Connect with us

Mohali

ਸੀ.ਜੀ.ਸੀ. ਯੂਨੀਵਰਸਿਟੀ ਵਲੋਂ ਕਰਵਾਏ ਵੈਂਚਰਵਾਲਟ ਸੀਜ਼ਨ 2 ਨਾਲ ਨੌਜਵਾਨਾਂ ਨੂੰ ਮਿਲੇ 40 ਕਰੋੜ ਦੀ ਫੰਡਿੰਗ ਦੇ ਮੌਕੇ

Published

on

60 ਤੋਂ ਵੱਧ ਸਟਾਰਟਅੱਪ ਅਤੇ 30 ਤੋਂ ਵੱਧ ਨਿਵੇਸ਼ਕਾਂ ਨੇ ਲਿਆ ਹਿੱਸਾ

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਸੀ. ਜੀ. ਸੀ ਯੂਨੀਵਰਸਿਟੀ, ਮੁਹਾਲੀ ਵਲੋਂ ਵੈਂਚਰਵਾਲਟ ਸੀਜ਼ਨ 2 ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਉੱਭਰਦੇ ਉੱਦਮੀਆਂ ਅਤੇ ਕਾਰੋਬਾਰੀ ਆਗੂਆਂ ਨੂੰ ਨਾ ਸਿਰਫ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵਧੀਆ ਮੰਚ ਮਿਲਿਆ ਬਲਕਿ ਉਹਨਾਂ ਨੂੰ 40 ਕਰੋੜ ਦੀ ਫੰਡਿੰਗ ਦੇ ਮੌਕੇ ਵੀ ਹਾਸਿਲ ਹੋਏ। ਇਸ ਸਮਾਗਮ ਵਿੱਚ ਮੁੱਖ ਮਹਿਮਾਨਾਂ ਵਜੋਂ ਸੌਰਭ ਦਿਵੇਦੀ (ਫਾਊਂਡਰ, ਦਿ ਲਲਨਟਾਪ), ਸਾਹਿਲ ਵੋਹਰਾ (ਕੋ-ਫਾਊਂਡਰ, ਦਿ ਨੈਚਰਿਕ ਕੰਪਨੀ) ਅਤੇ ਦਿਨੇਸ਼ ਧੀਮਾਨ (ਸੀ. ਈ. ਓ., ਸੋਨਾਲੀਕਾ ਟਰੈਕਟਰਜ਼) ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਸ਼ਾਰਕ ਟੈਂਕ ਇੰਡੀਆ (ਸੀਜ਼ਨ 1-4) ਦੇ ਪ੍ਰਮੁੱਖ ਉੱਦਮੀਆਂ ਨੇ ਵੀ ਹਾਜ਼ਰੀ ਭਰੀ ਅਤੇ ਆਪਣੇ ਉੱਦਮੀ ਸਫ਼ਰ ਅਤੇ ਤਜਰਬੇ ਸਾਂਝੇ ਕੀਤੇ। ਇਸ ਤੋਂ ਇਲਾਵਾ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਸਟਾਰਟਅੱਪ ਪੰਜਾਬ, ਪੇ. ਟੀ. ਐੱਮ., ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਮਾਈਕ੍ਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ਼ ਮੰਤਰਾਲੇ ਸਮੇਤ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ ਉਚ ਅਧਿਕਾਰੀਆਂ ਨੇ ਵੀ ਭਾਗ ਲਿਆ।

ਸੀ.ਜੀ.ਸੀ. ਯੂਨੀਵਰਸਿਟੀ, ਮੁਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਦੱਸਿਆ ਕਿ ਇਸ ਸਾਲ ਦੇ ‘ਵੈਂਚਰਵਾਲਟ’ ਵਿੱਚ 60+ ਸਟਾਰਟਅੱਪਸ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਦੇਸ਼ ਭਰ ਤੋਂ 30+ ਨਿਵੇਸ਼ਕਾਂ ਨੇ ਭਾਗ ਲਿਆ। ਇਸ ਦੌਰਾਨ 24 ਘੰਟੇ ਦਾ ਹੈਕਾਥੌਨ ਵੀ ਕਰਵਾਇਆ ਗਿਆ, ਜਿਸ ਵਿੱਚ ਦੇਸ਼ ਭਰ ਦੀਆਂ ਸੰਸਥਾਵਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ 25 ਤੋਂ ਵੱਧ ਸਕੂਲਾਂ ਦੇ 300 ਤੋਂ ਵੱਧ ਸਕੂਲੀ ਵਿਦਿਆਰਥੀਆਂ ਨੇ ‘ਯੰਗ ਇਨੋਵੇਟਰਸ ਸ਼ੋਅਕੇਸ’ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਯੂਨੀਵਰਸਿਟੀ ਵਲੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਨੂੰ 1 ਲੱਖ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸੀ.ਜੀ.ਸੀ. ਯੂਨੀਵਰਸਿਟੀ, ਮੁਹਾਲੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਮੁਲਕ ਦੀ ਅਸਲ ਤਾਕਤ ਉਸਦੇ ਨੌਜਵਾਨਾਂ ਦੀ ਨਵੀਨਤਾ, ਹਿੰਮਤ ਅਤੇ ਦ੍ਰਿੜ੍ਹਤਾ ਵਿੱਚ ਹੁੰਦੀ ਹੈ। ‘ਵੈਂਚਰਵਾਲਟ’ ‘ਸਟਾਰਟ-ਅੱਪ ਇੰਡੀਆ, ਸਟੈਂਡ-ਅੱਪ ਇੰਡੀਆ’ ਦੀ ਭਾਵਨਾ ਨੂੰ ਦਰਸਾਉਂਦਾ ਹੈ, ਜੋ ਨੌਜਵਾਨਾਂ ਨੂੰ ਨਾ ਸਿਰਫ਼ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਦਾ ਹੈ, ਸਗੋਂ ਉਨ੍ਹਾਂ ਸੁਪਨਿਆਂ ਨੂੰ ਅਜਿਹੇ ਉੱਦਮਾਂ ਵਿੱਚ ਬਦਲਣ ਲਈ ਪ੍ਰੇਰਦਾ ਹੈ ਜੋ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੇ ਹਨ।

ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਕਾਰਜਕਾਰੀ ਨਿਰਦੇਸ਼ਕ ਇੰਜੀ. ਪ੍ਰੀਤਪਾਲ, ਸੰਯੁਕਤ ਨਿਰਦੇਸ਼ਕ ਡਾ. ਦਪਿੰਦਰ ਕੌਰ ਬਖਸ਼ੀ, ਸਟਾਰਟਅੱਪ ਪੰਜਾਬ ਦੇ ਸੰਯੁਕਤ ਨਿਰਦੇਸ਼ਕ ਦੀਪਿੰਦਰ ਢਿੱਲੋਂ, ਪੇ.ਟੀ.ਐਮ ਦੇ ਸਲਾਹਕਾਰ ਸੌਰਭ ਜੈਨ, ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸੀਨੀਅਰ ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਮਾਈਕ੍ਰੋ ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ਼ ਮੰਤਰਾਲਾ ਦੇ ਡਿਪਟੀ ਡਾਇਰੈਕਟਰ ਇਸ਼ਿਤਾ ਥਮਨ, ਹੀਰ ਐਕਸਪ੍ਰੈਸ ਦੀ ਅਦਾਕਾਰਾ ਦਿਵਿਤਾ ਜੁਨੇਜਾ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਆਏ ਹੋਰਨਾਂ ਪਤਵੰਤਿਆਂ ਨੇ ਵੀ ਸ਼ਮੂਲੀਅਤ ਕੀਤੀ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending