Mohali
ਪ੍ਰਾਪਰਟੀ ਸਲਾਹਕਾਰਾਂ ਦਾ ਵਫਦ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਮਿਲਿਆ
ਵੱਖ ਵੱਖ ਮਸਲਿਆਂ ਦੀ ਜਾਣਕਾਰੀ ਦੇ ਕੇ ਹਲ ਕਰਨ ਦੀ ਮੰਗ ਕੀਤੀ
ਐਸ ਏ ਐਸ ਨਗਰ, 31 ਅਕਤੂਬਰ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਇੱਕ ਵਫਦ ਸੰਸਥਾ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਵਿੱਚ ਗਮਾਡਾ ਦੀ ਮੁੱਖ ਪ੍ਰਸ਼ਾਸ਼ਕ ਸ਼ਾਕਸੀ ਸਿਨਹਾ ਨੂੰ ਮਿਲਿਆ ਅਤੇ ਉਹਨਾਂ ਨੂੰ ਵੱਖ ਵੱਖ ਮਸਲਿਆਂ ਦੀ ਜਾਣਕਾਰੀ ਦੇ ਕੇ ਹਲ ਕਰਨ ਦੀ ਮੰਗ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਡੀ ਪੀ ਐਸ ਆਹਲੂਵਾਲੀਆ ਨੇ ਦੱਸਿਆ ਕਿ ਵਫਦ ਵਲੋਂ ਮੁੱਖ ਪ੍ਰਸ਼ਾਸ਼ਕ ਤੋਂ ਮੰਗ ਕੀਤੀ ਗਈ ਕਿ ਰਜਿਸਟਰਡ ਵਸੀਅਤ ਦੇ ਕੇਸਾਂ ਵਿੱਚ ਬਾਕੀ ਵਾਰਸਾਂ ਨੂੰ ਸੱਦਣ ਦੀ ਕਾਰਵਾਈ ਤੇ ਰੋਕ ਲਗਾਈ ਜਾਵੇ। ਵਫਦ ਨੇ ਕਿਹਾ ਕਿ ਜਦੋਂ ਰਜਿਸਟਰਡ ਵਸੀਅਤ ਤੋਂ ਬਾਅਦ ਇਸ ਸੰਬੰਧੀ ਅਖਬਾਰ ਵਿੱਚ ਨੋਟਿਸ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਤਾਂ ਵਾਰਸਾਂ ਨੂੰ ਬੁਲਾਉਣ ਦੀ ਕੋਈ ਤੁਕ ਨਹੀਂ ਹੁੰਦੀ ਅਤੇ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ।
ਵਫਦ ਨੇ ਮੰਗ ਕੀਤੀ ਕਿ ਗਮਾਡਾ ਵਲੋਂ ਐਨ ਓ ਸੀ ਦੇਣ ਵਾਸਤੇ ਤਤਕਾਲ ਸਕੀਮ ਲਾਗੂ ਕੀਤੀ ਜਾਵੇ। ਉਹਨਾਂ ਕਿਹਾ ਕਿ ਐਨ ਆਰ ਆਈ ਅਤੇ ਹੋਰਨਾਂ ਸ਼ਹਿਰਾਂ ਤੋਂ ਆਉਣ ਵਾਲੇ ਲੋਕਾਂ ਵਾਸਤੇ ਇਹ ਸਕੀਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਉਹਨਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਸਕੇ।
ਇਸਦੇ ਨਾਲ ਹੀ ਵਫਦ ਵਲੋਂ ਮੰਗ ਕੀਤੀ ਗਈ ਕਿ ਦਾਦੇ ਪੋਤੇ ਦੇ ਕੇਸਾਂ ਵਿੱਚ ਖੂਨ ਦੇ ਰਿਸ਼ਤੇ ਵਿੱਚ ਜਾਇਦਾਦ ਟ੍ਰਾਂਸਫਰ ਕਰਨ ਦੀ ਇਜਾਜਤ ਦਿੱਤੀ ਜਾਵੇ। ਵਫਦ ਨੇ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਅਜਿਹਾ ਹੀ ਹੁੰਦਾ ਹੈ ਪਰੰਤੂ ਗਮਾਡਾ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਜਿਸ ਕਾਰਨ ਜਾਇਦਾਦ ਮਾਲਕਾਂ ਨੂੰ ਪ੍ਰੇਸ਼ਾਨ ਹੋਣ ਪੈਂਦਾ ਹੈ।
ਉਹਨਾਂ ਕਿਹਾ ਕਿ ਵਫਦ ਵਲੋਂ ਇਹ ਵੀ ਮੰਗ ਕੀਤੀ ਗਈ ਕਿ ਐਨ ਓ ਸੀ ਅਪਲਾਈ ਹੋਣ ਤੋਂ ਬਾਅਦ ਕੇਸ ਨੂੰ ਬਿਲਡਿੰਗ ਬ੍ਰਾਂਚ ਵਿੱਚ ਨਾ ਭੇਜਿਆ ਜਾਵੇ। ਵਫਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਾਲਸੀ ਅਨੁਸਾਰ ਐਨ ਓ ਸੀ ਦੀ ਅਰਜੀ ਨੂੰ ਬਿਲਡਿੰਗ ਬ੍ਰਾਂਚ ਵਿੱਚ ਭੇਜਣ ਦੀ ਲੋੜ ਨਹੀਂ ਹੁੰਦੀ ਅਤੇ ਜੇਕਰ ਅਜਿਹੀ ਕੋਈ ਕਾਰਵਾਈ ਬਣੀ ਹੋਵੇ ਤਾਂ ਉਹ ਰਜਿਸਟ੍ਰੀ ਤੋਂ ਬਾਅਦ ਵੀ ਹੋ ਸਕਦੀ ਹੈ। ਉਹਨਾਂ ਕਿਹਾ ਕਿ ਐਨ ਓ ਸੀ ਅਪਲਾਈ ਕਰਨ ਤੋਂ ਬਾਅਦ ਗਮਾਡਾ ਵਲੋਂ ਇੱਕ ਇਤਰਾਜ ਲਗਾ ਦਿੱਤਾ ਜਾਂਦਾ ਹੈ ਅਤੇ ਜਦੋਂ ਉਹ ਇਤਰਾਜ ਦੂਰ ਕਰਕੇ ਫਾਈਲ ਜਮ੍ਹਾਂ ਕਰਵਾਈ ਜਾਂਦੀ ਹੈ ਤਾਂ ਫਿਰ ਕੋਈ ਹੋਰ ਇਤਰਾਜ ਲਗਾ ਦਿੱਤਾ ਜਾਂਦਾ ਹੈ ਅਤੇ ਜੇਕਰ ਇਤਰਾਜ ਲਗਾਏ ਜਾਂਦੇ ਹਨ ਤਾਂ ਇੱਕੋ ਵਾਰ ਲਗਾਏ ਜਾਣ।
ਉਹਨਾਂ ਦੱਸਿਆ ਕਿ ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ ਵਲੋਂ ਮੁੱਖ ਪ੍ਰਸ਼ਾਸ਼ਕ ਨੂੰ ਦੱਸਿਆ ਗਿਆ ਕਿ ਗਮਾਡਾ ਦੀ ਬਿਲਡਿੰਗ ਬ੍ਰਾਂਚ ਅਤੇ ਅਕਾਉਂਟ ਬ੍ਰਾਂਚ ਵਿੱਚ ਖੁੱਲੇਆਮ ਭ੍ਰਿਸ਼ਟਾਚਾਰ ਹੁੰਦਾ ਹੈ ਅਤੇ ਇਹ ਕਾਰਵਾਈ ਸਰਕਾਰ ਦੀ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦੇ ਦਾਅਵਿਆਂ ਤੇ ਸਵਾਲ ਖੜ੍ਹੇ ਕਰਦੀ ਹੈ। ਉਹਨਾਂ ਇਲਜਾਮ ਲਗਾਇਆ ਕਿ ਇਹਨਾਂ ਬ੍ਰਾਂਚਾ ਦੇ ਕਰਮਚਾਰੀ ਅਤੇ ਅਧਿਕਾਰੀ ਖੁੱਲੇਆਮ ਰਿਸ਼ਵਤ ਮੰਗਦੇ ਹਨ ਅਤੇ ਸਰਕਾਰ ਦੇ ਦਾਅਵਿਆਂ ਦੀਆਂ ਧੱਜੀਆਂ ਉੜਾਈਆ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਮੁੱਖ ਪ੍ਰਸ਼ਾਸ਼ਕ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵਫਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਨੂੰ ਯਕੀਨੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗਮਾਡਾ ਈ ਓ ਰਵਿੰਦਰ ਸਿੰਘ, ਈ ਓ ਸੁਖਦੇਵ ਸਿੰਘ, ਏ ਈ ਓ ਬਚਿੱਤਰ ਸਿੰਘ, ਸੁਪਰਡੈਂਟ ਮਨਜੀਤ ਕੌਰ ਤੋਂ ਇਲਾਵਾ ਐਸੋਸੀਏਸ਼ਨ ਦੇ ਮੁੱਖ ਸਰਪਰਸਤ ਐਸ ਐਸ ਵਾਲੀਆ, ਮੀਤ ਪ੍ਰਧਾਨ ਅਮਿਤ ਮਰਵਾਹਾ ਅਤੇ ਖਜਾਨਚੀ ਹਰਪ੍ਰੀਤ ਸਿੰਘ ਲਹਿਲ ਵੀ ਹਾਜਰ ਸਨ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
