Connect with us

Mohali

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਓਲਡ ਏਜ ਹੋਮ ਬਣਾਉਣ ਸਬੰਧੀ ਅਦਾਲਤ ਦੀ ਮਾਨਹਾਨੀ ਦਾ ਨੋਟਿਸ ਭੇਜਿਆ

Published

on

ਮੁਹਾਲੀ ਵਿੱਚ ਗਮਾਡਾ ਨੇ ਹਾਲੇ ਤੱਕ ਨਹੀਂ ਦਿੱਤਾ ਅਲਾਟ ਕੀਤੀ ਜ਼ਮੀਨ ਦਾ ਕਬਜ਼ਾ

ਐਸ ਏ ਐਸ ਨਗਰ, 17 ਨਵੰਬਰ (ਸ.ਬ.) ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਆਪਣੇ ਵਕੀਲਾਂ (ਰੂਪ ਐਸੋਸੀਏਟਸ) ਵੱਲੋਂ ਪੰਜਾਬ ਤੇ ਹਰਿਆਣਾ ਸਰਕਾਰਾਂ ਦੇ ਉੱਚ ਅਧਿਕਾਰੀਆਂ ਨੂੰ ਅਦਾਲਤੀ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਇਹ ਨੋਟਿਸ ਸz. ਬੇਦੀ ਵਲੋਂ 2014 ਵਿੱਚ ਦਾਇਰ ਕੀਤੀ ਗਈ ਲੋਕ ਹਿਤ ਪਟੀਸ਼ਨ ਦੇ ਸੰਦਰਭ ਵਿੱਚ ਹੈ, ਜਿਸ ਵਿੱਚ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਸਰਕਾਰੀ ਬੁਜ਼ੁਰਗ ਆਸ਼ਰਮ ਬਣਾਉਣ ਦੀ ਮੰਗ ਕੀਤੀ ਗਈ ਸੀ। ਉਸ ਵੇਲੇ ਅਦਾਲਤ ਨੇ ਹਦਾਇਤ ਜਾਰੀ ਕੀਤੀ ਸੀ ਕਿ ਸੀਨੀਅਰ ਸਿਟੀਜ਼ਨ ਐਕਟ 2007 ਅਨੁਸਾਰ ਰਾਜ ਸਰਕਾਰਾਂ ਦਾ ਫ਼ਰਜ਼ ਹੈ ਕਿ ਉਹ ਹਰ ਜ਼ਿਲ੍ਹੇ ਵਿੱਚ ਸਮਰਪਿਤ ਬਜ਼ੁਰਗ ਆਸ਼ਰਮ ਬਣਾਉਣ।

ਸz. ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 2019 ਵਿੱਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਹ 2022 ਤੱਕ 21 ਬਜ਼ੁਰਗ ਆਸ਼ਰਮ ਤਿਆਰ ਕਰ ਦੇਵੇਗੀ, ਜਦਕਿ ਹਰਿਆਣਾ ਸਰਕਾਰ ਨੇ ਹਲਫ਼ਨਾਮੇ ਰਾਹੀਂ 2024 ਤੱਕ ਆਪਣੇ ਸਾਰੇ ਜ਼ਿਲ੍ਹਿਆਂ ਵਿੱਚ ਆਸ਼ਰਮ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ। ਨੋਟਿਸ ਵਿਚ ਕੁਲਜੀਤ ਸਿੰਘ ਬੇਦੀ ਨੇ ਸਪਸ਼ਟ ਦੋਸ਼ ਲਗਾਇਆ ਹੈ ਕਿ ਦੋਵੇਂ ਰਾਜ ਸਰਕਾਰਾਂ ਨੇ ਅਜੇ ਤੱਕ ਅਦਾਲਤੀ ਵਾਅਦੇ ਅਨੁਸਾਰ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਜ਼ਰੂਰੀ ਰਿਪੋਰਟਾਂ ਅਦਾਲਤ ਵਿੱਚ ਪੇਸ਼ ਕੀਤੀਆਂ।

ਉਹਨਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਮਾਮਲੇ ਵਿੱਚ 2.92 ਏਕੜ ਜ਼ਮੀਨ ਸੈਕਟਰ 78 ਵਿੱਚ ਬਜ਼ੁਰਗ ਆਸ਼ਰਮ ਲਈ 29.09.2023 ਨੂੰ ਮੁਫ਼ਤ ਦੇਣ ਦੀ ਮਨਜ਼ੂਰੀ ਦਿੱਤੀ ਗਈ ਸੀ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਨੇ 8.11.2023 ਨੂੰ ਇਸਨੂੰ ਸਵੀਕਾਰ ਕੀਤਾ ਸੀ। ਇਸਦੇ ਬਾਵਜੂਦ 2023 ਤੋਂ 2025 ਤੱਕ ਜ਼ਮੀਨ ਦੀ ਟਰਾਂਸਫ਼ਰ ਨਹੀਂ ਹੋ ਸਕੀ। ਵਿਭਾਗ ਵੱਲੋਂ 10.12.2024 ਅਤੇ 24.02.2025 ਨੂੰ ਰਿਮਾਈਂਡਰ ਜਾਰੀ ਕੀਤੇ ਗਏ, ਪਰ ਕੋਈ ਪ੍ਰਗਤੀ ਨਹੀਂ ਹੋਈ।

ਉਹਨਾਂ ਕਿਹਾ ਕਿ ਇਸ ਵੇਲੇ ਸਿਰਫ਼ 3 ਜ਼ਿਲ੍ਹਿਆਂ – ਹੁਸ਼ਿਆਰਪੁਰ, ਬਰਨਾਲਾ ਅਤੇ ਮਾਨਸਾ – ਵਿੱਚ ਕੁਝ ਹੱਦ ਤੱਕ ਕੰਮ ਹੋਇਆ ਹੈ, ਜਦਕਿ 22 ਜ਼ਿਲ੍ਹਿਆਂ ਵਿੱਚ ਕੋਈ ਤਰੱਕੀ ਨਹੀਂ ਹੋਈ। ਹਰਿਆਣਾ ਸਰਕਾਰ ਨੇ ਵੀ 2024 ਦੀ ਡੈੱਡਲਾਈਨ ਬੀਤ ਜਾਣ ਦੇ ਬਾਵਜੂਦ ਕੋਈ ਸਥਿਤੀ ਰਿਪੋਰਟ ਪੇਸ਼ ਨਹੀਂ ਕੀਤੀ।

ਨੋਟਿਸ ਵਿੱਚ ਦੋਵੇਂ ਰਾਜਾਂ ਅਤੇ ਕੇਂਦਰ ਸਰਕਾਰ ਨੂੰ 4 ਹਫ਼ਤਿਆਂ ਦੀ ਮਿਆਦ ਦਿੱਤੀ ਗਈ ਹੈ ਕਿ ਉਹ ਅਦਾਲਤੀ ਹੁਕਮਾਂ ਅਨੁਸਾਰ ਕਾਰਵਾਈ ਦੀਆਂ ਰਿਪੋਰਟਾਂ ਪੇਸ਼ ਕਰਨ, ਮੁਹਾਲੀ ਦੀ ਜ਼ਮੀਨ ਤੁਰੰਤ ਟਰਾਂਸਫ਼ਰ ਕਰਨ ਅਤੇ ਹਰ ਜ਼ਿਲ੍ਹੇ ਵਿੱਚ ਬਜ਼ੁਰਗ ਆਸ਼ਰਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਦਾਲਤ ਦੀ ਮਾਨਹਾਨੀ ਐਕਟ 1971 ਅਨੁਸਾਰ ਕਾਰਵਾਈ ਸ਼ੁਰੂ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending