Connect with us

Mohali

ਫੇਜ਼ 10 ਅਤੇ ਸੈਕਟਰ 49 ਨੂੰ ਵੰਡਦੀ ਮੁੱਖ ਸੜਕ ਤੇ ਹੁੰਦਾ ਹੈ ਕੂੜੇ ਦੀ ਛਟਾਈ ਦਾ ਕੰਮ

Published

on

ਡੰਪਿਗ ਯਾਰਡ ਦੀ ਥਾਂ ਮੁੱਖ ਸੜਕ ਤੇ ਹੀ ਇਕੱਠਾ ਕੀਤਾ ਜਾਂਦਾ ਹੈ ਟਨਾਂ ਦੇ ਹਿਸਾਬ ਨਾਲ ਕੂੜਾ

ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਚੰਡੀਗੜ੍ਹ ਦੇ ਸੈਕਟਰ 49 ਅਤੇ ਮੁਹਾਲੀ ਦੇ ਫੇਜ਼ 10 ਨੂੰ ਵੰਡਦੀ ਮੁੱਖ ਸੜਕ ਦੇ ਇੱਕ ਹਿੱਸੇ ਤੇ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਇਕੱਠਾ ਕਰਨ ਅਤੇ ਇਸਦੀ ਛਟਾਈ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਕਾਰਨ ਸੜਕ ਦਾ ਇੱਕ ਵੱਡਾ ਹਿੱਸਾ ਕੂੜੇਦਾਨ ਵਿੱਚ ਬਦਲ ਗਿਆ ਹੈ। ਇਸ ਥਾਂ ਤੇ ਸਾਰਾ ਦਿਨ ਰੇਹੜੀਆਂ ਵਾਲੇ (ਜੋ ਲੋਕਾਂ ਦੇ ਘਰਾਂ ਤੋਂ ਕੂੜਾ ਇਕੱਠਾ ਕਰਦੇ ਹਨ) ਆਪਣੀਆਂ ਰੇਹੜੀਆਂ ਵਿੱਚ ਪਏ ਕੂੜੇ ਤੋਂ ਖਾਲੀ ਬੋਤਲਾਂ, ਕਾਗਜ ਅਤੇ ਰੱਦੀ ਦਾ ਸਾਮਾਨ ਛਾਟਦੇ ਵੇਖੇ ਜਾ ਸਕਦੇ ਹਨ। ਇਹ ਰੇਹੜੀਆਂ ਵਾਲੇ ਸੜਕ ਦੇ ਕਿਨਾਰੇ ਤੇ ਆਪਣੀਆਂ ਰੇਹੜੀਆਂ ਖੜ੍ਹੀਆਂ ਕਰਕੇ ਉੱਥੇ ਵੱਡੀਆਂ ਬੋਰੀਆਂ ਰੱਖ ਲੈਂਦੇ ਹਨ ਅਤੇ ਸਾਰਾ ਦਿਨ ਕੂੜੇ ਦੀ ਛਟਾਈ ਕਰਦੇ ਵੇਖੇ ਜਾ ਸਕਦੇ ਹਨ।

ਇਸ ਥਾਂ ਤੇ ਸੜਕ ਕਿਨਾਰੇ ਕੂੜਾ ਇਕੱਠਾ ਕਰਕੇ ਰੱਖਣ ਲਈ ਡੰਪਿਗ ਯਾਰਡ ਬਣਾਇਆ ਗਿਆ ਹੈ ਜਿਸਨੂੰ ਬਾਅਦ ਵਿੱਚ ਟਰਾਲੀਆਂ ਵਿੱਚ ਭਰ ਕੇ ਲਿਜਾਇਆ ਜਾਣਾ ਹੁੰਦਾ ਹੈ ਪਰੰਤੂ ਨਗਰ ਨਿਗਮ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਕੂੜਾ ਡੰਪਿਗ ਯਾਰਡ ਤਕ ਪਹੁੰਚਾਉਣ ਦੀ ਥਾਂ ਸੜਕ ਤੇ ਹੀ ਕੂੜੇ ਦੇ ਢੇਰ ਲਗਾ ਦਿੱਤੇ ਜਾਂਦੇ ਹਨ ਜਿਸ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।

ਵਸਨੀਕਾਂ ਦਾ ਕਹਿਣਾ ਹੈ ਕਿ ਪਹਿਲਾਂ ਇੱਥੇ ਬਣਾਏ ਸ਼ੈਡ ਵਿੱਚ ਕੂੜਾ ਇਕੱਤਰਿਤ ਹੁੰਦਾ ਸੀ ਅਤੇ ਉੱਥੇ ਉਸਦੀ ਛਟਾਈ ਕਰਕੇ ਗਿਲਾ ਤੇ ਸੁੱਕਾ ਵੱਖ ਕਰਕੇ ਅਤੇ ਹੋਰ ਤਰ੍ਹਾਂ ਦੇ ਕੂੜਿਆਂ ਨੂੰ ਵੀ ਵੱਖ ਕਰਕੇ ਫਿਰ ਦੁਬਾਰਾ ਪ੍ਰੋਸੈਸਿੰਗ ਪਲਾਂਟ ਤੱਕ ਲੈ ਕੇ ਜਾਇਆ ਜਾਂਦਾ ਸੀ। ਪਰ ਹੁਣ ਲੰਮੇ ਸਮੇਂ ਤੋਂ ਉਸ ਸ਼ੈਡ ਦੇ ਵਿੱਚ ਕੂੜਾ ਨਾ ਸੁੱਟ ਕੇ ਮੁਹਾਲੀ ਦੇ 10 ਅਤੇ 11 ਫੇਜ਼ ਤੋਂ ਇਕੱਠਾ ਕੀਤਾ ਕੂੜਾ ਕਰਕਟ ਸੈਕਟਰ ਫੇਜ਼ 10 ਅਤੇ 49 ਸੈਕਟਰ ਨੂੰ ਵੰਡਦੀ ਸੜਕ ਦੇ ਉੱਪਰ ਸੁੱਟਿਆ ਜਾਂਦਾ ਹੈ ਅਤੇ ਇਹਨਾਂ ਵੱਡੇ ਵੱਡੇ ਢੇਰਾਂ ਨੂੰ ਸੜਕ ਦੇ ਵਿੱਚ ਹੀ ਛਾਂਟਿਆ ਜਾਂਦਾ ਹੈ।

ਵਸਨੀਕਾਂ ਦਾ ਕਹਿਣਾ ਹੈ ਕਿ ਨਿਗਮ ਦੇ ਕਰਮਚਾਰੀਆਂ ਨੇ ਇਸ ਕੰਮ ਲਈ ਸੜਕ ਨੂੰ ਬਾਕਾਇਦਾ ਡਾਈਵਰਟ ਕਰ ਦਿੱਤਾ ਹੈ ਅਤੇ ਕੂੜੇ ਨੂੰ ਸਾਂਭਣ ਵਾਲੇ ਥਾਂ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਥਾਂ ਤੇ ਕੂੜੇ ਦਾ ਇਹ ਢੇਰ ਲੱਗਿਆ ਹੈ, ਉਸ ਥਾਂ ਦੇ ਨਾਲ ਇੱਕ ਗੁਰਦੁਆਰਾ ਸਾਹਿਬ ਅਤੇ ਦੋ ਵੱਡੇ ਨਾਮੀ ਗਰਾਮੀ ਸਕੂਲ ਮੌਜੂਦ ਹਨ। ਇੱਥੇ ਲੱਗੇ ਕੂੜੇ ਦੇ ਢੇਰ ਕਾਰਨ ਸਭ ਪਾਸੇ ਬਦਬੂ ਦੀ ਭਰਮਾਰ ਹੈ ਅਤੇ ਇੱਥੇ ਮੱਖੀ ਮੱਛਰ ਦੀ ਸਮੱਸਿਆ ਵੀ ਬਹੁਤ ਜਿਆਦਾ ਹੈ।

ਵਸਨੀਕਾਂ ਦਾ ਕਹਿਣ ਹੈ ਕਿ ਕੂੜਾ ਇਕੱਠਾ ਕਰਨ ਵਾਲਾ ਸ਼ੈਡ ਸੜਕ ਤੋਂ ਕੁਝ ਨੀਵਾਂ ਹੋਣ ਕਾਰਨ ਉੱਥੇ ਬਰਸਾਤਾਂ ਵਿੱਚ ਅਕਸਰ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਦਲਦਲ ਨੁਮਾ ਥਾਂ ਹੋ ਜਾਣ ਕਾਰਨ ਸ਼ੈਡ ਵਿੱਚ ਕੂੜਾ ਸੁੱਟਣ ਅਤੇ ਇਕੱਠਾ ਕਰਨ ਵਾਲਿਆਂ ਲਈ ਕਾਫੀ ਮੁਸ਼ਕਿਲ ਹੁੰਦੀ ਹੈ।

ਸੈਕਟਰ 64 ਦੀ 49 ਸੈਕਟਰ ਵੰਡਦੀ ਸੜਕ ਤੇ ਜਗ੍ਹਾ ਜਗ੍ਹਾ ਤੇ ਖਿਲਰੇ ਪਾਲੀਥੀਨ ਅਤੇ ਕੂੜੇ ਕਰਕਟ ਬਾਰੇ ਨੋਟਰੀ ਐਡਵੋਕੇਟ ਹਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਥੋਂ ਹਰ ਰੋਜ਼ ਬਦਬੂ ਆਉਂਦੀ ਹੈ ਅਤੇ ਇਥੋਂ ਲੰਘਣਾ ਵੀ ਬੜਾ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਰਿਸ਼ਤੇਦਾਰ ਆ ਜਾਵੇ ਤਾਂ ਉਸਨੂੰ ਘੁਮਾ ਕੇ ਦੂਜੇ ਪਾਸਿਓਂ ਹੀ ਘਰਾਂ ਵਿੱਚ ਲਿਆਉਣਾ ਪੈਂਦਾ ਹੈ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਉਸ ਸ਼ੈਡ ਦੀ ਜਗ੍ਹਾ ਉਚੀ ਕਰਕੇ ਚੰਡੀਗੜ੍ਹ ਦੀ ਤਰ੍ਹਾਂ ਉਸਨੂੰ ਸਾਫ ਸੁਥਰਾ ਬਣਾ ਕੇ ਉਥੇ ਕੂੜੇ ਦੀ ਸਾਂਭ ਸੰਭਾਲ ਦਾ ਪ੍ਰਬੰਧ ਕਰਦੀ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ ਅਤੇ ਮੇਨ ਸੜਕ ਨੂੰ ਹੀ ਕੂੜੇ ਨੂੰ ਛਾਂਟਣ ਦੀ ਜਗ੍ਹਾ ਬਣਾ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਸੜਕ ਤੇ ਰੋਜਾਨਾ ਵੀ ਵੀ ਆਈ ਪੀ, ਉੱਚ ਅਹੁਦਿਆਂ ਤੇ ਬੈਠੇ ਅਧਿਕਾਰੀ ਅਤੇ ਸਿਆਸੀ ਆਗੂ ਵੀ ਲੰਘਦੇ ਹਨ, ਪਰੰਤੂ ਲੱਗਦਾ ਹੈ ਕਿ ਕਿਸੇ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਫੇਜ਼ 10 ਦੇ ਵਸਨੀਕ ਇਸ ਸੜਕ ਨੂੰ ਵਰਤਣ ਤੋਂ ਗੁਰੇਜ ਕਰਦੇ ਹਨ ਅਤੇ ਜਿਹਨਾਂ ਲੋਕਾਂ ਨੂੰ ਮਜਬੂਰੀ ਵੱਸ ਇਹ ਸੜਕ ਤੋਂ ਲੰਘਣਾ ਪੈਂਦਾ ਹੈ ਉਹਨਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ।

ਉਹਨਾਂ ਮੰਗ ਕੀਤੀ ਕਿ ਇਸ ਸਮੱਸਿਆ ਨੂੰ ਤੁਰੰਤ ਹਲ ਕੀਤਾ ਜਾਵੇ ਅਤੇ ਇੱਥੇ ਸਾਫ ਸਫਾਈ ਕਰਵਾ ਕੇ ਇੱਥੇ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਨਿਗਮ ਨੇ ਇੱਥੇ ਕੂੜਾ ਡੰਪਿੰਗ ਮੈਦਾਨ ਬਣਾਉਣਾ ਹੈ ਤਾਂ ਪਹਿਲਾਂ ਉਸ ਥਾਂ ਨੂੰ ਉੱਚਾ ਕਰਕੇ ਉਸਦੀ ਮੁਕੰਮਲ ਸਾਫ ਸਫਾਈ ਕੀਤੀ ਜਾਵੇ ਅਤੇ ਉਸ ਸਮੇਂ ਤਕ ਇੱਥੇ ਕੂੜਾ ਲਿਆਉਣ ਤੇ ਰੋਕ ਲਗਾਈ ਜਾਵੇ।

ਇਸ ਸੰਬੰਧੀ ਸੰਪਰਕ ਕਰਨ ਤੇ ਨਗਰ ਨਿਗਮ ਦੇ ਅਸਿਸਟੇਂਟ ਕਮਿਸ਼ਨਰ ਰੰਜੀਵ ਕੁਮਾਰ ਨੇ ਕਿਹਾ ਕਿ ਪਹਿਲਾਂ ਇੱਥੇ ਡੰਪਿਗ ਯਾਰਡ ਵਿੱਚ ਹੀ ਕੂੜਾ ਸੁੱਟਿਆ ਜਾ ਰਿਹਾ ਸੀ ਪਰੰਤੂ ਗਮਾਡਾ ਵਲੋਂ ਇੱਥੇ ਦੀਵਾਰ ਬਣਾ ਦਿੱਤੇ ਜਾਣ ਕਾਰਨ ਇਹ ਸਮੱਸਿਆ ਆਈ ਸੀ। ਉਹਨਾਂ ਕਿਹਾ ਕਿ ਹੁਣ ਗਮਾਡਾ ਵਲੋਂ ਇੱਥੋਂ ਦਿਵਾਰ ਤੋੜ ਦਿੱਤੀ ਗਈ ਹੈ ਅਤੇ ਜੇ ਸੀ ਬੀ ਮਸ਼ੀਨ ਲਗਾ ਕੇ ਕੂੜਾ ਚੁਕਵਾਇਆ ਜਾ ਰਿਹਾ ਹੈ।

ਅਧਿਕਾਰੀਆਂ ਦੇ ਧਿਆਨ ਨਾ ਦੇਣ ਕਾਰਨ ਵਿਗੜੇ ਹਾਲਾਤ : ਕੁਲਜੀਤ ਸਿੰਘ ਬੇਦੀ

ਇਸ ਮਾਮਲੇ ਵਿੱਚ ਗੱਲ ਕਰਨ ਤੇ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਫਾਈ ਪੱਖੋਂ ਸ਼ਹਿਰ ਦਾ ਬਹੁਤ ਮਾੜਾ ਹਾਲ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਇਸ ਪਾਸੇ ਲੋੜੀਂਦਾ ਧਿਆਨ ਨਹੀਂ ਦੇ ਰਹੇ ਅਤੇ ਨਾ ਹੀ ਸਫਾਈ ਠੇਕੇਦਾਰ ਤੋਂ ਸ਼ਰਤਾਂ ਅਨੁਸਾਰ ਕੰਮ ਕਰਵਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਸਾਰੇ ਕੁੱਝ ਦਾ ਖਾਮਿਆਜਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਤਕ ਸੰਬੰਧਿਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਨਹੀਂ ਕੀਤੀ ਜਾਵੇਗੀ ਇਸ ਸਮੱਸਿਆ ਵਿੱਚ ਸੁੁਧਾਰ ਹੋਣਾ ਸੰਭਵ ਨਹੀਂ ਹੈ ਅਤੇ ਉਹ ਛੇਤੀ ਹੀ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨੂੰ ਸ਼ਿਕਾਇਤ ਪੱਤਰ ਭੇਜ ਦੇ ਲੋੜੀਂਦੀ ਕਾਰਵਾਈ ਦੀ ਮੰਗ ਕਰਣਗੇ।

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending