Connect with us

Mohali

ਮੁਹਾਲੀ ਪੁਲੀਸ ਵਲੋਂ ਹੈਪੀ ਪਪਲਾ ਗਿਰੋਹ ਦੇ 4 ਮੈਂਬਰ ਕਾਬੂ

Published

on

5 ਨਾਜਾਇਜ਼ ਹਥਿਆਰ ਅਤੇ 1 ਲੱਖ 99 ਹਜਾਰ ਰੁਪਏ ਨਗਦੀ ਬਰਾਮਦ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਵਲੋਂ ਹੈਪੀ ਪਪਲਾ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 5 ਨਾਜਾਇਜ਼ ਹਥਿਆਰ ਅਤੇ 1 ਲੱਖ 99 ਹਜਾਰ ਰੁਪਏ ਨਗਦੀ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਮੁਹਾਲੀ ਸz ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਸੀ.ਆਈ.ਏ. ਸਟਾਫ ਦੀ ਟੀਮ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਟੀਮ ਨੂੰ ਮੁੱਖਬਰ ਤੋਂ ਜਾਣਕਾਰੀ ਮਿਲੀ ਸੀ ਕਿ ਦਾਨਵੀਰ ਅਤੇ ਬੰਟੀ ਵਾਸੀਆਨ ਪਿੰਡ ਛਾਤਾ ਜਿਲਾ ਮਥੁਰਾ, ਪੰਜਾਬ ਅਤੇ ਹੋਰ ਰਾਜਾਂ ਵਿੱਚ ਨਾਜਾਇਜ਼ ਅਸਲਾ ਸਪਲਾਈ ਕਰਦੇ ਹਨ ਅਤੇ ਏਅਰਪੋਰਟ ਰੋਡ ਤੋਂ ਖਰੜ-ਮੁੱਲਾਪੁਰ ਹੁੰਦੇ ਹੋਏ ਕ੍ਰਿਸ਼ਨ ਉਰਫ ਹੈਪੀ ਗੁੱਜਰ ਵਾਸੀ ਪਿੰਡ ਨਾਢਾ ਅਤੇ ਸਿਕੰਦਰ ਸ਼ੇਖ ਵਾਸੀ ਮਹਾਰਾਸ਼ਟਰਾ ਹਾਲ ਵਾਸੀ ਕਿਰਾਏਦਾਰ ਮੁੱਲਾਂਪੁਰ ਗਰੀਬਦਾਸ ਨੂੰ ਨਾਜਾਇਜ਼ ਹਥਿਆਰ ਅਤੇ ਗੋਲਾ ਬਾਰੂਦ ਦੀ ਸਪਲਾਈ ਦੇਣ ਜਾ ਰਹੇ ਹਨ, ਜਿਸਦੇ ਆਧਾਰ ਤੇ ਆਰੋਪੀਆਂ ਵਿਰੁੱਧ ਆਰਮਸ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕਰਕੇ ਇੱਕ ਗੱਡੀ ਵਿੱਚ ਜਾ ਰਹੇ ਆਰੋਪੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਦੋਵਾਂ ਦੇ ਨਾਲ ਸਿਕੰਦਰ ਸ਼ੇਖ, ਵਾਸੀ ਕਰੂਡ ਰੋਡ ਪਿੰਡ ਮੋਹੌਲ ਥਾਣਾ ਮੋਹੌਲ, ਜਿਲਾ ਸੇਲਾਪੁਰ, ਮਹਾਰਾਸ਼ਟਰਾ ਹਾਲ ਵਾਸੀ ਗੋਲੂ ਕੋਚ ਦਾ ਅਖਾੜਾ ਪਿੰਡ ਮੁੱਲਾਂਪੁਰ ਗਰੀਬਦਾਸ ਅਤੇ ਕ੍ਰਿਸ਼ਨ ਕੁਮਾਰ ਉਰਫ ਹੈਪੀ ਗੁੱਜਰ ਵਾਸੀ ਪਿੰਡ ਨਾਢਾ ਥਾਣਾ ਨਵਾਂ ਗਾਓ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਦਾਨਵੀਰ ਅਤੇ ਬੰਟੀ ਨੂੰ 24 ਅਕਤੂਬਰ ਨੂੰ ਪਾਲ ਸਵੀਟਸ ਏਅਰਪੋਰਟ ਚੌਕ ਤੇ ਗ੍ਰਿਫਤਾਰ ਕੀਤਾ ਗਿਆ ਅਤੇ ਮੌਕੇ ਤੇ ਹਥਿਆਰ ਖਰੀਦਣ ਲਈ ਆਏ ਸਿਕੰਦਰ ਸੇਖ ਨੂੰ 1 ਲੱਖ 99 ਹਜਾਰ ਰੁਪਏ ਸਮੇਤ ਗ੍ਰਿਫਤਾਰ ਕੀਤਾ ਗਿਆ। ਚੌਥੇ ਆਰੋਪੀ ਕ੍ਰਿਸ਼ਨ ਕੁਮਾਰ ਉਰਫ ਹੈਪੀ ਗੁੱਜਰ ਨੂੰ 26 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਸਾਰੇ ਆਰੋਪੀ ਪੁਲੀਸ ਰਿਮਾਂਡ ਤੇ ਹਨ।

ਉਹਨਾਂ ਦੱਸਿਆ ਕਿ ਦਾਨਵੀਰ ਦੀ ਉਮਰ ਕਰੀਬ 26 ਸਾਲ ਹੈ। ਉਹ 10 ਕਲਾਸਾਂ ਪਾਸ ਅਤੇ ਅਨ-ਵਿਆਹਿਆ ਹੈ, ਦੇ ਖਿਲਾਫ ਹਰਿਆਣਾ, ਯੂ.ਪੀ. ਅਤੇ ਰਾਜਸਥਾਨ ਵਿੱਚ ਪਹਿਲਾਂ ਵੀ ਕਤਲ, ਡਾਕਾ, ਆਰਮਜ ਐਕਟ ਅਤੇ ਏ. ਟੀ. ਐਮ. ਤੋੜਨ ਸਬੰਧੀ ਮੁਕੱਦਮੇ ਦਰਜ ਹਨ। ਦੂਜੇ ਆਰੋਪੀ ਬੰਟੀ ਦੀ ਉਮਰ ਕਰੀਬ 26 ਸਾਲ ਹੈ, ਉਹ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

ਸਿਕੰਦਰ ਸ਼ੇਖ ਦੀ ਉਮਰ ਕਰੀਬ 26 ਸਾਲ ਹੈ, ਉਸਨੇ ਬੀ.ਏ. ਦੀ ਡਿਗਰੀ ਕੀਤੀ ਹੋਈ ਹੈ ਅਤੇ ਸ਼ਾਦੀ ਸ਼ੁਦਾ ਹੈ। ਸਿਕੰਦਰ ਸਿੱਖ ਇਨਟਰਨੈਸ਼ਨਲ ਪਹਿਲਵਾਨ ਹੈ ਅਤੇ ਆਰਮੀ ਵਿੱਚ ਸਪੋਰਟਸ ਕੋਟੇ ਤੇ ਭਰਤੀ ਹੋਇਆ ਸੀ, ਜੋ ਬਾਅਦ ਵਿੱਚ ਨੌਕਰੀ ਛੱਡ ਚੁੱਕਾ ਹੈ। ਕ੍ਰਿਸ਼ਨ ਕੁਮਾਰ ਉਰਫ ਹੈਪੀ ਗੁੱਜਰ ਦੀ ਉਮਰ 22 ਸਾਲ ਹੈ, ਜੋ ਬਾਰਾਂ ਕਲਾਸਾ ਪਾਸ ਹੈ ਅਤੇ ਅਨ-ਮੈਰਿਡ ਹੈ। ਉਸਦੇ ਖਿਲਾਫ ਪਹਿਲਾਂ ਵੀ ਥਾਣਾ ਨਵਾਂ ਗਾਓ ਵਿਖੇ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।

ਉਹਨਾਂ ਦੱਸਿਆ ਕਿ ਆਰੋਪੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਦਾਨਵੀਰ (ਜਿਸਦੇ ਵਿਰੁੱਧ ਹਰਿਆਣਾ, ਯੂ.ਪੀ. ਅਤੇ ਰਾਜਸਥਾਨ ਵਿੱਚ ਪਹਿਲਾਂ ਵੀ ਕਤਲ, ਡਾਕਾ, ਆਰਮਜ਼ ਐਕਟ ਅਤੇ ਏ.ਟੀ.ਐਮ. ਤੋੜਨ ਸਬੰਧੀ ਮੁਕੱਦਮੇ ਦਰਜ ਹਨ) ਪਪਲਾ ਗੁੱਜਰ ਗੈਂਗ ਦਾ ਮੈਂਬਰ ਹੈ। ਇਹ ਗੈਂਗ ਹਰਿਆਣਾ ਅਤੇ ਯੂ.ਪੀ. ਅਤੇ ਹੋਰ ਰਾਜਾਂ ਵਿੱਚ ਸਰਗਰਮ ਹੈ। ਦਾਨਵੀਰ ਯੂ.ਪੀ. ਅਤੇ ਐਮ.ਪੀ. ਤੋਂ ਅਸਲਾ ਲਿਆਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ। ਬੀਤੀ 24 ਅਕਤੂਬਰ ਨੂੰ ਦਾਨਵੀਰ ਆਪਣੇ ਸਾਥੀ ਬੰਟੀ ਨਾਲ ਸਿਕੰਦਰ ਸ਼ੇਖ ਅਤੇ ਕ੍ਰਿਸ਼ਨ ਕੁਮਾਰ ਉਰਫ ਹੈਪੀ ਗੁੱਜਰ ਨੂੰ ਅਸਲੇ ਦੀ ਦੋਸ਼ੀ ਸਪਲਾਈ ਦੇਣ ਆਇਆ ਸੀ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਹਨਾਂ ਦੇ ਹੋਰ ਸਾਥੀਆਂ ਅਤੇ ਯੂ.ਪੀ., ਹਰਿਆਣਾ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਹਨਾਂ ਤੋਂ ਹੋਰ ਵੀ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending