Mohali
ਦੇਰ ਰਾਤ ਫੇਜ਼ 7 ਵਿੱਚ ਘਰ ਦੇ ਬਾਹਰ ਹੋਈ ਫਾਇਰਿੰਗ, ਮੋਟਰ ਸਾਈਕਲ ਤੇ ਆਏ ਦੋ ਨੌਜਵਾਨਾਂ ਨੇ ਘਰ ਅਤੇ ਗੱਡੀਆਂ ਤੇ ਚਲਾਈਆਂ ਗੋਲੀਆਂ
ਘਟਨਾ ਸੀ ਸੀ ਟੀ ਵੀ ਵਿੱਚ ਕੈਦ, ਤਿੰਨ ਕਾਰਾਂ ਨੁਕਸਾਨੀਆਂ, ਪੁਲੀਸ ਕਰ ਰਹੀ ਹੈ ਹਮਲਾਵਰਾਂ ਦੀ ਭਾਲ
ਐਸ ਏ ਐਸ ਨਗਰ, 7 ਨਵੰਬਰ (ਸ.ਬ.) 6 ਅਤੇ 7 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸਾਢੇ 12 ਵਜੇ ਦੇ ਕਰੀਬ ਇੱਕ ਮੋਟਰ ਸਾਈਕਲ ਤੇ ਆਏ ਦੋ ਨੌਜਵਾਨਾਂ ਵਲੋਂ ਸਥਾਨਕ ਫੇਜ਼ 7 ਵਿਚ ਇਕ ਘਰ ਦੇ ਬਾਹਰ ਲਗਭਗ 35 ਰੌਂਦ ਫਾਇਰ ਕੀਤੇ ਗਏ ਹਨ। ਫਾਇਰਿੰਗ ਦੌਰਾਨ ਘਰ ਦੇ ਬਾਹਰ ਖੜ੍ਹੀਆਂ ਤਿੰਨ ਕਾਰਾਂ ਨੁਕਸਾਨੀਆਂ ਗਈਆਂ ਹਨ। ਜਿਸ ਮਕਾਨ ਤੇ ਫਾਇੰਰਿੰਗ ਕੀਤੀ ਗਈ ਹੈ ਉਹ ਫੇਜ਼-7 ਵਿੱਚ ਐਨਆਰਆਈ ਪੁਲੀਸ ਸਟੇਸ਼ਨ ਦੇ ਪਿਛਲੇ ਪਾਸੇ ਸਥਿਤ ਹੈ।
ਸੀ ਸੀ ਟੀ ਵੀ ਫੁਟੇਜ ਵਿੱਚ ਨਜਰ ਆ ਰਿਹਾ ਹੈ ਕਿ ਇੱਕ ਮੋਟਰ ਸਾਈਕਲ ਤੇ ਸਵਾਰ ਦੋ ਵਿਅਕਤੀ ਘਰ ਦੇ ਬਾਹਰ ਆ ਕੇ ਰੁਕਦੇ ਹਨ ਅਤੇ ਮੋਟਰ ਸਾਈਕਲ ਨੂੰ ਸਟੈਂਡ ਤੇ ਲਗਾ ਕੇ ਆਪਣੇ ਰਿਵਾਲਵਰ ਕੱਢ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੰਦੇ ਹਨ। ਇਸ ਦੌਰਾਨ ਉਹਨਾਂ ਦਾ ਮੋਟਰ ਸਾਈਕਲ ਸਟਾਰਟ ਰਹਿੰਦਾ ਹੈ ਅਤੇ ਉਸਦੀ ਲਾਈਟ ਚਲਦੀ ਰਹਿੰਦੀ ਹੈ। ਇਹ ਦੋਵੇਂ ਆਪਣੇ ਰਿਵਾਰਲਰ ਵਿੱਚ ਗੋਲੀਆਂ ਵੀ ਭਰਦੇ ਹਨ ਅਤੇ ਫਿਰ ਲਗਾਤਾਰ ਫਾਇਰਿੰਗ ਕਰਦੇ ਰਹਿੰਦੇ ਹਨ। ਇਹ ਕਾਰਵਾਈ ਲਗਭਗ ਇੱਕ ਡੇਢ ਮਿੰਟ ਤਕ ਚਲਦੀ ਰਹਿੰਦੀ ਹੈ ਅਤੇ ਬਾਅਦ ਵਿੱਚ ਇਹ ਦੋਵੇਂ ਨੌਜਵਾਨ ਉੱਥੋਂ ਚਲ ਜਾਂਦੇ ਹਨ।
ਮਕਾਨ ਮਾਲਕ ਮਨਿੰਦਰ ਸਿੰਘ (ਜੋ ਸੇਵਾਮੁਕਤ ਕਰਮਚਾਰੀ ਹਨ) ਨੇ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਪਿਛਲੇ ਸਮੇਂ ਦੌਰਾਨ ਉਹਨਾਂ ਨੂੰ ਜਾਂ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਧਮਕੀ ਆਦਿ ਹੀ ਮਿਲੀ ਹੈ। ਉਹਨਾਂ ਦੱਸਿਆ ਕਿ ਹਮਲਾਵਰਾਂ ਦੇ ਜਾਣ ਤੋਂ ਬਾਅਦ ਉਹਨਾਂ ਨੇ ਬਾਹਰ ਨਿਕਲ ਕੇ ਵੇਖਿਆ ਸੀ ਕਿ ਹਮਲਾਵਰ ਘਰ ਦੇ ਬਾਹਰ ਖੜੀਆਂ ਕਾਰਾਂ ਦਾ ਕਾਫੀ ਨੁਕਸਾਨ ਕਰ ਗਏ ਹਨ। ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਨਜਰ ਆ ਰਿਹਾ ਹੈ ਕਿ ਦੋ ਮੋਟਰਸਾਈਕਲ ਸਵਾਰ ਨੌਜਵਾਨ ਘਰ ਦੇ ਬਾਹਰ ਰੁਕ ਕੇ ਗੋਲੀਆਂ ਚਲਾਉਂਦੇ ਰਹੇ ਅਤੇ ਫਿਰ ਮੌਕੇ ਤੋਂ ਭੱਜ ਗਏ।
ਮਕਾਨ ਮਾਲਕ ਵਲੋਂ ਇਸ ਵਾਰਦਾਤ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਜਿਸਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੰਪਰਕ ਕਰਨ ਤੇ ਥਾਣਾ ਮਟੌਰ ਤੇ ਐਸ ਐਚ ਉ ਸz. ਅਮਨਦੀਪ ਸਿੰਘ ਕੰਬੋਜ ਨੇ ਕਿਹਾ ਕਿ ਪੁਲੀਸ ਵਲੋਂ ਇਸ ਸੰਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੇ ਆਉਣ ਜਾਣ ਦੇ ਰੂਟ ਦੀ ਜਾਂਚ ਕਰਕੇ ਉਹਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਉਹਨਾਂ ਕਿਹਾ ਕਿ ਪਰਿਵਾਰ ਵਲੋਂ ਦੱਸਿਆ ਗਿਆ ਹੈ ਕਿ ਉਹਨਾਂ ਦੀ ਕਿਸੇ ਨਾਲ ਦੁਸ਼ਮਨੀ ਨਹੀਂ ਹੈ ਅਤੇ ਨਾ ਹੀ ਪਰਿਵਾਰ ਨੂੰ ਕੋਈ ਧਮਕੀ ਜਾਂ ਫਿਰੌਤੀ ਲਈ ਕੋਈ ਕਾਲ ਆਈ ਹੈ। ਉਹਨਾਂ ਕਿਹਾ ਕਿ ਪੁਲੀਸ ਵਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਹਨਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਸ਼ਹਿਰ ਦੀ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਕਾਰਨ ਦਹਿਸ਼ਤ ਦਾ ਮਾਹੌਲ : ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਫੇਜ਼ 7 ਵਿੱਚ ਹੋਈ ਫਾਇਰਿੰਗ ਦੀ ਵਾਰਦਾਤ ਬਾਰੇ ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਗਈ ਹੈ ਅਤੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਫੇਜ਼ 7 ਵਿੱਚ ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਉਹਨਾਂ ਕਿਹਾ ਕਿ ਸ਼ਹਿਰ ਵਿੱਚ ਅਪਰਾਧੀ ਖੁੱਲੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਸਰਕਾਰ ਇਹਨਾਂ ਵਾਰਦਾਤਾਂ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਇੱਕ ਆਮ ਪਰਿਵਾਰ ਜਿਸਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੈ ਦੇ ਘਰ ਤੇ ਤਿੰਨ ਦਰਜਨ ਦੇ ਕਰੀਬ ਗੋਲੀਆਂ ਮਾਰੀਆਂ ਗਈਆਂ ਹਨ ਅਤੇ ਵਾਰਦਾਤ ਤੋਂ ਬਾਅਦ ਹਮਲਾਵਰ ਬੜੇ ਆਰਾਮ ਨਾਲ ਗਏ ਹਨ ਜਿਸ ਨਾਲ ਪਤਾ ਚਲਦਾ ਹੈ ਕਿ ਉਹਨਾਂ ਨੂੰ ਪੁਲੀਸ ਪ੍ਰਸ਼ਾਸ਼ਨ ਦਾ ਕੋਈ ਡਰ ਨਹੀਂ ਹੀੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
