Mohali
ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਰਿਸ਼ਵ ਜੈਨ ਦਾ ਸਵਰਗਵਾਸ
ਗੁੜਗਾਵਾਂ ਦੇ ਮੇਦਾਂਤਾ ਹਸਪਤਾਲ ਵਿੱਚ ਲਏ ਆਖਰੀ ਸਾਹ
ਐਸ ਏ ਐਸ ਨਗਰ, 10 ਨਵੰਬਰ (ਸ.ਬ.) ਸੀਨੀਅਰ ਕਾਂਗਰਸ ਆਗੂ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ (ਮੌਜੂਦਾ ਕੌਂਸਲਰ) ਸ੍ਰੀ ਰਿਸ਼ਵ ਜੈਨ ਦਾ ਅੱਜ ਸਵੇਰੇ ਗੁੜਗਾਵਾਂ ਦੇ ਮੇਦਾਂਤਾ ਹਸਪਤਲ ਵਿੱਚ ਸਵਰਗਵਾਸ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਲੀਵਰ ਦੀ ਬਿਮਾਰੀ ਨਾਲ ਪੀੜਿਤ ਸਨ ਅਤੇ ਉਹਨਾਂ ਨੂੰ ਲੀਵਰ ਟ੍ਰਾਂਸਪਲਾਂਟ ਲਈ ਪਿਛਲੀ 31 ਅਕਤੂਬਰ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ।
67 ਸਾਲ ਦੇ ਸ੍ਰੀ ਰਿਸ਼ਵ ਜੈਨ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੀ ਸਿਆਸਤ ਵਿੱਚ ਸਰਗਰਮ ਸਨ ਅਤੇ ਉਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹੋਣ ਦੌਰਾਨ ਕਾਰਕਜਾਰੀ ਮੇਅਰ ਵੀ ਰਹੇ। ਉਹ ਕਈ ਸਾਲ ਤਕ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹੇ।
ਸ੍ਰੀ ਰਿਸ਼ਵ ਜੈਨ ਦੇ ਪੁੱਤਰ ਗੌਰਵ ਜੈਨ ਨੇ ਦੱਸਿਆ ਕਿ ਉਹਨਾਂ ਦਾ 4 ਨਵੰਬਰ ਨੂੰ ਆਪਰੇਸ਼ਨ ਕੀਤਾ ਜਾਣਾ ਸੀ ਪਰੰਤੂ ਐਨਸਥੀਜਿਆ ਦੇਣ ਦੌਰਾਨ ੳਹਨਾਂ ਦਾ ਬਲੱਡ ਪੈ੍ਰਸ਼ਰ ਕਾਫੀ ਘੱਟ ਗਿਆ ਜਿਸ ਕਾਰਨ ਆਪਰੇਸ਼ਨ ਦਾ ਅਮਲ ਵਿਚਾਲੇ ਹੀ ਰੋਕ ਦਿੱਤਾ ਗਿਆ ਅਤੇ ਉਹਨਾਂ ਨੂੰ ਆਈ ਸੀ ਯੂ ਵਿੱਚ ਲਿਜਾਇਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਦੇ ਪਿਤਾ ਦੀ ਛਾਤੀ ਵਿੱਚ ਇਨਫੈਕਸ਼ਨ ਦੇ ਬਾਵਜੂਦ ਹਸਪਤਾਲ ਵਲੋਂ ਆਪਰੇਸ਼ਨ ਦੀ ਪ੍ਰਕ੍ਰਿਆ ਆਰੰਭ ਕਰ ਦਿੱਤੀ ਗਈ ਜਿਸ ਕਾਰਨ ਉਹਨਾਂ ਦੇ ਪਿਤਾ ਦੀ ਹਾਲਤ ਹੋਰ ਵਿਗੜ ਗਈ ਜਿਹੜੀ ਫਿਰ ਕਾਬੂ ਵਿੱਚ ਨਹੀਂ ਆਈ।
ਉਹਨਾਂ ਕਿਹਾ ਕਿ ਬਾਅਦ ਵਿੱਚ ਡਾਕਟਰਾਂ ਵਲੋਂ ਉਹਨਾਂ ਦੇ ਪਿਤਾ ਨੂੰ ਵੈਂਟੀਲੇਟਰ ਤੇ ਪਾ ਦਿੱਤਾ ਗਿਆ ਅਤੇ ਅੱਜ ਸਵੇਰੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹਨਾਂ ਦਾ ਅੰਤਮ ਸਸਕਾਰ ਭਲਕੇ (11 ਨਵੰਬਰ ਨੂੰ) ਸਵੇਰੇ 11 ਵਜੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਸ੍ਰੀ ਰਿਸ਼ਵ ਜੈਨ ਦੇ ਸਵਰਗਵਾਸ ਦੀ ਖਬਰ ਆਉਣ ਤੇ ਉਹਨਾਂ ਦੇ ਨਜਦੀਕੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਸ਼ਹਿਰ ਦੇ ਪਤਵੰਤਿਆਂ, ਸ੍ਰੀ ਜੈਨ ਦੇ ਨਜਦੀਕੀਆਂ ਵਲੋਂ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਮੇਅਰ ਸz. ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਕੌਂੋਸਲਰਾਂ ਨਰਪਿੰਦਰ ਸਿੰਘ ਰੰਗੀ, ਜਸਪ੍ਰੀਤ ਸਿੰਘ ਗਿਲ, ਜਸਬੀਰ ਸਿੰਘ ਮਣਕੂ, ਕੁਲਵੰਤ ਸਿੰਘ ਕਲੇਰ, ਪ੍ਰਮੋਦ ਕੁਮਾਰ ਮਿਤਰਾ, ਕਮਲਪ੍ਰੀਤ ਸਿੰਘ ਬੰਨੀ ਅਤੇ ਨਰਾਇਣ ਸਿੰਘ ਸਿੱਧੂ, ਆਰ ਪੀ ਸ਼ਰਮਾ, ਗੁਰਮੀਤ ਸਿੰਘ ਵਾਲੀਆ, ਕਿਸਾਨ ਆਗੂ ਤੇਜਿੰਦਰ ਸਿੰਘ ਪੂਨੀਆ, ਪਰਮਦੀਪ ਸਿੰਘ ਬੈਦਵਾਨ, ਰਾਜਾ ਕੰਵਰਜੋਤ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਸਮਾਜਸੇਵੀ ਜੋਗਿੰਦਰ ਸਿੰਘ ਜੋਗੀ, ਪਹਿਲਵਾਨ ਅਮਰਜੀਤ ਸਿੰਘ, ਗੁਰਦੇਵ ਸਿੰਘ ਚੌਹਾਨ ਸਮੇਤ ਵੱਖ ਵੱਖ ਆਗੂਆਂ ਨੇ ਸ੍ਰੀ ਜੈਨ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅਦਾਰਾ ਸਕਾਈ ਹਾਕ ਟਾਈਮਜ਼ ਸ੍ਰੀ ਰਿਸ਼ਵ ਜੈਨ ਦੇ ਸਵਰਗਵਸ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕਰਦਾ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
