National
ਪ੍ਰਧਾਨ ਮੰਤਰੀ ਮੋਦੀ ਵੱਲੋਂ ਸਟੈਚੂ ਆਫ਼ ਯੂਨਿਟੀ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ
ਨਰਮਦਾ, 31 ਅਕਤੂਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ ਸਟੈਚੂ ਆਫ਼ ਯੂਨਿਟੀ ਵਿਖੇ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਦੇ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਸਾਲ 2014 ਤੋਂ ਪਟੇਲ ਦੀ ਜਨਮ ਵਰ੍ਹੇਗੰਢ ਮੌਕੇ 31 ਅਕਤੂੁਬਰ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਅੱਜ ਸਵੇਰੇ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਵਿਚ ਏਕਤਾ ਨਗਰ ਨੇੜੇ ਪਟੇਲ ਦੇ 182 ਮੀਟਰ ਉੱਚੇ ਬੁੱਤ ਕੋਲ ਪੁੱਜੇ ਤੇ ਭਾਰਤ ਦੇ ਲੋਹ ਪੁਰਸ਼ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ।
ਉਪਰੰਤ ਸ੍ਰੀ ਮੋਦੀ ਇਥੋਂ ਨੇੜੇ ਹੀ ਮੁੱਖ ਸਮਾਗਮ ਵਾਲੀ ਥਾਂ ਪੁੱਜੇ ਜਿੱਥੇ ਉਨ੍ਹਾਂ ਇਕੱਠ ਨੂੰ ਏਕਤਾ ਦਿਵਸ ਦੀ ਸਹੁੰ ਚੁਕਾਈ ਅਤੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ। ਰਾਸ਼ਟਰੀ ਏਕਤਾ ਦਿਵਸ ਪਰੇਡ, ਜੋ ਜਸ਼ਨਾਂ ਦਾ ਪ੍ਰਮੁੱਖ ਆਕਰਸ਼ਣ ਸੀ, ਵਿੱਚ ਬੀਐਸਐਫ ਅਤੇ ਸੀਆਰਪੀਐਫ ਵਰਗੇ ਨੀਮ ਫੌਜੀ ਬਲ ਅਤੇ ਵੱਖ-ਵੱਖ ਰਾਜ ਪੁਲੀਸ ਬਲਾਂ ਦੀਆਂ ਟੁਕੜੀਆਂ ਵੀ ਸ਼ਾਮਲ ਹਨ। ਇਸ ਸਾਲ ਇਹ ਸਮਾਗਮ ਹੋਰ ਵੀ ਖਾਸ ਹੈ ਕਿਉਂਕਿ ਪਰੇਡ ਗਣਤੰਤਰ ਦਿਵਸ ਪਰੇਡ ਦੀ ਤਰਜ਼ ਤੇ ਆਯੋਜਿਤ ਕੀਤੀ ਗਈ।
ਪਰੇਡ ਵਿੱਚ ਐਨ ਐਸ ਜੀ (ਨੈਸ਼ਨਲ ਸਿਕਿਓਰਿਟੀ ਗਾਰਡ), ਐਨ ਡੀ ਆਰ ਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ), ਗੁਜਰਾਤ, ਜੰਮੂ ਅਤੇ ਕਸ਼ਮੀਰ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮਨੀਪੁਰ, ਮਹਾਰਾਸ਼ਟਰ, ਛੱਤੀਸਗੜ੍ਹ, ਉਤਰਾਖੰਡ ਅਤੇ ਪੁਡੂਚੇਰੀ ਦੇ ਝਾਕੀਆਂ ਸ਼ਾਮਲ ਸਨ, ਜੋ ‘ਏਕਤਾ ਵਿਚ ਅਨੇਕਤਾ’ ਦੇ ਥੀਮ ਨੂੰ ਦਰਸਾਉਂਦੀਆਂ ਸਨ। ਪਰੇਡ ਰੂਟ ਤੇ 900 ਕਲਾਕਾਰਾਂ ਨੇ ਪੇਸ਼ਕਾਰੀ ਜ਼ਰੀਏ ਭਾਰਤੀ ਸੱਭਿਆਚਾਰ ਦੀ ਅਮੀਰੀ ਅਤੇ ਵਿਭਿੰਨਤਾ ਨੂੰ ਦਰਸਾਉਂਦੇ ਸ਼ਾਸਤਰੀ ਨ੍ਰਿਤਾਂ ਦਾ ਪ੍ਰਦਰਸ਼ਨ ਕੀਤਾ।
ਪਰੇਡ ਵਿੱਚ ਸੀਮਾ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲੀਸ ਬਲ, ਕੇਂਦਰੀ ਉਦਯੋਗਿਕ ਸੁਰੱਖਿਆ ਬਲ, ਭਾਰਤ-ਤਿੱਬਤੀ ਸਰਹੱਦੀ ਪੁਲੀਸ ਅਤੇ ਸਸ਼ਸਤਰ ਸੀਮਾ ਬਲ ਦੀਆਂ ਟੁਕੜੀਆਂ ਨੇ ਵੀ ਹਿੱਸਾ ਲਿਆ। ਸੁਰੱਖਿਆ ਬਲਾਂ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਦਰਸਾਉਂਦਿਆਂ ਪੁਲੀਸ ਅਤੇ ਨੀਮ ਫੌਜੀ ਬਲਾਂ ਦੀਆਂ ਟੁਕੜੀਆਂ, ਜਿਨ੍ਹਾਂ ਦੀ ਅਗਵਾਈ ਮਹਿਲਾ ਅਧਿਕਾਰੀਆਂ ਨੇ ਕੀਤੀ, ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਰਸਮੀ ਸਲਾਮੀ ਦਿੱਤੀ ਗਈ।
ਇਸ ਸਾਲ ਦੀ ਪਰੇਡ ਦਾ ਮੁੱਖ ਆਕਰਸ਼ਣ ਬੀਐਸਐਫ ਦਾ ਮਾਰਚਿੰਗ ਦਲ ਸੀ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਭਾਰਤੀ ਨਸਲ ਦੇ ਕੁੱਤਿਆਂ ਜਿਵੇਂ ਕਿ ਰਾਮਪੁਰ ਹਾਉਂਡਜ਼, ਗੁਜਰਾਤ ਪੁਲੀਸ ਦਾ ਘੋੜਿਆਂ ਦਾ ਦਲ, ਅਸਾਮ ਪੁਲੀਸ ਦਾ ਮੋਟਰਸਾਈਕਲ ਡੇਅਰਡੈਵਿਲ ਸ਼ੋਅ, ਅਤੇ ਬੀਐਸਐਫ ਦਾ ਊਠਾਂ ਵਾਲਾ ਦਲ ਅਤੇ ਊਠਾਂ ਤੇ ਸਵਾਰ ਬੈਂਡ ਸ਼ਾਮਲ ਸਨ। ਪਰੇਡ ਵਿੱਚ ਸੀਆਰਪੀਐਫ ਦੇ ਪੰਜ ਸ਼ੌਰਿਆ ਚੱਕਰ ਪੁਰਸਕਾਰ ਜੇਤੂਆਂ ਅਤੇ ਬੀਐਸਐਫ ਦੇ 16 ਬਹਾਦਰੀ ਤਗਮਾ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਝਾਰਖੰਡ ਵਿੱਚ ਨਕਸਲ ਵਿਰੋਧੀ ਕਾਰਵਾਈਆਂ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਅਸਾਧਾਰਨ ਹਿੰਮਤ ਦਿਖਾਈ। ਭਾਰਤੀ ਹਵਾਈ ਸੈਨਾ ਨੇ ‘ਆਪ੍ਰੇਸ਼ਨ ਸੂਰਿਆ ਕਿਰਨ’ ਅਧੀਨ ਇੱਕ ਫਲਾਈ-ਪਾਸਟ ਪੇਸ਼ ਕੀਤਾ।
National
ਬਦਲ ਸਕਦਾ ਮੌਸਮ ਦਾ ਮਿਜ਼ਾਜ, ਦੱਖਣੀ ਰਾਜਾਂ ਵਿੱਚ ਮੀਂਹ ਤੇ ਤੂਫ਼ਾਨ ਦੀ ਸੰਭਾਵਨਾ
ਨਵੀਂ ਦਿੱਲੀ, 26 ਨਵੰਬਰ (ਸ.ਬ.) ਭਾਰਤ ਵਿੱਚ ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਅੱਜ ਕਈ ਰਾਜਾਂ ਵਿੱਚ ਧੁੰਦ ਦੇਖੀ ਗਈ। ਸਵੇਰ ਅਤੇ ਰਾਤ ਵੇਲੇ ਤਾਪਮਾਨ ਲਗਾਤਾਰ ਘਟ ਰਿਹਾ ਹੈ। ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਬਦਲਣ ਵਾਲਾ ਹੈ।ਭਾਰਤੀ ਮੌਸਮ ਵਿਭਾਗ (ਆਈ ਐਮ ਡੀ) ਮੁਤਾਬਕ ਮੁੰਬਈ ਤੋਂ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਤੱਕ ਦੇ ਇਲਾਕਿਆਂ ਵਿੱਚ ਧੁੰਦ ਦੀ ਪਰਤ ਦੇਖੀ ਗਈ।
ਵਿਭਾਗ ਨੇ ਦੱਸਿਆ ਕਿ ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਜਦਕਿ ਉੱਤਰੀ ਅਤੇ ਉੱਤਰ-ਪੂਰਬੀ ਖੇਤਰਾਂ ਵਿੱਚ ਸੰਘਣੀ ਧੁੰਦ ਕਾਰਨ ਵੇਖਣ ਦੀ ਸਮਰਥਾ (ਵਿਸਿਬਿਲਿਟੇ) ਘੱਟ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਘੱਟੋ- ਘੱਟ ਤਾਪਮਾਨ ਘੱਟ ਜਾਣ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਠੰਡ ਵੱਧ ਗਈ ਹੈ। ਮੌਸਮ ਵਿਭਾਗ ਨੇ ਦੱਖਣੀ ਭਾਰਤ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਨਾਲ ਹੀ ਕਈ ਉੱਤਰੀ ਅਤੇ ਉੱਤਰ- ਪੂਰਬੀ ਖੇਤਰਾਂ ਵਿੱਚ ਸੰਘਣੀ ਧੁੰਦ ਬਾਰੇ ਵੀ ਸੁਚੇਤ ਕੀਤਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਪ੍ਰਾਇਦੀਪ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 27 ਨਵੰਬਰ ਤੋਂ 1 ਦਸੰਬਰ ਦੇ ਵਿਚਕਾਰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਤੱਟੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ, ਮਾਹੇ ਅਤੇ ਲਕਸ਼ਦੀਪ ਵਿੱਚ ਕਾਫ਼ੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ, ਜਦਕਿ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਵਿਪਾਗ ਅਨੁਸਾਰ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਕੁਝ ਖਾਸ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ ਜੋ ਕਿ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ। ਤੱਟੀ ਆਂਧਰਾ ਪ੍ਰਦੇਸ਼, ਯਾਨਮ ਅਤੇ ਰਾਇਲਸੀਮਾ ਵਿੱਚ ਪਹਿਲਾਂ ਹੀ ਮੀਂਹ ਦਰਜ ਕੀਤਾ ਗਿਆ ਹੈ। ਨੇਲੋਰ ਵਿੱਚ 5 ਸੈਂਟੀਮੀਟਰ ਮੀਂਹ ਪਿਆ। ਜਦਕਿ ਪੁਡੂਚੇਰੀ ਅਤੇ ਕੰਨਿਆਕੁਮਾਰੀ ਦੋਵਾਂ ਥਾਵਾਂ ਤੇ 4-4 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਕੋਝੀਕੋਡ ਵਿੱਚ ਵੀ 4 ਸੈਂਟੀਮੀਟਰ ਮੀਂਹ ਪਿਆ ਅਤੇ ਤਿਰੂਚਿਰਾਪੱਲੀ ਵਿੱਚ 3 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਜਿਸ ਕਾਰਨ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਘੱਟ ਦਿੱਖਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਅਜਿਹੇ ਹੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਸ਼ਾਮਲ ਹਨ, ਵਿੱਚ ਤਾਪਮਾਨ ਆਮ ਨਾਲੋਂ 1.6 ਤੋਂ 3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ 3.1 ਤੋਂ 5 ਡਿਗਰੀ ਸੈਲਸੀਅਸ ਘੱਟ ਰਿਹਾ। ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਸੀਕਰ ਵਿਖੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਸਾਮ, ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਖੇਤਰ ਵਿੱਚ ਪਹਿਲਾਂ ਹੀ ਅਜਿਹੇ ਹਾਲਾਤ ਦੇਖੇ ਗਏ ਹਨ, ਜਿੱਥੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਦੀ ਰਿਪੋਰਟ ਕੀਤੀ ਗਈ ਹੈ। ਅਸਾਮ ਅਤੇ ਮੇਘਾਲਿਆ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਧੁੰਦ ਵੀ ਦੇਖੀ ਗਈ ਹੈ। ਓਡੀਸ਼ਾ ਦੇ ਕੁਝ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਪੈ ਸਕਦੀ ਹੈ।
ਆਉਣ ਵਾਲੇ ਦਿਨਾਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁਰੂ ਵਿੱਚ ਕੁੱਝ ਵੱਖ-ਵੱਖ ਥਾਵਾਂ ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਤੋਂ ਬਾਅਦ 27 ਨਵੰਬਰ ਤੋਂ 1 ਦਸੰਬਰ ਦੇ ਵਿਚਕਾਰ ਵਧੇਰੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। 1 ਦਸੰਬਰ ਨੂੰ ਕੁਝ ਥਾਵਾਂ ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਅਤੇ ਮੱਧ ਭਾਰਤ ਵਿੱਚ ਮੌਸਮ ਮੁੱਖ ਤੌਰ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਹਫ਼ਤੇ ਮੌਸਮ ਵਿੱਚ ਕੋਈ ਖਾਸ ਹਲਚਲ ਹੋਣ ਦੀ ਉਮੀਦ ਨਹੀਂ ਹੈ। ਹਾਲਾਂਕਿ, ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਬਣਿਆ ਹੋਇਆ ਹੈ। ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ 5 ਡਿਗਰੀ ਸੈਲਸੀਅਸ ਤੋਂ ਵੀ ਘੱਟ ਦਰਜ ਕੀਤਾ ਗਿਆ ਹੈ। ਗੁਜਰਾਤ, ਕੋਂਕਣ ਅਤੇ ਗੋਆ ਦੇ ਨਾਲ-ਨਾਲ ਸੌਰਾਸ਼ਟਰ ਅਤੇ ਕੱਛ ਦੇ ਕੁਝ ਹਿੱਸਿਆਂ ਵਿੱਚ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਇਸ ਦੇ ਉਲਟ ਸਭ ਤੋਂ ਵੱਧ ਤਾਪਮਾਨ ਕੋਚੀ ਵਿੱਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਇਸ ਵੇਲੇ ਇੱਕ ‘ਪੱਛਮੀ ਗੜਬੜ’ ਮੱਧ ਟ੍ਰੋਪੋਸਫੀਅਰ ਦੀਆਂ ਪੱਛਮੀ ਹਵਾਵਾਂ ਵਿੱਚ ਇੱਕ ‘ਟ੍ਰਫ’ ਦੇ ਰੂਪ ਵਿੱਚ ਮੌਜੂਦ ਹੈ, ਜਦੋਂ ਕਿ ਲਕਸ਼ਦੀਪ ਅਤੇ ਇਸਦੇ ਆਲੇ ਦੁਆਲੇ ਦੇ ਖੇਤਰਾਂ ਦੇ ਉੱਪਰਲੇ ਵਾਯੂਮੰਡਲ ਵਿੱਚ ਇੱਕ ‘ਚੱਕਰਵਾਤੀ ਸਰਕੂਲੇਸ਼ਨ’ ਮੌਜੂਦ ਹੈ। ਇੱਕ ਹੋਰ ‘ਟ੍ਰਫ’ ਤਾਮਿਲਨਾਡੂ ਦੇ ਤੱਟ ਦੇ ਨੇੜੇ ਮੰਨਾਰ ਦੀ ਖਾੜੀ ਤੋਂ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮੀ ਹਿੱਸੇ ਤੱਕ ਫੈਲਿਆ ਹੋਇਆ ਹੈ। ਇਸ ਤੋਂ ਇਲਾਵਾ ਦੱਖਣੀ ਬੰਗਲਾਦੇਸ਼, ਗੁਜਰਾਤ (ਨਾਲ ਲੱਗਦੇ ਦੱਖਣ-ਪੱਛਮੀ ਰਾਜਸਥਾਨ ਦੇ ਨਾਲ), ਅਤੇ ਉੱਤਰੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ਦੇ ਨੇੜੇ ਦੇ ਖੇਤਰਾਂ ਵਿੱਚ ‘ਚੱਕਰਵਾਤੀ ਸਰਕੂਲੇਸ਼ਨ’ ਦੇਖੇ ਗਏ ਹਨ।
National
ਰੋਹਤਕ ਵਿੱਚ ਗੈਂਗਵਾਰ ਕਾਰਨ ਚਾਰ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
ਰੋਹਤਕ, 26 ਨਵੰਬਰ (ਸ.ਬ.) ਬੀਤੀ ਰਾਤ ਰੋਹਤਕ ਦੇ ਪਿੰਡ ਖਰਾਵੜ ਨੇੜੇ ਇੱਕ ਢਾਬੇ ਤੇ ਸ਼ੱਕੀ ਗੈਂਗ ਨਾਲ ਸਬੰਧਤ ਹਮਲੇ ਵਿੱਚ ਚਾਰ ਨੌਜਵਾਨਾਂ ਦਾ ਕਥਿਤ ਤੌਰ ਤੇ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਹਥਿਆਰਬੰਦ ਹਮਲਾਵਰ ਇੱਕ ਸਵਿਫਟ ਕਾਰ ਵਿੱਚ ਢਾਬੇ ਤੇ ਆਏ ਅਤੇ ਖਾਣਾ ਖਾ ਰਹੇ ਨੌਜਵਾਨਾਂ ਦੇ ਇੱਕ ਸਮੂਹ ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਅਚਾਨਕ ਹੋਈ ਗੋਲੀਬਾਰੀ ਕਾਰਨ ਗਾਹਕਾਂ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਮੇਜ਼ਾਂ ਅਤੇ ਕੁਰਸੀਆਂ ਪਿੱਛੇ ਲੁਕ ਕੇ ਆਸਰਾ ਲਿਆ।
ਕਥਿਤ ਤੌਰ ਤੇ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਉਹ ਆਪਣੇ ਖਾਣੇ ਵਾਲੇ ਮੇਜ਼ ਤੇ ਬੈਠੇ ਸਨ। ਚੌਥਾ ਨੌਜਵਾਨ ਸ਼ੁਰੂ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਿਆ, ਪਰ ਹਮਲਾਵਰਾਂ ਨੇ ਕਥਿਤ ਤੌਰ ਤੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਰੋਹਤਕ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ ਹਾਮਿਦ ਅਖ਼ਤਰ ਅਤੇ ਐਸ.ਪੀ. ਗੌਰਵ ਰਾਜਪੁਰੋਹਿਤ ਤੇ ਹੋਰ ਸੀਨੀਅਰ ਜ਼ਿਲ੍ਹਾ ਪੁਲੀਸ ਅਧਿਕਾਰੀ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ਤੇ ਪਹੁੰਚੇ। ਸੀ.ਆਈ.ਏ., ਸਪੈਸ਼ਲ ਸੈਲ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀਆਂ ਟੀਮਾਂ ਨੇ ਅਪਰਾਧ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ।
ਹਾਲਾਂਕਿ ਮ੍ਰਿਤਕਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ, ਪਰ ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਮ੍ਰਿਤਕਾਂ ਵਿੱਚੋਂ ਤਿੰਨ ਪਿੰਡ ਡਿਘਲ ਦੇ ਰਹਿਣ ਵਾਲੇ ਸਨ ਅਤੇ ਚੌਥਾ ਗੁਆਂਢੀ ਜ਼ਿਲ੍ਹੇ ਝੱਜਰ ਦੇ ਬੇਰੀ ਖੇਤਰ ਦਾ ਸੀ।
ਜਾਂਚਕਰਤਾ ਇਸ ਹਮਲੇ ਅਤੇ ਭਾਊ ਰਿਤੋਲੀਆ ਤੇ ਸੰਨੀ ਰਿਤੋਲੀਆ ਨਾਲ ਜੁੜੀ ਗੈਂਗ ਦੁਸ਼ਮਣੀ ਵਿਚਕਾਰ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੇ ਹਨ। ਪੁਲੀਸ ਪਿੰਡ ਡਿਘਲ ਵਿੱਚ ਹਾਲ ਹੀ ਵਿੱਚ ਹੋਏ ਇੱਕ ਨੌਜਵਾਨ ਦੇ ਕਤਲ ਨਾਲ ਵੀ ਇਸ ਦੇ ਸੰਭਾਵਿਤ ਸਬੰਧਾਂ ਦੀ ਘੋਖ ਕਰ ਰਹੀ ਹੈ।
ਹਮਲੇ ਪਿੱਛੇ ਦੇ ਮਕਸਦ ਅਤੇ ਸ਼ੂਟਰਾਂ ਦੀ ਪਛਾਣ ਅਜੇ ਤੱਕ ਅਧਿਕਾਰਤ ਤੌਰ ਤੇ ਪਤਾ ਨਹੀਂ ਲੱਗ ਸਕੀ ਹੈ। ਅਗਲੇਰੀ ਜਾਂਚ ਜਾਰੀ ਹੈ।
National
ਮੁੰਬਈ ਪੁਲੀਸ ਵੱਲੋਂ ਸੀ.ਜੇ.ਪੀ. ਆਗੂ ਸੌਰਵ ਦਾਸ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ
ਨਵੀਂ ਦਿੱਲੀ, 26 ਨਵੰਬਰ (ਸ.ਬ.) ਕੇਂਦਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਸੀ.ਜੇ.ਪੀ. ਦੇ ਸਹਿ-ਕਨਵੀਨਰ ਸੌਰਵ ਦਾਸ, ਜਿਨ੍ਹਾਂ ਨੂੰ ਯੂਨਾਈਟਿਡ ਕਿੰਗਡਮ ਜਾਣ ਤੋਂ ਹਵਾਈ ਅੱਡੇ ਤੇ ਰੋਕਿਆ ਗਿਆ ਸੀ, ਦੇ ਵਿਰੁੱਧ ਮੁੰਬਈ ਪੁਲੀਸ ਵੱਲੋਂ ਇੱਕ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।
ਇਹ ਦਲੀਲ ਜਸਟਿਸ ਅਮਿਤ ਮਹਾਜਨ ਦੇ ਸਾਹਮਣੇ ਪੇਸ਼ ਕੀਤੀ ਗਈ, ਜਿਨ੍ਹਾਂ ਨੇ ਨੋਟਿਸ ਜਾਰੀ ਕੀਤਾ ਅਤੇ ਦਾਸ ਦੀ ਉਸ ਪਟੀਸ਼ਨ ਤੇ ਕੇਂਦਰ ਤੋਂ ਜਵਾਬ ਮੰਗਿਆ ਜਿਸ ਵਿੱਚ ਉਨ੍ਹਾਂ ਨੂੰ ਯਾਤਰਾ ਕਰਨ ਤੋਂ ਰੋਕਣ ਦੇ ਸਰਕਾਰ ਦੇ ਕਦਮ ਨੂੰ ਚੁਣੌਤੀ ਦਿੱਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਲਈ ਸੂਚੀਬੱਧ ਕੀਤੀ ਹੈ।
ਸੁਣਵਾਈ ਦੌਰਾਨ ਕੇਂਦਰ ਦੇ ਵਕੀਲ ਨੇ ਕਿਹਾ ਕਿ ਮੁੰਬਈ ਪੁਲੀਸ ਵੱਲੋਂ 23 ਨਵੰਬਰ ਨੂੰ ਦਾਸ ਦੇ ਵਿਰੁੱਧ ਇੱਕ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇੱਕ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਅਜੇ ਤੱਕ ਇਸ ਦਾ ਜਵਾਬ ਦੇਣਾ ਹੈ।
ਦਾਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਕਿਸੇ ਵੀ ਐਲ.ਓ.ਸੀ., ਇਸ ਦੇ ਜਾਰੀ ਕਰਨ ਦੇ ਕਾਰਨ ਅਤੇ ਇਸ ਦੇ ਉਦੇਸ਼ ਬਾਰੇ ਜਾਣੂ ਨਹੀਂ ਕਰਵਾਇਆ ਗਿਆ ਸੀ।
ਅਦਾਲਤ ਦਾਸ ਦੀ ਉਸ ਪਟੀਸ਼ਨ ਤੇ ਸੁਣਵਾਈ ਕਰ ਰਹੀ ਸੀ ਜਿਨ੍ਹਾਂ ਨੂੰ ਆਕਸਫੋਰਡ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਲਈ ਯੂਨਾਈਟਿਡ ਕਿੰਗਡਮ ਜਾਣ ਵਾਲੀ ਉਡਾਣ ਫੜਨ ਤੋਂ ਰੋਕਿਆ ਗਿਆ ਸੀ, ਜਿੱਥੇ ਉਨ੍ਹਾਂ ਨੇ ”ਕਾਕਰੋਚ ਮੂਵਮੈਂਟ ਤੇ ਬੋਲਣਾ ਸੀ।
ਦਾਸ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ 23 ਨਵੰਬਰ ਦੀ ਰਾਤ ਨੂੰ ਲੰਡਨ ਜਾਣ ਵਾਲੀ ਆਪਣੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ਤੇ ਇਮੀਗ੍ਰੇਸ਼ਨ ਕਾਊਂਟਰ ਤੇ ਰੋਕਿਆ ਗਿਆ ਸੀ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
