Connect with us

Mohali

ਸਰਕਾਰ ਵਲੋਂ ਪ੍ਰਾਈਵੇਟ ਕੰਪਨੀਆਂ ਨੂੰ ਘਰਾਂ ਤੋਂ ਕੂੜਾ ਚੁੱਕਣ ਦਾ ਠੇਕਾ ਨਹੀਂ ਦੇਣ ਦਿਆਂਗੇ : ਸਫਾਈ ਮਜ਼ਦੂਰ ਫੈਡਰੇਸ਼ਨ

Published

on

ਐਸ ਏ ਐਸ ਨਗਰ, 15 ਨਵੰਬਰ (ਸ.ਬ.) ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ, ਦਿੱਲੀ ਵਾਲਿਆਂ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮਿਲਕੇ ਇਨ੍ਹਾਂ ਵਲੋਂ ਬਣਾਈਆਂ ਗਈਆਂ ਪ੍ਰਾਈਵੇਟ ਕੰਪਨੀਆਂ ਨੂੰ ਡੋਰ ਟੁ ਡੋਰ ਕੂੜਾ ਚੁੱਕਣ ਦਾ ਠੇਕਾ ਦੇਣ ਦੀ ਆੜ ਵਿੱਚ ਪੰਜਾਬ ਨੂੰ ਲੁੱਟਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇ।

ਮਿਉਂਸਪਲ ਭਵਨ ਸੈਕਟਰ 68 ਮੁਹਾਲੀ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ੍ਰੀ ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਪਿੱਛੇ ਭੱਜ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪੰਤੂ ਅੱਜ ਲਗਭਗ 4 ਸਾਲ ਬੀਤਣ ਉਪਰੰਤ ਪੰਜਾਬ ਦਾ ਇੱਕ ਵੀ ਸਫਾਈ ਸੇਵਕ ਪੱਕਾ ਨਹੀਂ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਕਿ 2011 ਵਿੱਚ ਵੀ ਮੌਕੇ ਦੀ ਅਕਾਲੀ ਦਲ ਬਾਦਲ ਦੀ ਸਰਕਾਰ ਵਲੋਂ ਵਿਦੇਸ਼ੀ ਕੰਪਨੀਆਂ ਲਿਆ ਕੇ ਡੋਰ ਟੁ ਡੋਰ ਕੂੜਾ ਚੁੱਕਣ ਦਾ ਠੇਕਾ ਦੇਣ ਦੀ ਕਾਰਵਾਈ ਕੀਤੀ ਗਈ ਸੀ। ਜਿਸ ਦੇ ਵਿਰੋਧ ਵਿੱਚ ਸਮੁੱਚੇ ਵਾਲਮੀਕਿ ਸਮਾਜ ਨੂੰ ਹੜਤਾਲ ਤੇ ਅਤੇ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਾ ਪਿਆ ਸੀ ਅਤੇ ਬਾਦਲ ਸਰਕਾਰ ਨੂੰ ਉਸ ਵੇਲੇ ਦਿੱਤੇ ਜਾ ਰਹੇ ਠੇਕੇ ਨੂੰ ਰੋਕਣ ਲਈ ਮਜਬੂਰ ਕੀਤਾ ਗਿਆ ਸੀ। ਆਗੂਆਂ ਵਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਦਿੱਲੀ ਵਾਲਿਆਂ ਨਾਲ ਮਿਲ ਕੇ ਇਸ ਡੋਰ ਟੁ ਡੋਰ ਕੂੜਾ ਚੁੱਕਣ ਦਾ ਠੇਕਾ ਦੇਣ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਨਾ ਰੋਕਿਆ ਗਿਆ ਤਾਂ ਇੱਕ ਵਾਰ ਫੇਰ ਪੰਜਾਬ ਦੇ ਸਮੂਹ ਸਫਾਈ ਸੇਵਕਾਂ ਅਤੇ ਸਮੁੱਚੇ ਵਾਲਮੀਕਿ ਸਮਾਜ ਨੂੰ ਹੜਤਾਲ ਕਰਨ ਲਈ ਅਤੇ ਸੜਕਾਂ ਤੇ ਆ ਕੇ ਵੱਡਾ ਅੰਦੋਲਨ ਵਿੱਢਣ ਲਈ ਮਜਬੂਰ ਹੋਣਾ ਪਵੇਗਾ।

ਇਸ ਮੌਕੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਨਗਰ ਨਿਗਮ ਮੁਹਾਲੀ ਸਫਾਈ ਸੇਵਕਾਂ ਦੇ ਪ੍ਰਧਾਨ ਅਨਿਲ ਕੁਮਾਰ, ਸੀਨੀਅਰ ਮੀਤ ਪ੍ਰਧਾਨ ਯਸ਼ਪਾਲ, ਵਾਈਸ ਪ੍ਰਧਾਨ ਕਨੰਨ, ਡੋਰ ਟੁ ਡੋਰ ਗਾਰਬੇਜ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਚਾਵਰੀਆ, ਪ੍ਰਧਾਨ ਬ੍ਰਿਜ ਮੋਹਨ, ਰਾਜੂ ਸੰਗੇਲਿਆ, ਰੋਸ਼ਨ ਲਾਲ, ਜੀਰਕਪੁਰ ਤੋਂ ਰਾਜੇਸ਼ ਕਾਂਗੜਾ, ਰਾਮ ਮੇਹਰ, ਨਵਾਂ ਗਾਉਂ ਤੋਂ ਸੁਖਬੀਰ ਸਿੰਘ, ਜੈ ਪਾਲ ਅਤੇ ਖਰੜ ਤੋਂ ਬਲਕੇਸ਼ ਕੁਮਾਰ, ਬਲਿੰਦਰ ਸਿੰਘ ਨੇ ਕਿਹਾ ਕਿ ਆਗੂਆਂ ਨੇ ਇਹ ਵੀ ਕਿਹਾ ਕਿ ਜਾਨ ਦੀ ਬਾਜ਼ੀ ਲਗਾ ਕੇ ਵੀ, ਦਿੱਲੀ ਵਾਲਿਆਂ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਤੋਂ ਪੰਜਾਬ ਨੂੰ ਲੁੱਟਣ ਅਤੇ ਵਾਲਮੀਕਿ ਸਮਾਜ ਨੂੰ ਗੁਲਾਮ ਬਣਾਉਣ ਤੋਂ ਰੋਕਿਆ ਜਾਵੇਗਾ।

ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਆਗੂਆਂ ਵਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਮਕੈਨੀਕਲ ਸਵੀਪਿੰਗ ਦੇ ਨਾਂ ਤੇ ਅਧਿਕਾਰੀਆਂ ਵਲੋਂ ਨਗਰ ਨਿਗਮ ਨੂੰ ਲੁੱਟਣ ਦੀ ਬਜਾਏ ਬੀ ਸੜਕਾਂ ਦਾ ਮਕੈਨੀਕਲ ਸਫਾਈ ਦਾ ਦਿੱਤਾ ਠੇਕਾ ਰੱਦ ਕਰਕੇ ਸਿੱਧੀ ਭਰਤੀ ਕੀਤੀ ਜਾਵੇ, ਕੰਟਰੈਕਟ ਬੇਸ ਤੇ ਭਰਤੀ ਕੀਤੇ ਗਏ ਤਿੰਨ ਸਾਲ ਪੂਰੇ ਕਰਦੇ ਸਫਾਈ ਸੇਵਕਾਂ, ਸੀਵਰਮੈਨਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਡੋਰ ਟੁ ਡੋਰ ਕੂੜਾ ਚੁੱਕਣ ਦੇ ਦਿੱਤੇ ਜਾ ਰਹੇ ਠੇਕੇ ਦੇ ਨਾਂ ਤੇ ਵਾਲਮੀਕਿ ਸਮਾਜ ਨੂੰ ਆਰਥਿਕ ਗੁਲਾਮ ਬਣਾਉਣ ਦੀ ਕੋਝੀ ਕਾਰਵਾਈ ਨੂੰ ਪੁਰੀ ਤਰ੍ਹਾਂ ਰੋਕਿਆ ਜਾਵੇ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending