Connect with us

Mohali

ਬਿਜਲੀ ਕਰਮਚਾਰੀਆਂ ਵਲੋਂ ਰੋਸ ਰੈਲੀ

Published

on

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਟੈਕਨੀਕਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 3 ਅਤੇ 4 ਨਵੰਬਰ ਨੂੰ ਪੰਜਾਬ ਦੇ ਸਬ ਡਵੀਜ਼ਨ/ਡਵੀਜ਼ਨ ਪੱਧਰ ਤੇ ਬਿਜਲੀ ਖੇਤਰ ਵਿੱਚ ਕੰਮ ਕਰਦੇ ਸਮੂਹ ਕਾਮਿਆਂ ਨੂੰ ਸ਼ਾਮਲ ਕਰਕੇ ਰੈਲੀਆਂ ਕਰਨ ਦੇ ਫੈਸਲੇ ਤਹਿਤ ਬਿਜਲੀ ਕਾਮਿਆਂ ਵਲੋ ਰੋਸ ਰੈਲੀ ਕੀਤੀ ਗਈ ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਫੈਸਲੇ ਕੀਤੇ ਜਾ ਰਹੇ ਹਨ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਇਹ ਫੈਸਲਾ ਵਾਪਸ ਲਿਆ ਜਾਵੇ। ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਦੀ ਉਸਾਰੀ ਕਰਨ ਸਮੇਂ ਪੰਜਾਬ ਦੇ ਲੋਕਾਂ ਵੱਲੋਂ ਇਹ ਜ਼ਮੀਨਾਂ ਗਰਿੱਡ/ਬਿਜਲੀ ਘਰ ਬਣਾਉਣ ਲਈ ਸਰਕਾਰ ਨੂੰ ਦਾਨ ਦੇ ਰੂਪ ਵਿੱਚ ਦਿੱਤੀਆਂ ਗਈਆਂ ਸਨ, ਪਰ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਦੇ ਹੋਏ ਬਿਜਲੀ ਵਿਭਾਗ ਨੂੰ ਮੁਕੰਮਲ ਰੂਪ ਵਿੱਚ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਲਈ ਇਹ ਜ਼ਮੀਨਾਂ ਨਿੱਜੀ ਕੰਪਨੀਆਂ ਨੂੰ ਵੇਚਣ ਦਾ ਕਦਮ ਚੁੱਕ ਰਹੀਆਂ ਹਨ।

ਬੁਲਾਰਿਆਂ ਨੇ ਕਿਹਾ ਕਿ ਖਰੜ ਅਤੇ ਲਾਲੜੂ ਸਮੇਤ ਹੋਰਨਾਂ ਡਵੀਜਨਾਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਫੈਸਲੇ ਲਏ ਜਾ ਰਹੇ ਹਨ ਅਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਤੇ ਕੇਂਦਰ ਸਰਕਾਰ ਦੇ ਤਨਖਾਹ ਸਕੇਲ ਲਾਗੂ ਕੀਤੇ ਗਏ ਹਨ, ਇਸੇ ਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ।

ਬੁਲਾਰਿਆਂ ਨੇ ਕਿਹਾ ਕਿ ਟੀ. ਐਸ. ਯੂ. ਵੱਲੋਂ ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਾਉਣ, ਬਿਜਲੀ ਐਕਟ 2003 ਅਤੇ 2022 ਰੱਦ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਹਰ ਪ੍ਰਕਾਰ ਦੇ ਕੱਚੇ ਅਤੇ ਠੇਕੇ ਤੇ ਆਊਟ ਸੋਰਸਿੰਗ, ਇਨਲਿਸਟਮੈਂਟ ਆਦਿ ਕਾਮਿਆਂ ਦੀਆਂ ਸੇਵਾਵਾਂ ਨੂੰ ਪੱਕਾ ਕਰਾਉਣ, ਸਮੂਹ ਰੈਗੂਲਰ ਆਊਟਸੋਰਸਡ ਅਤੇ ਠੇਕਾ ਕਾਮਿਆਂ ਲਈ ਘੱਟੋ ਘੱਟ ਉਜਰਤ ਦੇ ਕਾਨੂੰਨ 1948 ਮੁਤਾਬਕ 15ਵੀਂ ਲੇਬਰ ਕਾਨਫਰੰਸ 1957 ਦੀਆਂ ਸ਼ਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖਾਹ ਨਿਸ਼ਚਿਤ ਕਰਨ, ਕੰਮ ਦੀ ਦਿਹਾੜੀ 8 ਘੰਟੇ ਤੋਂ 12 ਘੰਟੇ ਕਰਨ ਦਾ ਫੈਸਲਾ ਵਾਪਿਸ ਲੈਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ 200 ਰੁਪਇਆ ਵਿਕਾਸ ਦੇ ਨਾਂ ਤੇ ਵਸੂਲਿਆ ਜਾਂਦਾ ਟੈਕਸ ਬੰਦ ਕਰਵਾਉਣ, ਪੱਕੀ ਭਰਤੀ ਕਰਾਉਣ, ਸਾਰੇ ਵਿਭਾਗਾਂ ਦੇ ਨਿਜੀਕਰਨ, ਨਿਗਮੀਕਰਨ, ਪੁਨਰਗਠਨ ਨੂੰ ਬੰਦ ਕਰਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਵੀ ਕੀਤਾ ਗਿਆ।

ਰੈਲੀ ਨੂੰ ਹੋਰਨਾਂ ਤੋਂ ਇਲਾਵਾ ਸਰਕਲ ਪ੍ਰਧਾਨ ਟੀ ਐਸ ਯੂ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਰਾਧੇ ਸ਼ਿਆਮ, ਜਗਦੀਪ ਸਿੰਘ ਸਰਕਲ ਸਕੱਤਰ ਟੀ.ਐਸ.ਯੂ., ਰਜਿੰਦਰ ਕੁਮਾਰ ਸਾਬਕਾ ਚੀਫ ਆਰਗੇਨਾਈਜ਼ਰ ਪੰਜਾਬ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵਿਜੇ ਕੁਮਾਰ, ਸੁਰਿੰਦਰ ਮੱਲੀ, ਸਤਵੰਤ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਦਿਲਬਰ ਸਿੰਘ ਆਦਿ ਨੇ ਸੰਬੋਧਨ ਕੀਤਾ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending