Connect with us

Mohali

ਨਗਰ ਨਿਗਮ ਦੀ ਮੀਟਿੰਗ ਦੌਰਾਨ ਮਿਹਣੋ ਮਿਹਣੀ ਹੋਏ ਮੇਅਰ ਅਮਰਜੀਤ ਸਿੱਧੂ ਅਤੇ ਆਪ ਦੇ ਕੌਸਲਰ ਸਰਬਜੀਤ ਸਿੰਘ ਸਮਾਣਾ

Published

on

ਸਫਾਈ ਅਤੇ ਕੂੜੇ ਦੀ ਨਿਕਾਸੀ ਦੇ ਮੁੱਦੇ ਤੇ ਸੱਦੀ ਗਈ ਸੀ ਵਿਸ਼ੇਸ਼ ਮੀਟਿੰਗ

ਐਸ ਏ ਐਸ ਨਗਰ, 3 ਨਵੰਬਰ (ਸ.ਬ.) ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਸੱਦੀ ਗਈ ਨਗਰ ਨਿਗਮ ਦੀ ਮੀਟਿੰਗ ਦੌਰਾਨ ਪਿੰਡਾਂ ਨੂੰ ਨਵੀਂ ਹਦਬੰਦੀ ਵਿੱਚ ਸ਼ਾਮਿਲ ਕਰਨ ਦੇ ਮੁੱਦੇ ਤੇ ਮੇਅਰ ਜੀਤੀ ਸਿੱਧੂ ਅਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦੇ ਪੁੱਤਰ ਅਤੇ ਆਪ ਦੇ ਕੌਂਸਲਰ ਸz. ਸਰਬਜੀਤ ਸਿੰਘ ਸਮਾਣਾ ਵਿਚਕਾਰ ਇੱਕ ਦੂਜੇ ਤੇ ਨਿੱਜੀ ਦੂਸ਼ਣਬਾਜੀ ਕੀਤੇ ਜਾਣ ਕਾਰਨ ਮਾਹੌਲ ਗਰਮ ਹੋ ਗਿਆ। ਇਸ ਦੌਰਾਨ ਸz. ਸਰਬਜੀਤ ਸਿੰਘ ਸਮਾਣਾ ਵਲੋਂ ਕਿਹਾ ਗਿਆ ਕਿ ਮੇਅਰ ਵਲੋਂ ਪਿੰਡਾਂ ਨੂੰ ਨਿਗਮ ਵਿੱਚ ਸ਼ਾਮਿਲ ਕਰਨ ਦੀ ਵਕਾਲਤ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਉਹਨਾਂ ਵਲੋਂ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੇ ਕਬਜੇ ਕੀਤੇ ਗਏ ਹਨ ਅਤੇ ਮੇਅਰ ਦੇ ਭਰਾ ਵਲੋਂ ਬਲੌਂਗੀ ਦੀ ਸ਼ਾਮਲਾਤ ਜਮੀਨ ਦੱਬੀ ਗਈ ਹੈ। ਇਸ ਤੇ ਰੋਹ ਵਿੱਚ ਆਏ ਮੇਅਰ ਨੇ ਪਲਟਵਾਰ ਕਰਦਿਆਂ ਸਮਾਣਾ ਨੂੰ ਕਿਹਾ ਕਿ ਉਸਦੇ ਪਿਤਾ ਨੇ ਸ਼ਾਮਲਾਤ ਜਮੀਨਾਂ ਦੱਬ ਕੇ ਉੱਥੇ ਬਿਲਡਿੰਗਾਂ ਬਣਾ ਦਿੱਤੀਆਂ ਹਨ ਅਤੇ ਸਮਾਣਾ ਨੂੰ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ।

ਫੇਜ਼ 11 ਦੇ ਕੌਂਸਲਰ ਕੁਲਵੰਤ ਸਿੰਘ ਕਲੇਰ ਨੇ ਨਗਰ ਨਿਗਮ ਦੀ ਮੀਟਿੰਗ ਦੌਰਾਨ ਆਵਾਜ਼ ਉਠਾਈ, ਸ਼ਹਿਰ ਵਿੱਚ ਕੂੜੇ ਦੀ ਤਰਸਯੋਗ ਸਥਿਤੀ ਲਈ ਨਗਰ ਨਿਗਮ ਨੂੰ ਜ਼ਿੰਮੇਵਾਰ ਠਹਿਰਾਇਆ। ਸੈਕਟਰ 79 ਦੇ ਕੌਂਸਲਰ ਹਰਜੀਤ ਸਿੰਘ ਭੋਲੂ ਵਲੋਂ ਸੈਕਟਰ 79 ਦੀ ਸਲਿਪ ਰੋਡ ਅਤੇ ਸੈਕਟਰ 78 ਦੀ ਮਾਰਕੀਟ ਦੀ ਪਾਰਕਿੰਗ ਵਿੱਚ ਪ੍ਰਵਾਸੀਆਂ ਵਲੋਂ ਕੀਤੇ ਕਬਜੇ ਦਾ ਮੁੱਦਾ ਚੁੱਕਿਆ।

ਇਸ ਮੌਕੇ ਮਿਉਂਸਪਲ ਕੌਂਸਲਰ ਬਲਰਾਜ ਕੌਰ ਧਾਲੀਵਾਲ ਨੇ ਆਪਣੇ ਵਾਰਡ (ਨੰਬਰ 9) ਵਿੱਚ ਨਗਰ ਨਿਗਮ ਦੇ ਸਫਾਈ ਠੇਕੇਦਾਰ ਵੱਲੋਂ ਏ ਰੋਡ ਅਤੇ ਬੀ ਰੋਡ ਦੀ ਸਫ਼ਾਈ ਨਾ ਕਰਨ ਦਾ ਮੁੱਦਾ ਚੁੱਕਿਆ ਗਿਆ ਅਤੇ ਨਾਲ ਹੀ ਉਹਨਾਂ ਵੱਲੋਂ ਆਪਣੇ ਵਾਰਡ ਨੰਬਰ 9 ਵਿੱਚ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਬਾਰ-ਬਾਰ ਮੰਗ ਕਰਨ ਤੇ ਵੀ ਹੁਣ ਤੱਕ ਸਟੀਲ ਨੰਬਰ ਪਲੇਟਾਂ ਨਹੀਂ ਲਗਾਈਆਂ ਗਈਆਂ ਹਨ।

ਇਸ ਮੌਕੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਦੋਵੇਂ ਧਿਰਾਂ ਸਿਰਫ ਬਿਆਨਬਾਜੀ ਕਰ ਰਹੀਆਂ ਹਨ ਜਦੋਂਕਿ ਅਮਲੀ ਰੂਪ ਵਿੱਚ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਸਮੱਸਿਆ ਲਗਾਤਾਰ ਵੱਧ ਰਹੀ ਹੈ। ਪਿੰਡ ਮਟੌਰ ਦੀ ਕੌਂਸਲਰ ਗੁਰਪ੍ਰੀਤ ਕੌਰ ਨੇ ਮੰਗ ਕੀਤੀ ਕਿ ਪਿੰਡਾਂ ਦੇ ਬਾਈਲਾਜ ਬਣਾਏ ਜਾਣ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਹਲ ਕੀਤਾ ਜਾਵੇ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਕੂੜੇ ਦੀ ਨਿਕਾਸੀ ਦੀ ਸਮੱਸਿਆ ਨਿਗਮ ਦੇ ਕਾਬੂ ਤੋਂ ਬਾਹਰ ਹੋ ਗਈ ਹੈ। ਕੌਂਸਲਰਾਂ ਨੇ ਕਿਹਾ ਕਿ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਕੂੜੇ ਦੀ ਸਮੱਸਿਆ ਵਧੀ ਹੈ। ਇਸ ਮੌਕੇ ਨਗਰ ਨਿਗਮ ਦੇ ਮੇਅਰ, ਕਮਿਸ਼ਨਰ ਨੇ ਮੰਨਿਆ ਕਿ ਕੂੜਾ ਸੁੱਟਣ ਲਈ ਕੋਈ ਜਗ੍ਹਾ ਨਹੀਂ ਹੈ। ਆਰਐਮਸੀ ਪੁਆਇੰਟ ਕੂੜੇ ਨਾਲ ਭਰੇ ਹੋਏ ਹਨ ਅਤੇ ਵਸਨੀਕ ਬਦਬੂ ਵਿੱਚ ਸਾਹ ਲੈਣ ਲਈ ਮਜਬੂਰ ਹਨ। ਕਮਿਸ਼ਨਰ ਨੇ ਕਿਹਾ ਕਿ ਉਹ ਅਸਥਾਈ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਅਲਾਟ ਕਰਨ ਲਈ ਗਮਾਡਾ ਨਾਲ ਮੀਟਿੰਗ ਕਰਨਗੇ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending