Connect with us

International

ਇਜ਼ਰਾਈਲ ਵੱਲੋਂ ਗਾਜ਼ਾ ਤੇ ਹਮਲਾ, 33 ਵਿਅਕਤੀਆਂ ਦੀ ਮੌਤ

Published

on

ਗਾਜ਼ਾ, 29 ਅਕਤੂਬਰ (ਸ.ਬ.) ਅਮਰੀਕਾ ਦੀ ਵਿਚੋਲਗੀ ਨਾਲ ਇਜ਼ਰਾਈਲ ਅਤੇ ਹਮਾਸ ਵਿਚਾਲੇ ਹੋਇਆ ਜੰਗਬੰਦੀ ਸਮਝੌਤਾ ਟੁੱਟ ਗਿਆ ਹੈ। ਇਜ਼ਰਾਈਲ ਨੇ ਹਮਾਸ ਤੇ ਸਮਝੌਤੇ ਦੀ ਉਲੰਘਣਾ ਦਾ ਗੰਭੀਰ ਦੋਸ਼ ਲਾਉਂਦਿਆਂ ਬੀਤੀ ਦੇਰ ਰਾਤ ਗਾਜ਼ਾ ਪੱਟੀ ਤੇ ਫਿਰ ਤੋਂ ਭਿਆਨਕ ਹਵਾਈ ਹਮਲੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 33 ਵਿਅਕਤੀਆਂ ਦੀ ਮੌਤ ਹੋ ਗਈ।

ਇਸ ਹਮਲੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਜ਼ਰਾਈਲੀ ਫੌਜ ਨੂੰ ਗਾਜ਼ਾ ਵਿੱਚ ਤੁਰੰਤ ਜ਼ੋਰਦਾਰ ਹਮਲੇ ਕਰਨ ਦਾ ਨਿਰਦੇਸ਼ ਦਿੱਤਾ ਸੀ, ਜਿਸ ਤੋਂ ਬਾਅਦ ਇਜ਼ਰਾਈਲੀ ਲੜਾਕੂ ਜਹਾਜ਼ਾਂ ਨੇ ਗਾਜ਼ਾ ਤੇ ਬੰਬ ਵਰ੍ਹਾਉਣੇ ਸ਼ੁਰੂ ਕਰ ਦਿੱਤੇ।

ਇੱਕ ਇਜ਼ਰਾਈਲੀ ਫੌਜੀ ਅਧਿਕਾਰੀ ਨੇ ਦਾਅਵਾ ਕੀਤਾ ਕਿ ਹਮਾਸ ਦੇ ਅੱਤਵਾਦੀਆਂ ਨੇ ਪਹਿਲਾਂ ਜੰਗਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਨੇ ਰਫਾਹ ਖੇਤਰ ਵਿੱਚ ਤਾਇਨਾਤ ਇਜ਼ਰਾਈਲੀ ਸੈਨਿਕਾਂ ਤੇ ਰਾਕੇਟ-ਪ੍ਰੋਪੇਲਡ ਗ੍ਰੇਨੇਡ ਨਾਲ ਹਮਲਾ ਕੀਤਾ।

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਖੁਦ ਦੋਸ਼ ਲਾਇਆ ਕਿ ਹਮਾਸ ਨੇ ਹਾਲ ਹੀ ਵਿੱਚ ਵਾਪਸ ਕੀਤੇ ਗਏ ਇੱਕ ਬੰਧਕ ਦੀਆਂ ਅਸਥੀਆਂ ਦੀ ਗਲਤ ਪਛਾਣ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਅਸਥੀਆਂ ਉਸ ਬੰਧਕ ਦੀਆਂ ਸਨ ਜਿਸਦੀ ਲਾਸ਼ ਇਜ਼ਰਾਈਲੀ ਫੌਜ ਨੇ 2 ਸਾਲ ਪਹਿਲਾਂ ਹੀ ਗਾਜ਼ਾ ਤੋਂ ਬਰਾਮਦ ਕਰ ਲਈ ਸੀ। ਨੇਤਨਯਾਹੂ ਨੇ ਇਸਨੂੰ ਸਮਝੌਤੇ ਦੀ ਸਪੱਸ਼ਟ ਉਲੰਘਣਾ ਦੱਸਿਆ ਅਤੇ ਕਿਹਾ ਕਿ ਉਹ ਅਗਲੇ ਕਦਮਾਂ ਤੇ ਵਿਚਾਰ ਕਰ ਰਹੇ ਹਨ।

ਇਜ਼ਰਾਈਲੀ ਰੱਖਿਆ ਮੰਤਰੀ ਕਾਟਜ਼ ਨੇ ਵੀ ਚੇਤਾਵਨੀ ਦਿੱਤੀ ਕਿ ਆਈ ਡੀ ਐਫ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਹਮਾਸ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਅਤੇ ਇਜ਼ਰਾਈਲ ਵੱਡੀ ਤਾਕਤ ਨਾਲ ਜਵਾਬ ਦੇਵੇਗਾ। ਹਮਲੇ ਦੁਬਾਰਾ ਸ਼ੁਰੂ ਕਰਨ ਤੋਂ ਪਹਿਲਾਂ ਇਜ਼ਰਾਈਲ ਨੇ ਅਮਰੀਕਾ ਨੂੰ ਸੂਚਿਤ ਕਰ ਦਿੱਤਾ ਸੀ।

ਨੇਤਨਯਾਹੂ ਦੇ ਹੁਕਮ ਤੋਂ ਤੁਰੰਤ ਬਾਅਦ ਗਾਜ਼ਾ ਤੇ ਹਮਲੇ ਸ਼ੁਰੂ ਹੋ ਗਏ। ਗਾਜ਼ਾ ਸਿਵਲ ਡਿਫੈਂਸ ਏਜੰਸੀ ਨੇ ਦੱਸਿਆ ਕਿ ਹਮਲਿਆਂ ਵਿੱਚ 33 ਵਿਅਕਤੀ ਮਾਰੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਗਾਜ਼ਾ ਸ਼ਹਿਰ ਦੇ ਅਲ-ਸਬਰਾ ਇਲਾਕੇ ਵਿੱਚ ਹੋਏ ਹਮਲੇ ਵਿੱਚ ਘੱਟੋ-ਘੱਟ ਤਿੰਨ ਔਰਤਾਂ ਅਤੇ ਇੱਕ ਮਰਦ ਮਾਰੇ ਗਏ। ਉੱਥੇ ਹੀ, ਦੱਖਣੀ ਸ਼ਹਿਰ ਖਾਨ ਯੂਨਿਸ ਵਿੱਚ ਇੱਕ ਹੋਰ ਹਮਲੇ ਵਿੱਚ ਦੋ ਬੱਚਿਆਂ ਅਤੇ ਇੱਕ ਔਰਤ ਸਮੇਤ ਪੰਜ ਹੋਰ ਲੋਕਾਂ ਦੀ ਜਾਨ ਗਈ।

ਉੱਤਰੀ ਗਾਜ਼ਾ ਦੇ ਅਲ ਸ਼ਿਫਾ ਹਸਪਤਾਲ ਦੇ ਨਿਰਦੇਸ਼ਕ ਨੇ ਦੱਸਿਆ ਕਿ ਮੈਡੀਕਲ ਸਹੂਲਤ ਨੇੜੇ ਤਿੰਨ ਵੱਡੇ ਧਮਾਕੇ ਸੁਣੇ ਗਏ। ਹਮਾਸ ਨੇ ਇਜ਼ਰਾਈਲੀ ਹਮਲਿਆਂ ਦੀ ਨਿੰਦਾ ਕੀਤੀ ਹੈ। ਉਸਨੇ ਇਜ਼ਰਾਈਲੀ ਸੈਨਿਕਾਂ ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਤੋਂ ਇਨਕਾਰ ਕੀਤਾ ਹੈ।

ਹਮਾਸ ਨੇ ਜੰਗਬੰਦੀ ਸਮਝੌਤੇ ਨੂੰ ਬਣਾਈ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ। ਇਹ ਜੰਗਬੰਦੀ 10 ਅਕਤੂਬਰ ਨੂੰ ਅਮਰੀਕਾ ਦੀ ਵਿਚੋਲਗੀ ਨਾਲ ਲਾਗੂ ਹੋਈ ਸੀ। ਹਾਲਾਂਕਿ, ਇਜ਼ਰਾਈਲ ਸ਼ੁਰੂ ਤੋਂ ਹੀ ਹਮਾਸ ਤੇ ਵਾਰ-ਵਾਰ ਉਲੰਘਣਾ ਕਰਨ ਦਾ ਦੋਸ਼ ਲਗਾ ਰਿਹਾ ਸੀ।

 

Continue Reading

International

ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

Continue Reading

International

ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ

Published

on

By

ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।

ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।

Continue Reading

International

ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

Published

on

By

ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।

Continue Reading

Latest News

Trending