Connect with us

Mohali

ਸ ਅਮਰੀਕ ਸਿੰਘ ਤਹਿਸੀਲਦਾਰ ਫਾਊਡੇਸ਼ਨ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ

Published

on

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਰਦਾਰ ਅਮਰੀਕ ਸਿੰਘ ਤਹਿਸੀਲਦਾਰ ਫਾਊਡੇਸ਼ਨ ਮੁਹਾਲੀ ਵੱਲੋਂ ਸਕੂਲ ਆਫ ਐਮੀਨੈਸ ਫੇਜ਼ 11 ਵਿਖੇ ਉਹਨਾਂ ਦੇ 90 ਵੇਂ ਜਨਮ ਦਿਨ ਨੂੰ ਸਮਰਪਿਤ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸz. ਗੁਰਦੇਵ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਉੱਘੀ ਲੇਖਿਕਾ ਡਾ ਹਰਸ਼ਿੰਦਰ ਕੌਰ, ਪਟਿਆਲਾ ਨੇ ਕੀਤੀ। ਇਸ ਦੌਰਾਨ ਫਾਊਡੇਸ਼ਨ ਵਲੋਂ ਮੈਡਮ ਸੁਧਾ ਜੈਨ ਨੂੰ ਪ੍ਰਿੰਸੀਪਲ ਭਰਪੂਰ ਸਿੰਘ ਯਾਦਗਾਰੀ ਅਵਾਰਡ ਅਤੇ ਜਿਲ੍ਹਾ ਮੁਹਾਲੀ ਵਿਚੋਂ ਦਸਵੀਂ ਕਲਾਸ ਮੈਰਿਟ ਆਉਣ ਵਾਲੀ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਕੌਂਸਲਰ ਅਮਰੀਕ ਸਿੰਘ ਯਾਦਗਾਰੀ ਅਵਾਰਡ ਦਿੱਤਾ ਗਿਆ। ਇਸਦੇ ਨਾਲ ਹੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸਾਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਏ ਸਰਕਾਰੀ ਸਕੂਲ ਫੇਜ਼ 11 ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸਾਈਕਲ ਵੀ ਦਿੱਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸ.ਗੁਰਦੇਵ ਸਿੰਘ ਬਰਾੜ ਨੇ ਪ੍ਰਿੰਸੀਪਲ ਭਰਭੂਰ ਸਿੰਘ ਅਤੇ ਕੌਸਲਰ ਸ .ਅਮਰੀਕ ਸਿੰਘ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਹਨਾਂ ਨੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਵਿਦਿਅਕ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਨਾਉਣ ਲਈ ਆਪਣਾ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਨੇ ਸ .ਅਮਰੀਕ ਸਿੰਘ ਨੂੰ ਚਾਰ ਵਾਰ ਕੌਂਸਲਰ ਬਣਾਇਆ ਅਤੇ ਉਹਨਾਂ ਨੇ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਅਤੇ ਇਹ ਸਕੂਲ ਉਹਨਾਂ ਦੀ ਇਲਾਕੇ ਨੂੰ ਇੱਕ ਵੱਡੀ ਦੇਣ ਹੈ।

ਡਾ. ਹਰਸ਼ਿੰਦਰ ਕੌਰ ਨੇ ਮੁੱਖ ਵੱਕਤਾ ਦੇ ਤੌਰ ਤੇ ਆਪਣਾ ਭਾਸ਼ਨ ਦਿੰਦਿਆਂ ਕਿਹਾ ਕਿ ਸਰੀਰ ਅਤੇ ਮਾਨਸਿਕਤਾ ਨੂੰ ਤੰਦਰੁਸਤ ਰੱਖਣ ਲਈ ਆਹਾਰ, ਆਪਣੇ ਵਿਚਾਰ ਅਤੇ ਆਪਣਾ ਵਿਹਾਰ ਠੀਕ ਰੱਖਣਾ ਚਾਹੀਦਾ ਹੈ, ਅਤੇ ਹਰ ਰੋਜ ਕਸਰਤ ਕਰਨੀ ਚਾਹੀਦੀ ਹੈ, ਕਿਉਂਕਿ ਤੰਦਰੁਸਤ ਵਿਅਕਤੀ ਹੀ ਚੰਗੇ ਅਤੇ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੂੰ ਜਿੰਦਗੀ ਦਾ ਟੀਚਾ ਮਿੱਥਣਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਤੱਕ ਸਖਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਅੱਗੇ ਵਧਣਾ ਚਾਹੀਦਾ ਹੈ।

ਫਾਊਡੇਸ਼ਨ ਦੇ ਪ੍ਰਧਾਨ ਸਰਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਫਾਊਡੇਸ਼ਨ ਵਲੋਂ ਵਾਤਾਵਰਨ ਨੂੰ ਸੰਭਾਲਣ ਲਈ ਬੂਟੇ ਲਾਉਣ, ਖੂਨਦਾਨ ਕੈਪ ਲਗਾਉਣ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।

ਡਾ .ਗੁਰਪਾਲ ਸਿੰਘ ਨੇ ਬੱਚਿਆਂ ਨੂੰ ਜੰਕ ਫੂਡ ਤੋਂ ਬਚਣਾ ਅਤੇ ਪੌਸ਼ਟਿਕ ਭੋਜਨ ਲੈਣ ਲਈ ਕਿਹਾ।

ਸਮਾਗਮ ਦੀ ਸ਼ੁਰੂਆਤ ਵਿੱਚ ਸ .ਨਿਰਮਲ ਸਿੰਘ ਅਡੀਸ਼ਨਲ ਡਾਇਰੈਕਟਰ ਫਾਈਨਾਸ (ਰਿਟਾਂ) ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਕਰਨਲ ਰਘਬੀਰ ਸਿੰਘ ਸ਼ਾਹ, ਸ੍ਰੀ ਵੀ ਕੇ ਮਹਾਜਨ, ਸ . ਹਰਦਿਆਲ ਸਿੰਘ, ਸ ਜਗਦੀਸ਼ ਸਿੰਘ ਸਰਾਓ ਵਲੋਂ ਇਸ ਫਾਊਡੇਸ਼ਨ ਵਿੱਚ ਵੱਡਾ ਯੋਗਦਾਨ ਪਾਇਆ।

ਸਨਮਾਨ ਸਮਾਰੋਹ ਦੌਰਾਨ ਕੌਸਲਰ ਸ. ਅਮਰੀਕ ਸਿੰਘ ਦੇ ਸਾਥੀਆਂ ਸ . ਸੋਹਣ ਸਿੰਘ, ਸ .ਭਗਵੰਤ ਸਿੰਘ ਬੇਦੀ, ਸ .ਅਮਨਦੀਪ ਸਿੰਘ ਮਾਂਗਟ, ਸ੍ਰੀ ਲਲਿਤ ਕੁਮਾਰ ਘਈ ਨੇ ਕਿਹਾ ਕਿ ਸz. ਅਮਰੀਕ ਸਿੰਘ ਤਹਿਸੀਲਦਾਰ ਜਿਸ ਕੰਮ ਨੂੰ ਕਰਨ ਬਾਰੇ ਸੋਚ ਲੈਂਦੇ ਸਨ, ਜਦੋ ਤੱਕ ਉਹ ਮੁਕਾਮ ਹਾਸਿਲ ਨਾ ਕਰ ਲੈਦੇ ਉਹ ਦਿਨ ਰਾਤ ਉਸ ਕੰਮ ਨੂੰ ਨੇਪਰੇ ਚਾੜਨ ਲਈ ਸਿਰਤੋੜ ਯਤਨ ਕਰਦੇ ਸਨ। ਇਸ ਮੌਕੇ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਫਾਊਡੇਸ਼ਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਸ .ਉਪਕਾਰ ਸਿੰਘ, ਸ. ਸਤਨਾਮ ਸਿੰਘ ਮਾਨ, ਕਰਨਲ ਕੁਲਵੰਤ ਸਿੰਘ, ਸ੍ਰੀ ਦੇਵੇਨ ਪਟੇਲ ਨੂੰ ਸਨਮਾਨਿਤ ਕੀਤਾ ਗਿਆ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਾ .ਗਿੰਨੀ ਦੁੱਗਲ, ਜਿਲ੍ਹਾ ਸਿੱਖਿਆ ਅਫਸਰ, ਮੁਹਾਲੀ, ਐਡਵੋਕੇਟ ਕਰਨਦੀਪ ਸਿੰਘ ਚੀਮਾ, ਸ .ਹਰਬੰਸ ਸਿੰਘ ਕਲੇਰ, ਸ .ਕੁਲਵਿੰਦਰ ਸਿੰਘ, ਸ . ਗੁਰਪ੍ਰੀਤ ਸਿੰਘ, ਸ . ਦਵਿੰਦਰ ਸਿੰਘ, ਸ .ਬਲਵਿੰਦਰਪਾਲ ਸਿੰਘ, ਸ .ਬਲਰਾਜ ਸਿੰਘ ਕੋਹਾੜਾ, ਸ . ਬਲਵੰਤ ਸਿੰਘ, ਸ .ਜੋਗਿੰਦਰ ਸਿੰਘ, ਸ . ਸੁਰਿੰਦਰ ਸਿੰਘ, ਸ .ਅਰਵਿੰਦਰਪਾਲ ਸਿੰਘ, ਸ .ਤੇਜਿੰਦਰ ਸਿੰਘ ਬਾਠ, ਸ ਭਗਵੰਤ ਸਿੰਘ, ਕੈਪਟਨ ਕਰਨੈਲ ਸਿੰਘ, ਸ ਰਣਜੀਤ ਸਿੰਘ ਢਿਲੋਂ, ਸ . ਹਰਪ੍ਰੀਤ ਸਿੰਘ , ਸ ਹਰਪਾਲ ਸਿੰਘ, ਸ . ਬਖਸ਼ੀਸ਼ ਸਿੰਘ, ਸ ਸੁਰਜੀਤ ਸਿੰਘ ਮਠਾੜੂ, ਸ .ਹਰਜੀਤ ਸਿੰਘ ਪ੍ਰਧਾਨ, ਸ .ਪ੍ਰੇਮ ਸਿੰਘ ਢਿਲੋਂ, ਸ .ਤਰਲੋਚਨ ਸਿੰਘ ਚੀਮਾ, ਸ .ਗੱਜਣ ਸਿੰਘ, ਮੈਡਲ ਸਨੇਹ ਲਤਾ ਹਾਜਰ ਸਨ।

ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਲਵਿਸ਼ ਚਾਵਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਦੀ ਕਾਰਵਾਈ ਐਡਵੋਕੇਟ ਬਲਿੰਦਰ ਸਿੰਘ, ਮੈਡਮ ਹਰਮੀਤ ਕੌਰ ਅਤੇ ਮੈਡਮ ਜੁਗਵਿੰਦਰ ਕੌਰ ਨੇ ਨਿਭਾਈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending