Connect with us

Punjab

ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਵੋਟਾਂ ਪਾਉਣ ਲਈ ਤੜਕਸਾਰ ਹੀ ਲੱਗ ਗਈਆਂ ਵੋਟਰਾਂ ਦੀਆਂ ਲਾਈਨਾਂ

Published

on

ਦੁਪਹਿਰ 3 ਵਜੇ ਤੱਕ ਹੋਈ 47 ਫੀਸਦ ਪੋਲਿੰਗ
ਤਰਨ ਤਾਰਨ, 11 ਨਵੰਬਰ (ਸ.ਬ.) ਪੰਜਾਬ ਵਿੱਚ ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵੋਟਿੰਗ ਲਈ ਲੋਕਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ| ਲੋਕ ਸਵੇਰੇ 7 ਵਜੇ ਤੋਂ ਪਹਿਲਾਂ ਹੀ ਪੋਲਿੰਗ ਸਟੇਸ਼ਨਾਂ ਅੰਦਰ ਪਹੁੰਚ ਗਏ ਸਨ| ਵੋਟਿੰਗ ਸਵੇਰੇ 7 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋ ਗਈ| ਅਧਿਕਾਰੀਆਂ ਨੇ ਦੱਸਿਆ ਕਿ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ| ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ| ਪੋਲਿੰਗ ਲਈ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਦੁਪਹਿਰ 3 ਵਜੇ ਤੱਕ ਹੋਈ 47 ਫੀਸਦ ਪੋਲਿੰਗ ਹੋਈ|
ਜੂਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਬਹੁ-ਕੋਣਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ| ਇਸ ਸੀਟ ਲਈ ਚੋਣ ਮੈਦਾਨ ਵਿੱਚ ਕੁੱਲ 15 ਉਮੀਦਵਾਰ ਹਨ| ਯੋਗ ਵੋਟਰਾਂ ਦੀ ਗਿਣਤੀ 1,92,838 ਹੈ, ਜਿਨ੍ਹਾਂ ਵਿਚ 1,00,933 ਪੁਰਸ਼, 91,897 ਔਰਤਾਂ ਅਤੇ ਅੱਠ ਤੀਜੇ-ਲਿੰਗ ਨਾਲ ਸਬੰਧਤ ਹਨ| ਅਧਿਕਾਰੀਆਂ ਨੇ ਦੱਸਿਆ ਕਿ 114 ਥਾਵਾਂ ਤੇ ਕੁੱਲ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 60 ਸ਼ਹਿਰੀ ਅਤੇ 162 ਪੇਂਡੂ ਹਨ| ਇਨ੍ਹਾਂ ਵਿੱਚ ਚਾਰ ‘ਮਾਡਲ’ ਅਤੇ ਤਿੰਨ ‘ਗੁਲਾਬੀ’ ਪੋਲਿੰਗ ਬੂਥ ਸ਼ਾਮਲ ਹਨ| ਜ਼ਿਮਨੀ ਚੋਣ ਲਈ ਪ੍ਰਚਾਰ ਐਤਵਾਰ ਸ਼ਾਮ ਨੂੰ ਖਤਮ ਹੋ ਗਿਆ ਸੀ|
‘ਆਪ’ ਨੇ ਤਰਨ ਤਾਰਨ ਤੋਂ ਤਿੰਨ ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜੋ ਇਸ ਸਾਲ ਜੁਲਾਈ ਵਿੱਚ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਏ ਸਨ| ਇਸ ਜ਼ਿਮਨੀ ਚੋਣ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂਆਂ ਲਈ ਇੱਕ ਅਜ਼ਮਾਇਸ਼ ਵਜੋਂ ਦੇਖਿਆ ਜਾ ਰਿਹਾ ਹੈ, ਜਿਨ੍ਹਾਂ ਨੇ ਇਸ ਸੀਟ ਨੂੰ ਬਰਕਰਾਰ ਰੱਖਣ ਲਈ ਹਮਲਾਵਰ ਢੰਗ ਨਾਲ ਪ੍ਰਚਾਰ ਕੀਤਾ|
ਉਧਰ ਕਾਂਗਰਸ ਲਈ ਵੀ ਇਹ ਸੀਟ ਵਕਾਰ ਦਾ ਸਵਾਲ ਬਣੀ ਰਹੀ ਹੈ| ਪਾਰਟੀ ਨੇ ਆਪਣੀ ਤਰਨ ਤਾਰਨ ਜ਼ਿਲ੍ਹਾ ਇਕਾਈ ਦੇ ਮੁਖੀ ਕਰਨਬੀਰ ਸਿੰਘ ਬੁਰਜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ| ਬੁਰਜ ਖੇਤੀਬਾੜੀ ਅਤੇ ਰੀਅਲ-ਐਸਟੇਟ ਕਾਰੋਬਾਰੀ ਹਨ ਅਤੇ ਪਹਿਲੀ ਵਾਰ ਚੋਣ ਲੜ ਰਹੇ ਹਨ| ਭਾਜਪਾ ਨੇ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ|
ਤਰਨਤਾਰਨ ਜਿਮਣੀ ਚੋਣ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੋਂਦ ਦੀ ਲੜਾਈ ਮੰਨਿਆ ਜਾ ਰਿਹਾ ਹੈ ਅਤੇ ਉਹਨਾਂ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਮਿਲ ਕੇ ਪਾਰਟੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਲਈ ਜ਼ੋਰਦਾਰ ਢੰਗ ਨਾਲ ਪ੍ਰਚਾਰ ਕੀਤਾ ਹੈ| ਸੁਖਵਿੰਦਰ ਕੌਰ ਇੱਕ ‘ਧਰਮੀ ਫੌਜੀ’ ਦੀ ਪਤਨੀ ਅਤੇ ਸਰਕਾਰੀ ਸਕੂਲ ਦੀ ਸੇਵਾਮੁਕਤ ਪ੍ਰਿੰਸੀਪਲ ਹੈ|
ਚੋਣ ਮੈਦਾਨ ਵਿੱਚ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਦੀ ਸਭਤੋਂ ਵੱਧ ਚਰਚਾ ਹੋ ਰਹੀ ਹੈ| ਮਨਦੀਪ ਸਿੰਘ, ਸੰਦੀਪ ਸਿੰਘ ਉਰਫ਼ ਸੰਨੀ ਦਾ ਭਰਾ ਹੈ, ਜੋ 2022 ਵਿੱਚ ਸ਼ਿਵ ਸੈਨਾ (ਟਕਸਾਲੀ) ਦੇ ਨੇਤਾ ਸੁਧੀਰ ਸੂਰੀ ਦੇ ਕਤਲ ਦੇ ਇਲਜਾਮ ਵਿੱਚ ਜੇਲ੍ਹ ਵਿੰਚ ਹੈ| ਸੰਦੀਪ ਸਿੰਘ ਤਰਨ ਤਾਰਨ ਵਿੱਚ ਇੱਕ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਦੋ ਸਾਬਕਾ ਪੁਲੀਸ ਅਧਿਕਾਰੀਆਂ ਤੇ ਹਮਲੇ ਦਾ ਵੀ ਆਰੋਪੀ ਹੈ| ਦੋਸ਼ੀ ਠਹਿਰਾਏ ਗਏ ਸਾਬਕਾ ਅਧਿਕਾਰੀਆਂ ਵਿੱਚੋਂ ਇੱਕ, ਸੂਬਾ ਸਿੰਘ 17 ਸਤੰਬਰ ਨੂੰ ਆਪਣੀ ਸੱਟਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ| ਮਨਦੀਪ ਸਿੰਘ ਨੂੰ ਖਡੂਰ ਸਾਹਿਬ ਤੋਂ ਐਮਪੀ ਤੇ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐੱਨ ਐੱਸ ਏ ਤਹਿਤ ਬੰਦ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ), ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਸਮੇਤ ਕੁਝ ਕੱਟੜਪੰਥੀ ਸਿੱਖ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ ਅਤੇ ਉਸਦੀ ਸਥਿਤੀ ਵੀ ਕਾਫੀ ਮਜਬੂਤ ਮੰਨੀ ਜਾ ਰਹੀ ਹੈ|

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending