Mohali
ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਦੇ ਅੰਤਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਪਤਵੰਤਿਆਂ ਵਲੋਂ ਅੰਤਮ ਵਿਦਾਇਗੀ
ਐਸ ਏ ਐਸ ਨਗਰ, 11 ਨਵੰਬਰ (ਸ.ਬ.) ਸੀਨੀਅਰ ਕਾਂਗਰਸ ਆਗੂ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ (ਮੌਜੂਦਾ ਕੌਂਸਲਰ) ਸ੍ਰੀ ਰਿਸ਼ਵ ਜੈਨ (ਜਿਹਨਾਂ ਦਾ ਬੀਤੇ ਕੱਲ ਗੁੜਗਾਵਾਂ ਦੇ ਮੇਦਾਂਤਾ ਹਸਪਤਾਲ ਵਿੱਚ ਸਵਰਗਵਾਸ ਹੋ ਗਿਆ ਸੀ) ਦਾ ਅੰਤਮ ਸਸਕਾਰ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ| ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਉਹਨਾਂ ਦੇ ਨਜਦੀਕੀਆਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ, ਨਗਰ ਨਿਗਮ ਦੇ ਅਧਿਕਾਰੀਆਂ, ਸ਼ਹਿਰ ਦੇ ਪਤਵੰਤਿਆਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ|
67 ਸਾਲ ਦੇ ਸ੍ਰੀ ਰਿਸ਼ਵ ਜੈਨ ਪਿਛਲੇ ਕਾਫੀ ਸਮੇਂ ਤੋਂ ਲੀਵਰ ਦੀ ਬਿਮਾਰੀ ਨਾਲ ਪੀੜਿਤ ਸਨ ਅਤੇ ਉਹਨਾਂ ਨੂੰ ਬੀਤੀ 31 ਅਕਤੂਬਰ ਨੂੰ ਲੀਵਰ ਟ੍ਰਾਂਸਪਲਾਂਟ ਲਈ ਗੁੜਗਾਵਾਂ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ, ਜਿੱਥੇ ਉਹਨਾਂ ਨੇ 10 ਨਵੰਬਰ ਨੂੰ ਆਖਰੀ ਸਾਹ ਲਏ| ਉਹਨਾਂ ਦੀ ਚਿਤਾ ਨੂੰ ਅਗਨੀ ਉਹਨਾਂ ਦੇ ਪੁੱਤਰ ਗੌਰਵ ਜੈਨ ਨੇ ਵਿਖਾਈ|
ਇਸ ਮੌਕੇ ਹਲਕਾ ਵਿਧਾਇਕ ਸ੍ਰ ਕੁਲਵੰਤ ਸਿੰਘ, ਸਾਬਕਾ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ, ਮੇਅਰ ਸ੍ਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਸ੍ਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸ੍ਰ ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਸਿੰਘ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ, ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ, ਭਾਜਪਾ ਆਗੂ ਲਖਵਿੰਦਰ ਕੌਰ ਗਰਚਾ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ੍ਰ ਪਰਵਿੰਦਰ ਸਿੰਘ ਸੋਹਾਣਾ, ਆਪ ਆਗੂ ਵਿਨੀਤ ਵਰਮਾ, ਕਾਂਗਰਸੀ ਆਗੂ ਵਿਜੈ ਸ਼ਰਮਾ ਟਿੰਕੂ, ਨਗਰ ਨਿਗਮ ਦੇ ਕਂੋਸਲਰ ਮਨਜੀਤ ਸਿੰਘ ਸੇਠੀ, ਨਰਪਿੰਦਰ ਸਿੰਘ ਰੰਗੀ, ਜਸਪ੍ਰੀਤ ਸਿੰਘ ਗਿੱਲ, ਰਜਿੰਦਰ ਸਿੰਘ ਰਾਣਾ, ਮਾਸਟਰ ਚਰਨ ਸਿੰਘ, ਵਿਨੀਤ ਮਲਿਕ, ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ਹਰਜੀਤ ਸਿੰਘ ਭੋਲੂ, ਜਸਬੀਰ ਸਿੰਘ ਮਣਕੂ, ਕੁਲਵੰਤ ਸਿੰਘ ਕਲੇਰ, ਪ੍ਰਮੋਦ ਕੁਮਾਰ ਮਿਤਰਾ, ਕਮਲਪ੍ਰੀਤ ਸਿੰਘ ਬੰਨੀ ਅਤੇ ਨਰਾਇਣ ਸਿੰਘ ਸਿੱਧੂ, ਸਾਬਕਾ ਕੌਂਸਲਰ ਆਰ ਪੀ ਸ਼ਰਮਾ, ਰਜਨੀ ਗੋਇਲ, ਗੁਰਮੀਤ ਸਿੰਘ ਵਾਲੀਆ, ਸ਼ਾਮ ਬੰਸਲ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਸਤਵੀਰ ਸਿੰਘ ਧਨੋਆ, ਮਨਮੋਹਨ ਸਿੰਘ ਲੰਗ, ਪ੍ਰਕਾਸ਼ਵਤੀ, ਨਛੱਤਰ ਸਿੰਘ ਪਿੰਡ ਮੁਹਾਲੀ ਅਤੇ ਗੁਰਮੁਖ ਸਿੰਘ ਸੋਹਲ, ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿਲ, ਜੀ ਐਸ ਰਿਆੜ, ਗੁਰਮੀਤ ਸਿੰਘ ਸਿਆਣ, ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਚ ਐਸ ਕੰਵਰ, ਪਰਮਦੀਪ ਸਿੰਘ ਬੈਦਵਾਨ, ਬਲਰਾਜ ਸਿੰਘ ਗਿਲ, ਲੰਬੜਦਾਰ ਯੂਨੀਅਨ ਚੰਡੀਗੜ੍ਹ ਦੇ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ, ਰਾਜਾ ਕੰਵਰਜੋਤ ਸਿੰਘ, ਰਮਨਦੀਪ ਸਿੰਘ ਬਾਵਾ, ਰਜਿੰਦਰ ਸਿੰਘ ਧਰਮਗੜ੍ਹ, ਰੁਪਿੰਦਰ ਸਿੰਘ ਰੂਪਾ ਸੋਹਾਣਾ, ਗੁਰਦੇਵ ਸਿੰਘ ਚੌਹਾਨ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਵਪਾਰ ਮੰਡਲ ਤੋਂ ਅਕਵਿੰਦਰ ਸਿੰਘ ਗੋਸਲ, ਸ਼ੀਤਲ ਸਿੰਘ, ਫੌਜਾ ਸਿੰਘ, ਹਰਪਾਲ ਸਿੰਘ ਸੋਢੀ, ਬਿਕਰਮਜੀਤ ਸਿੰਘ ਹੂੰਝਣ, ਕਰਮ ਸਿੰਘ ਬਬਰਾ, ਜਸਪਾਲ ਸਿੰਘ ਟਿਵਾਣਾ, ਇੰਦਰਜੀਤ ਸਿੰਘ ਖੋਖਰ, ਫੇਜ਼ 11 ਦੇ ਵੱਡੀ ਗਿਣਤੀ ਵਸਨੀਕਾਂ, ਸ਼ਹਿਰ ਦੇ ਪਤਵੰਤਿਆ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ|
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
