Connect with us

Mohali

ਸਿੱਖਿਆ ਬੋਰਡ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਮੀਟਿੰਗ

Published

on

 

 

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ (ਰਜਿ:) ਵਲੋਂ ਬੋਰਡ ਦੀ ਰਿਟਾਇਰੀ ਜਥੇਬੰਦੀ ਅਤੇ ਅਨੁਸੂਚਿਤ ਜਾਤੀ ਕਰਮਚਾਰੀ ਐਸੋਸੀਏਸ਼ਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਬੋਰਡ ਦੇ ਮੌਜੂਦਾ ਅਤੇ ਰਿਟਾਇਰੀ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਤੇ ਵਿਸਤਾਰਪੂਰਵਕ ਚਰਚਾ ਕੀਤੀ ਗਈ।

ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਬੋਰਡ ਦੀ ਮੌਜੂਦਾ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਰਿਟਾਇਰੀ ਮੁਲਾਜ਼ਮਾਂ ਦੀ ਬੋਰਡ ਦਫ਼ਤਰ ਵਿੱਚ ਐਂਟਰੀ ਤੇ ਲੱਗੀ ਪਾਬੰਦੀ ਨੂੰ ਅਫ਼ਸੋਸਜਨਕ ਮੰਨਿਆ ਗਿਆ। ਮੀਟਿੰਗ ਵਿੱਚ ਕਿਹਾ ਗਿਆ ਕਿ ਜਿਹੜੇ ਸਾਥੀ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਬੋਰਡ ਦੀ ਤਰੱਕੀ ਲਈ ਸਮਰਪਿਤ ਕਰ ਚੁੱਕੇ ਹਨ, ਉਨ੍ਹਾਂ ਨੂੰ ਹੁਣ ਦਰਵਾਜ਼ਿਆਂ ਤੋਂ ਖੜ੍ਹੇ ਰੱਖਣਾ ਨੈਤਿਕ ਤੌਰ ਤੇ ਗਲਤ ਹੈ ਅਤੇ ਬੋਰਡ ਪ੍ਰਬੰਧਨ ਨੂੰ ਇਸ ਪਾਬੰਦੀ ਨੂੰ ਤੁਰੰਤ ਹਟਾਉਣਾ ਚਾਹੀਦਾ ਹੈ।

ਮੀਟਿੰਗ ਦੌਰਾਨ 1.1.2016 ਤੋਂ ਜੁਲਾਈ 2021 ਤੱਕ ਦੇ ਪੇ ਕਮਿਸ਼ਨ ਦੇ ਬਕਾਏ ਸਬੰਧੀ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਰਕਮ ਰਿਟਾਇਰੀ ਮੁਲਾਜ਼ਮਾਂ ਨੂੰ ਅਪ੍ਰੈਲ 2025 ਤੋਂ ਅਤੇ ਮੌਜੂਦਾ ਮੁਲਾਜ਼ਮਾਂ ਨੂੰ ਅਪ੍ਰੈਲ 2026 ਤੋਂ ਮਿਲਣੀ ਹੈ ਪ੍ਰੰਤੂ ਅਜੇ ਤੱਕ ਇਹ ਹੁਕਮ ਬੋਰਡ ਦਫ਼ਤਰ ਵਿੱਚ ਲਾਗੂ ਨਹੀਂ ਹੋਏ। ਮੈਂਬਰਾਂ ਨੇ ਮੰਗ ਕੀਤੀ ਕਿ ਇਹ ਨੋਟੀਫਿਕੇਸ਼ਨ ਤੁਰੰਤ ਬੋਰਡ ਵੱਲੋਂ ਅਡੋਪਟ ਕਰਕੇ ਲਾਗੂ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਨੂੰ ਉਹਨਾਂ ਦੇ ਹੱਕਾਂ ਦੀ ਰਕਮ ਸਮੇਂ ਸਿਰ ਮਿਲ ਸਕੇ। ਮੀਟਿੰਗ ਵਿੱਚ ਬੋਰਡ ਵੱਲੋਂ ਸਰਕਾਰ ਤੋਂ ਲਗਭੱਗ 500 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨ ਦਾ ਫ਼ੈਸਲਾ ਲਿਆ ਗਿਆ।

ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਇਹਨਾਂ ਮੁੱਦਿਆਂ ਦੇ ਹੱਲ ਲਈ ਸਭ ਤੋਂ ਪਹਿਲਾਂ ਮੌਜੂਦਾ ਬੋਰਡ ਜਥੇਬੰਦੀ ਬੋਰਡ ਮੈਨੇਜਮੈਂਟ ਨਾਲ ਸਿੱਧਾ ਰਾਬਤਾ ਕਾਇਮ ਕਰੇਗੀ ਅਤੇ ਜੇਕਰ ਕੋਈ ਸਕਾਰਾਤਮਕ ਨਤੀਜਾ ਨਾ ਨਿਕਲਿਆ ਤਾਂ ਸਾਰੀਆਂ ਜਥੇਬੰਦੀਆਂ ਇੱਕ ਸਾਂਝੀ ਰਣਨੀਤੀ ਤਿਆਰ ਕਰਨਗੀਆਂ, ਜਿਸ ਤਹਿਤ ਅਗਲੇ ਕਦਮ ਤੈਅ ਕੀਤੇ ਜਾਣਗੇ।

ਇਸ ਮੌਕੇ ਰਿਟਾਇਰੀ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਨੁਸੂਚਿਤ ਜਾਤੀ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ, ਬਹਾਦਰ ਸਿੰਘ, ਲਖਬੀਰ ਸਿੰਘ, ਸਤਨਾਮ ਸਿੰਘ ਸੱਤਾ, ਗੁਰਚਰਨ ਸਿੰਘ ਤਰਮਾਲਾ, ਗੁਰਜੀਤ ਸਿੰਘ ਬੀਦੋਵਾਲੀ, ਸੀਮਾ ਸੂਦ, ਮਲਕੀਤ ਸਿੰਘ ਗੱਗੜ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending