Mohali
ਏ ਡੀ ਸੀ ਵਲੋਂ ਵੀਜਾ ਸਲਾਹਕਾਰ ਕੰਪਨੀਆਂ ਦੇ ਲਾਇਸੰਸ ਮੁਅੱਤਲ
ਮੈਸਰਜ਼ ਈਰਮ ਓਵਰਸ਼ੀਜ਼ ਅਤੇ ਵਰਸਟਾਈਲ ਗਰੁੱਪ ਆਫ ਐਜੂਕੇਸ਼ਨ ਖਿਲਾਫ ਹੋਈ ਕਾਰਵਾਈ
ਐਸ ਏ ਐਸ ਨਗਰ, 1 ਨਵੰਬਰ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਮੈਸਰਜ਼ ਈਰਮ ਓਵਰਸ਼ੀਜ਼, ਐਸ.ਸੀ.ਓ. ਨੰ: 02, ਪਹਿਲੀ ਮੰਜ਼ਿਲ, ਨਿਊ ਸੰਨੀ ਇੰਨਕਲੇਵ, ਸੈਕਟਰ 125, ਖਰੜ ਅਤੇ ਵਰਸਟਾਈਲ ਗਰੁੱਪ ਆਫ ਐਜੂਕੇਸ਼ਨ ਫਰਮ ਐਸ.ਸੀ.ਐਫ. ਨੰ: 23, ਪਹਿਲੀ ਮੰਜ਼ਿਲ, ਫੇਜ਼ 6 ਮੁਹਾਲੀ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤੇ ਹਨ।
ਸ੍ਰੀਮਤੀ ਗੀਤਿਕਾ ਸਿੰਘ ਨੇ ਦੱਸਿਆ ਗਿਆ ਕਿ ਮੈਸਰਜ਼ ਈਰਮ ਓਵਰਸ਼ੀਜ਼ ਫਰਮ ਦੀ ਮਾਲਕਣ ਸ੍ਰੀਮਤੀ ਈਰਮ ਨਵਾਜ਼ ਪਤਨੀ ਸ. ਮੁਹੰਮਦ ਬਿਲਾਲ, ਫੇਜ਼-1 ਮੁਹਾਲੀ ਨੂੰ ਕੰਸਲਟੈਂਸੀ, ਕੋਚਿੰਗ ਇੰਸਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰ: 684/ਆਈ.ਸੀ. ਮਿਤੀ 26-06-2024 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 25.06.2029 ਤੱਕ ਹੈ।
ਉਹਨਾਂ ਦੱਸਿਆ ਕਿ ਦੂਜੀ ਫਰਮ ਵਰਸਟਾਈਲ ਗਰੁੱਪ ਆਫ ਐਜੂਕੇਸ਼ਨ ਦੀ ਮਾਲਕਣ ਮਿਸ ਮੋਨਿਕਾ ਠਾਕੁਰ ਪੁੱਤਰੀ ਸ. ਅਮ੍ਰਿਤ ਲਾਲ ਪਿੰਡ ਤੇ ਡਾਕ: ਧਾਵਲੀ, ਤਹਿਸੀਲ ਸਰਕਾਘਾਟ, ਜ਼ਿਲ੍ਹਾ ਮੰਡੀ, ਹਿਮਾਚਲ ਪ੍ਰਦੇਸ਼ (ਹੁਣ ਸੈਕਟਰ 56, ਚੰਡੀਗੜ੍ਹ) ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਲਾਇਸੰਸ ਨੰ: 482/ਆਈ.ਸੀ. ਮਿਤੀ 21.03.2022 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ ਮਿਤੀ 20.03.2027 ਤੱਕ ਹੈ।
ਉਹਨਾਂ ਦੱਸਿਆ ਕਿ ਮੈਸਰਜ਼ ਈਰਮ ਓਵਰਸ਼ੀਜ਼ ਵੱਲੋਂ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਅਤੇ ਦਫਤਰ ਬੰਦ ਹੋਣ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮੈਸਰਜ਼ ਈਰਮ ਓਵਰਸ਼ੀਜ਼ ਨੂੰ ਜਾਰੀ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਵਰਸਟਾਈਲ ਗਰੁੱਪ ਆਫ ਐਜੂਕੇਸ਼ਨ ਨੂੰ ਭੇਜੀ ਜਾਣ ਵਾਲੀ ਰਿਪੋਰਟ, ਇਸ਼ਤਿਹਾਰ/ਸੈਮੀਨਾਰਾਂ ਸਬੰਧੀ ਰਿਪੋਰਟ ਅਤੇ ਛਿਮਾਹੀ ਰਿਪੋਰਟ ਬਾਰੇ ਇਸ ਦਫਤਰ ਦੇ ਪੱਤਰ ਰਾਹੀਂ ਲਾਇਸੰਸੀ ਨੂੰ ਹਦਾਇਤ ਕੀਤੀ ਗਈ ਸੀ। ਪ੍ਰੰਤੂ ਇਸ ਦਫਤਰ ਵੱਲੋਂ ਫਰਮ ਨੂੰ ਪੱਤਰ ਜਾਰੀ ਕਰਨ ਦੇ ਬਾਵਜੂਦ ਵੀ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ, ਸਵੈ ਘੋਸ਼ਣਾ ਫਾਰਮ, ਬਿਜਨਸ ਸਬੰਧੀ ਸੈਮੀਨਾਰ/ਇਸ਼ਤਿਹਾਰ ਆਦਿ ਬਾਰੇ ਸੂਚਨਾਂ (ਮਹੀਨਾ ਜਨਵਰੀ/2025 ਤੋਂ ਹੁਣ ਤੱਕ) ਨਹੀਂ ਭੇਜੀ ਗਈ ਹੈ।
ਉਹਨਾਂ ਦੱਸਿਆ ਕਿ ਇਕਨਾਮਿਕ ਆਫੈਂਸ ਵਿੰਗ ਐਸ.ਪੀ. ਰੋਹਤਕ ਹਰਿਆਣਾ ਵਲੋਂ ਫਰਮ ਖਿਲਾਫ ਐਫ.ਆਈ. ਆਰ. ਨੰ: 386 ਮਿਤੀ 28.06.2025 ਦਰਜ ਕੀਤੀ ਗਈ। ਜਿਸ ਸਬੰਧੀ ਲਾਇਸੰਸੀ ਵੱਲੋਂ ਜਵਾਬ ਅਤੇ ਰਿਪੋਰਟ ਪੇਸ਼ ਕੀਤੀ ਗਈ ਸੀ। ਪ੍ਰੰਤੂ ਕੋਈ ਜਵਾਬ ਅਤੇ ਰਿਪੋਰਟ ਇਸ ਦਫਤਰ ਵਿਖੇ ਪ੍ਰਾਪਤ ਨਹੀਂ ਹੋਈ ਹੈ। ਉਹਨਾਂ ਕਿਹਾ ਕਿ ਉਕਤ ਫਰਮ ਵਲੋਂ ਜਨਵਰੀ 2025 ਤੋਂ ਹੁਣ ਤੱਕ ਦੀ ਮਹੀਨਾਵਾਰ ਰਿਪੋਰਟ, ਸਰਕਾਰ ਨੂੰ ਭੇਜੀ ਗਈ ਛਿਮਾਹੀ ਰਿਪੋਰਟ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਨਾ ਭੇਜਣ, ਫਰਮ ਖਿਲਾਫ ਐਫ.ਆਈ.ਆਰ. ਨੰ: 386 ਮਿਤੀ 28-06-2024 ਦਾ ਸਟੇਟਸ ਰਿਪੋਰਟ, ਸਪਸ਼ਟੀਕਰਨ ਸਮੇਤ ਦਸਤਾਵੇਜ ਪੇਸ਼ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਸਨੂੰ ਜਾਰੀ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
