਨ੍ਹਾਂ ਕਿਹਾ ਕਿ ਇਹ ਲੋਕ ਹਿੱਤਾਂ ਦੀ ਰਾਖੀ ਅਤੇ ਕਿਸੇ ਵੀ ਸੰਭਾਵੀ ਧੋਖਾਧੜੀ ਜਾਂ ਦੁਰਵਿਵਹਾਰ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਫਰਮਾਂ ਦਾ ਨਿਰੀਖਣ ਅਤੇ ਤਸਦੀਕ ਸਿਰਫ਼ ਸਬੰਧਤ ਐਸ ਡੀ ਐਮ ਅਤੇ ਡੀ ਐਸ ਪੀ ਦੀ ਸ਼ਮੂਲੀਅਤ ਵਾਲੀਆਂ ਡਿਪਟੀ ਕਮਿਸ਼ਨਰ ਵੱਲੋਂ ਮਨੋਨੀਤ ਸਬ-ਡਿਵੀਜ਼ਨਲ ਕਮੇਟੀਆਂ ਦੁਆਰਾ ਹੀ ਕੀਤਾ ਜਾਵੇਗਾ, ਅਤੇ ਕੋਈ ਹੋਰ ਅਥਾਰਟੀ ਜਾਂ ਵਿਅਕਤੀ ਰਿਕਾਰਡ ਦੀ ਜਾਂਚ ਨਹੀਂ ਕਰੇਗਾ।

ਇਸ ਮੌਕੇ ਐਸੋਸੀਏਸ਼ਨ ਆਫ਼ ਲਾਇਸੈਂਸਡ ਐਜੂਕੇਸ਼ਨ ਐਂਡ ਇਮੀਗ੍ਰੇਸ਼ਨ ਕੰਸਲਟੈਂਟਸ, ਐਸ ਏ ਐਸ ਨਗਰਦੇ ਪ੍ਰਧਾਨ ਸੇਵਾਮੁਕਤ ਕਰਨਲ ਐਸ. ਪੀ. ਸਿੰਘ ਅਤੇ ਜਨਰਲ ਸਕੱਤਰ ਸ੍ਰੀ ਮਨਪ੍ਰੀਤ ਸਿੰਘ ਤਲਵਾੜ ਨੂੰ ਭਰੋਸਾ ਦਿੱਤਾ ਕਿ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਨਵੇਂ ਲਾਇਸੈਂਸ ਅਤੇ ਨਵੀਨੀਕਰਨ ਲਈ ਸਾਰੀਆਂ ਅਰਜ਼ੀਆਂ ਤੇ ਇੱਕ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਵੇਂ ਲਾਇਸੈਂਸ ਜਾਰੀ ਕਰਨ ਤੋਂ ਪਹਿਲਾਂ ਬਿਨੈਕਾਰਾਂ ਦੇ ਪ੍ਰਮਾਣ ਪੱਤਰਾਂ ਦੀ ਪੂਰੀ ਤਰ੍ਹਾਂ ਪੁਸ਼ਟੀ ਕਰਨ ਲਈ ਇੱਕ ਵਿਧੀ ਤਿਆਰ ਕੀਤੀ ਜਾਵੇਗੀ, ਤਾਂ ਜੋ ਗਾਹਕਾਂ ਅਤੇ ਸਲਾਹਕਾਰਾਂ ਦੋਵਾਂ ਲਈ ਭਵਿੱਖ ਵਿੱਚ ਆਉਣ ਵਾਲੀਆਂ ਪੇਚੀਦਗੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਸਲਾਹਕਾਰਾਂ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਹੋਵੇਗੀ।

ਮੀਟਿੰਗ ਵਿੱਚ ਐਸ ਡੀ ਐਮ ਮੁਹਾਲੀ ਸ਼੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜੀ) ਡਾ. ਅੰਕਿਤਾ ਕਾਂਸਲ ਅਤੇ ਡੀ ਐਸ ਪੀ ਅਜੀਤ ਪਾਲ ਸਿੰਘ ਸਮੇਤ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਹੋਏ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending