Connect with us

Mohali

ਐਸ ਏ ਐਸ ਨਗਰ ਪੁਲੀਸ ਵਲੋਂ ਡੇਰਾਬੱਸੀ ਵਿਖੇ ਅੰਤਰਰਾਜੀ ਜਾਅਲੀ ਕਰੰਸੀ ਗ੍ਰੋਹ ਦੇ ਦੋ ਮੈਂਬਰ ਕਾਬੂ

Published

on

9.95 ਕਰੋੜ ਰੁਪਏ ਦੇ ਜਾਅਲੀ ਅਤੇ ਬੰਦ ਹੋਏ ਕਰੰਸੀ ਨੋਟ ਜ਼ਬਤ ਕੀਤੇ

ਐਸ ਏ ਐਸ ਨਗਰ, 14 ਨਵੰਬਰ (ਸ.ਬ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲੀਸ ਨੇ ਡੇਰਾਬੱਸੀ ਵਿੱਚ ਇੱਕ ਅੰਤਰਰਾਜੀ ਜਾਅਲੀ ਕਰੰਸੀ ਗ੍ਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ 9 ਕਰੋੜ 99 ਲੱਖ 5 ਹਜ਼ਾਰ ਰੁਪਏ ਦੀ ਜਾਅਲੀ ਅਤੇ ਬੰਦ ਕੀਤੀ ਗਈ ਕਰੰਸੀ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਸ਼੍ਰੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਚਿਨ, ਵਾਸੀ ਭਾਰਤ ਨਗਰ, ਪਿਹੋਵਾ, ਕੁਰੂਕਸ਼ੇਤਰ (ਹਰਿਆਣਾ) ਅਤੇ ਗੁਰਦੀਪ, ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ (ਹਰਿਆਣਾ) ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਜਾਅਲੀ ਕਰੰਸੀ ਅਪਰਾਧ ਵਿੱਚ ਸ਼ਾਮਲ ਇੱਕ ਅੰਤਰਰਾਜੀ ਸਿੰਡੀਕੇਟ ਨਾਲ ਜੁੜੇ ਦੋ ਸ਼ੱਕੀ ਵਿਅਕਤੀਆਂ ਬਾਰੇ ਇੱਕ ਸੂਹ ਮਿਲੀ ਸੀ ਜਿਸਤੇ ਕਾਰਵਾਈ ਕਰਦਿਆਂ ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀ ਐਸ ਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇੰਸਪੈਕਟਰ ਸੁਮਿਤ ਮੋਰ (ਐਸ ਐਚ ਓ ਡੇਰਾ ਬੱਸੀ) ਅਤੇ ਇੰਸਪੈਕਟਰ ਮਲਕੀਤ ਸਿੰਘ (ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ) ਦੀ ਅਗਵਾਈ ਹੇਠ ਟੀਮਾਂ ਨੇ ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ਤੇ ਘੱਗਰ ਪੁਲ ਤੇ ਪੀ ਡਬਲਯੂ ਡੀ ਰੈਸਟ ਹਾਊਸ ਨੇੜੇ ਲਗਾਏ ਇੱਕ ਨਾਕੇ ਦੌਰਾਨ ਸ਼ੱਕੀਆਂ ਨੂੰ ਇੱਕ ਚਿੱਟੇ ਰੰਗ ਦੀ ਸਕਾਰਪੀਓ ਜੀਪ ਵਿੱਚ ਜਾਂਦੇ ਹੋਏ ਰੋਕਿਆ ਗਿਆ, ਜਿਸ ਦੌਰਾਨ 11,05,000 ਰੁਪਏ ਦੀ ਅਸਲ ਬੰਦ ਕੀਤੀ ਗਈ ਕਰੰਸੀ ਅਤੇ 9 ਕਰੋੜ 88 ਲੱਖ ਰੁਪਏ ਦੀ ਡੁਪਲੀਕੇਟ ਕਰੰਸੀ ਬਰਾਮਦ ਹੋਈ।

ਉਹਨਾਂ ਦੱਸਿਆ ਕਿ ਪੁਰਾਣੇ 1000 ਰੁਪਏ ਦੇ ਨੋਟਾਂ ਵਿੱਚ 7,42,000 ਰੁਪਏ, ਪੁਰਾਣੇ 2000 ਰੁਪਏ ਦੇ ਨੋਟਾਂ ਵਿੱਚ 3,50,000 ਰੁਪਏ, ਨਵੇਂ 500 ਰੁਪਏ ਦੇ ਨੋਟਾਂ ਵਿੱਚ 13,000 ਰੁਪਏ, ਕੁੱਲ ਅਸਲੀ ਕਰੰਸੀ: 11,05,000 ਰੁਪੲ ਅਤੇ ਨਕਲੀ ਕਰੰਸੀ ਪੁਰਾਣੇ 1000 ਰੁਪਏ ਦੇ ਨੋਟਾਂ ਦੇ 80 ਬੰਡਲ (ਲਗਭਗ 80 ਲੱਖ ਰੁਪਏ), ਨਵੇਂ 500 ਰੁਪਏ ਦੇ ਨੋਟਾਂ ਦੇ 60 ਬੰਡਲ (ਲਗਭਗ 30 ਲੱਖ ਰੁਪਏ), 2000 ਰੁਪਏ ਦੇ ਨੋਟਾਂ ਦੇ 439 ਬੰਡਲ (ਲਗਭਗ 8 ਕਰੋੜ 78 ਲੱਖ ਰੁਪਏ), ਕੁੱਲ 9 ਕਰੋੜ 88 ਲੱਖ ਰੁਪਏ ਦੀ ਧੋਖਾਧੜੀ ਮੂਲ ਕਰੰਸੀ ਬਰਾਮਦ ਕੀਤੀ ਹੈ।

ਐਸ ਐਸ ਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਉਹ ਲੋਕਾਂ ਨੂੰ ਧੋਖਾ ਦੇਣ ਲਈ ਬੰਡਲਾਂ ਦੇ ਬਾਹਰ ਅਸਲੀ ਨੋਟ ਰੱਖਦੇ ਸਨ ਜਦੋਂ ਕਿ ਅੰਦਰ ਨਕਲੀ ਨੋਟ ਭਰਦੇ ਸਨ। ਉਨ੍ਹਾਂ ਨੇ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਹੈ। ਮੁਲਜਮ 2023 ਵਿੱਚ ਮੁਹਾਲੀ ਦੇ ਇੱਕ ਨਿਵਾਸੀ ਤੋਂ 7 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਵੀ ਸ਼ਾਮਿਲ ਹਨ ਜਿਸ ਸੰਬੰਧੀ ਆਈ ਪੀ ਸੀ ਦੀ ਧਾਰਾ 406, 420, ਅਤੇ 120-ਬੀ ਤਹਿਤ ਪੁਲੀਸ ਸਟੇਸ਼ਨ ਫੇਜ਼-1 ਮੁਹਾਲੀ ਵਿਖੇ ਮਾਮਲਾ ਦਰਜ ਹੈ ਅਤੇ ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੇ ਢੰਗ ਨਾਲ ਕਈ ਹੋਰ ਮਾਮਲੇ ਦਰਜ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਸਟੇਸ਼ਨ ਡੇਰਾਬੱਸੀ ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 318(4), 178, 179, 180, ਅਤੇ 182 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਂਚ ਜਾਰੀ ਹੈ, ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending