Connect with us

Mohali

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੁਹਾਲੀ ਪੁੱਜਣ ਤੇ ਹੋਇਆ ਸ਼ਾਹੀ ਸਵਾਗਤ

Published

on

 

 

ਹਵਾਈ ਅੱਡੇ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਵੀ ਰਹੇ ਹਾਜਿਰ

ਐਸ.ਏ.ਐਸ ਨਗਰ, 7 ਨਵੰਬਰ (ਸ.ਬ.) ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ। ਇਸ ਮੌਕੇ ਹਵਾਈ ਅੱਡੇ ਤੇ ਜਸ਼ਨ ਦਾ ਮਾਹੌਲ ਬਣਿਆ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਖਿਡਾਰਨਾਂ ਦਾ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਧੀਆਂ ਨੇ ਨਾ ਸਿਰਫ ਪੰਜਾਬ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਪਤਾਨ ਹਰਮਨਪ੍ਰੀਤ ਕੌਰ ਦੇ ਪੰਜਾਬ ਪਰਤਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਤਿੰਨੇ ਖਿਡਾਰਨਾਂ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਗਦ ਰਾਸ਼ੀ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਖੇਡਾਂ ਵਿੱਚ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣ ਰਿਹਾ ਹੈ।

ਇਸ ਮੌਕੇ ਹਰਲੀਨ ਦਿਓਲ ਤੇ ਅਮਨਜੋਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਅਤੇ ਆਪਣੇ ਘਰ ਪੁੱਜਣ ਤੇ ਉਹਨਾਂ ਦਾ ਜਿਹੜਾ ਸਨਮਾਨ ਤੇ ਸਵਾਗਤ ਹੋਇਆ, ਉਸ ਨਾਲ ਹੋਰ ਮਿਹਨਤ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਅੱਗੇ ਵੱਧਣ ਦੇ ਮੌਕੇ ਦੇਣ। ਉਨ੍ਹਾਂ ਆਪਣੇ ਪਰਿਵਾਰ, ਕੋਚਾਂ ਤੇ ਬੀ ਸੀ ਸੀ ਆਈ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਅਮਨਜੋਤ ਦੇ ਪਰਿਵਾਰਕ ਮੈਂਬਰਾਂ ਵਿੱਚ ਪਿਤਾ ਭੁਪਿੰਦਰ ਸਿੰਘ, ਦਾਦਾ ਈਸ਼ਰ ਸਿੰਘ, ਛੋਟੀ ਭੈਣ ਕਮਲਜੋਤ, ਕੋਚ ਨਗੇਸ਼ ਗੁਪਤਾ ਅਤੇ ਹਰਲੀਨ ਦੇ ਪਰਿਵਾਰਕ ਮੈਬਰਾਂ ਵਿੱਚ ਪਿਤਾ ਬੀ ਐਸ ਦਿਓਲ, ਮਾਤਾ ਚਰਨਜੀਤ ਕੌਰ ਅਤੇ ਭਰਾ ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਅਤੇ ਕ੍ਰਿਕਟ ਪ੍ਰੇਮੀ ਸ਼ਾਮਿਲ ਸਨ।

ਸਵਾਗਤ ਕਰਨ ਵਾਲਿਆਂ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਪੀ ਆਈ ਐਸ ਦੇ ਡਾਇਰੈਕਟਰ ਟ੍ਰੇਨਿੰਗ (ਦਰੋਣਾਚਾਰੀਆ ਐਵਾਰਡੀ) ਜੀਵਨਜੋਤ ਸਿੰਘ ਤੇਜਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਵੀ ਸ਼ਾਮਿਲ ਸਨ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending