Connect with us

Mohali

ਐਸ ਡੀ ਐਮ ਅਤੇ ਡੀ ਐਸ ਪੀ ਨੇ 11 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜਾ ਲਿਆ

Published

on

 

ਪ੍ਰਸ਼ਾਸਨ ਨੇ ਸ਼ਰਧਾ ਅਤੇ ਕੁਰਬਾਨੀ ਦੀ ਇਲਾਹੀ ਪੇਸ਼ਕਾਰੀ ਨਾਲ ਸੰਗਤ ਨੂੰ ਨਿਹਾਲ ਕਰਨ ਲਈ ਤਿਆਰੀਆਂ ਵਿੱਢੀਆਂ

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਸਬ ਡਵੀਜ਼ਨਲ ਮੈਜਿਸਟ੍ਰੇਟ ਮੁਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸz. ਹਰਸਿਮਰਨ ਸਿੰਘ ਬੱਲ ਵਲੋਂ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ 11 ਨਵੰਬਰ ਨੂੰ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੇ ਆਯੋਜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਸਰਸ ਮੇਲਾ ਗਰਾਊਂਡ ਦਾ ਦੌਰਾ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਅਤੇ ਲਾਈਟ ਐਂਡ ਸਾਊਂਡ ਤਕਨੀਕੀ ਟੀਮ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦੀਆਂ ਤਿਆਰੀਆਂ ਬਾਰੇ ਗੱਲ ਕੀਤੀ ਗਈ। ਇਸ ਮੌਕੇ ਉਹਨਾਂ ਸਟੇਜ ਸੈਟਅੱਪ, ਦਰਸ਼ਕਾਂ ਦੇ ਬੈਠਣ, ਆਵਾਜ਼ ਅਤੇ ਰੋਸ਼ਨੀ ਪ੍ਰਣਾਲੀਆਂ, ਪਾਰਕਿੰਗ ਪ੍ਰਬੰਧਾਂ, ਸੁਰੱਖਿਆ ਉਪਾਵਾਂ, ਐਮਰਜੈਂਸੀ ਐਗਜ਼ਿਟ ਅਤੇ ਹੋਰ ਲੌਜਿਸਟਿਕਲ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਸਾਰੇ ਵਿਭਾਗਾਂ ਨੂੰ ਆਉਣ ਵਾਲੀ ਸੰਗਤ ਨੂੰ ਇੱਕ ਨਿਰਵਿਘਨ ਅਨੁਭਵ ਪ੍ਰਦਾਨ ਕਰਨ ਲਈ ਨੇੜਿਓਂ ਤਾਲਮੇਲ ਵਿੱਚ ਰਹਿ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਮੁਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰਸ ਮੇਲਾ ਗਰਾਊਂਡ, ਸੈਕਟਰ 88, ਮੁਹਾਲੀ ਵਿਖੇ ਸ਼ਾਮ 5:30 ਵਜੇ ਢਾਡੀ ਵਾਰਾਂ ਨਾਲ ਸ਼ੁਰੂ ਹੋਣ ਵਾਲਾ ਇਹ ਸਮਾਗਮ ਰੌਸ਼ਨੀ, ਸੰਗੀਤ, ਕਥਾ ਅਤੇ ਦ੍ਰਿਸ਼ਟੀਗਤ ਪ੍ਰਭਾਵਾਂ ਦੇ ਇੱਕ ਸ਼ਾਨਦਾਰ ਮਿਸ਼ਰਣ ਰਾਹੀਂ ਮਹਾਨ ਗੁਰੂ ਦੇ ਸ਼ਾਨਦਾਰ ਜੀਵਨ, ਸਿੱਖਿਆਵਾਂ ਅਤੇ ਅੰਤਮ ਸ਼ਹਾਦਤ ਸਮੇਂ ਨੂੰ ਦਰਸਾਏਗਾ। ਉਹਨਾਂ ਕਿਹਾ ਕਿ ਇਸ ਸ਼ੋਅ ਦਾ ਉਦੇਸ਼ ਗੁਰੂ ਸਹਿਬ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਨੌਜੁਆਨ ਪੀੜ੍ਹੀ ਵਿੱਚ ਸ਼ਰਧਾ ਭਾਵ ਪੈਦਾ ਕਰਨਾ ਅਤੇ ਦਰਸ਼ਕਾਂ, ਖਾਸ ਕਰਕੇ ਨੌਜਵਾਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਿੱਤੇ ਗਏ ਹਿੰਮਤ, ਦਇਆ ਅਤੇ ਏਕਤਾ ਦੇ ਸਦੀਵੀ ਸੰਦੇਸ਼ ਨਾਲ ਜੋੜਨਾ ਹੈ।

ਡੀ ਐਸ ਪੀ ਹਰਸਿਮਰਨ ਸਿੰਘ ਬੱਲ ਨੇ ਸਮਾਗਮ ਦੌਰਾਨ ਹੋਣ ਵਾਲੇ ਵੱਡੇ ਇਕੱਠ ਦੇ ਪ੍ਰਬੰਧਨ ਲਈ ਪੂਰੇ ਸੁਰੱਖਿਆ ਪ੍ਰਬੰਧਾਂ ਦਾ ਭਰੋਸਾ ਦਿੱਤਾ। ਸ਼ੋਅ ਦੌਰਾਨ ਟ੍ਰੈਫਿਕ ਨਿਯਮਨ, ਭੀੜ ਪ੍ਰਬੰਧਨ ਅਤੇ ਜਨਤਕ ਸੁਰੱਖਿਆ ਲਈ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।

ਲਾਈਟ ਐਂਡ ਸਾਊਂਡ ਟੀਮ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੇਸ਼ਕਾਰੀ ਵਿੱਚ ਅਤਿ-ਆਧੁਨਿਕ ਪ੍ਰੋਜੈਕਸ਼ਨ, ਸਮਕਾਲੀ ਰੋਸ਼ਨੀ ਅਤੇ ਰੂਹ ਨੂੰ ਛੂਹਣ ਵਾਲੇ ਬਿਰਤਾਂਤ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਗੁਰੂ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਦੇ ਮਹਾਨ ਪਲਾਂ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending