International
ਬੰਗਲਾਦੇਸ਼ੀ ਟ੍ਰਿਬਿਊਨਲ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ
ਢਾਕਾ, 17 ਨਵੰਬਰ (ਸ.ਬ.) ਬੰਗਲਾਦੇਸ਼ੀ ਟ੍ਰਿਬਿਊਨਲ ਨੇ ਮੁਲਕ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਅਸਦ ਉਜ਼ ਜ਼ਮਾਨ ਖ਼ਾਨ ਕਾਮਲ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸ਼ੇਖ ਹਸੀਨਾ ਉੱਤੇ ਪਿਛਲੇ ਸਾਲ ਵਿਦਿਆਰਥੀਆਂ ਦੀ ਅਗਵਾਈ ਵਾਲੇ ਅੰਦੋਲਨ ਦੌਰਾਨ ਮਨੁੱਖਤਾ ਖਿਲਾਫ਼ ਕਥਿਤ ਅਪਰਾਧਾਂ ਲਈ ਮੁਕੱਦਮਾ ਚਲਾਇਆ ਗਿਆ ਸੀ। ਵਿਦਿਆਰਥੀ ਅੰਦੋਲਨ ਕਰਕੇ ਹਸੀਨਾ ਦੀ ਸਰਕਾਰ ਡਿੱਗ ਗਈ ਸੀ ਤੇ ਉਸ ਨੂੰ ਮੁਲਕ ਛੱਡ ਕੇ ਭੱਜਣਾ ਪਿਆ ਸੀ।
ਫੈਸਲੇ ਤੋਂ ਪਹਿਲਾਂ ਪੂਰੇ ਬੰਗਲਾਦੇਸ਼ ਵਿੱਚ ਇਹਤਿਆਤੀ ਪ੍ਰਬੰਧ ਵਜੋਂ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਕੌਮੀ ਰਾਜਧਾਨੀ ਵਿੱਚ ਪੁਲੀਸ ਨੂੰ ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਢਾਕਾ ਮੈਟਰੋਪੋਲੀਟਨ ਪੁਲੀਸ ਦੇ ਕਮਿਸ਼ਨਰ ਸ਼ੇਖ ਮੁਹੰਮਦ ਸੱਜਾਤ ਅਲੀ ਨੇ ਟ੍ਰਿਬਿਊਨਲ ਦੇ ਫੈਸਲੇ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਅੱਗਜ਼ਨੀ ਹਮਲਿਆਂ, ਧਮਾਕਿਆਂ ਜਾਂ ਪੁਲੀਸ ਤੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ।
ਅਵਾਮੀ ਲੀਗ (ਜੋ ਹੁਣ ਭੰਗ ਕੀਤੀ ਜਾ ਚੁੱਕੀ ਹੈ) ਨੇ ਫੈਸਲੇ ਤੋਂ ਪਹਿਲਾਂ ਦੋ ਦਿਨਾਂ ਦੇ ਬੰਦ ਦਾ ਐਲਾਨ ਕੀਤਾ ਹੈ। ਆਈ ਸੀ ਟੀ-ਬੀ ਡੀ ਕੰਪਲੈਕਸ ਦੇ ਆਲੇ-ਦੁਆਲੇ ਫੌਜ ਦੇ ਜਵਾਨ, ਬਾਰਡਰ ਗਾਰਡ ਬੰਗਲਾਦੇਸ਼ ਦੇ ਕਰਮਚਾਰੀ ਅਤੇ ਦੰਗਾ ਰੋਕੂ ਪੁਲੀਸ ਤਾਇਨਾਤ ਕੀਤੀ ਗਈ ਹੈ। ਹਿੰਸਾ ਦੇ ਡਰੋਂ ਰਾਜਧਾਨੀ ਦੀਆਂ ਬਹੁਤੀਆਂ ਗਲੀਆਂ ਵਿਚ ਸੁੰਨ ਪਸਰੀ ਹੋਈ ਹੈ।
ਅਦਾਲਤ ਨੇ ਹਸੀਨਾ ਅਤੇ ਕਮਾਲ ਨੂੰ ਭਗੌੜਾ ਐਲਾਨ ਦਿੱਤਾ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਇਆ। ਮਾਮੂਨ ਖਿਲਾਫ਼ ਵਿਅਕਤੀਗਤ ਤੌਰ ਤੇ ਮੁਕੱਦਮਾ ਚਲਾਇਆ ਗਿਆ ਪਰ ਮਗਰੋਂ ਉਹ ਸਰਕਾਰੀ ਗਵਾਹ ਵਜੋਂ ਪੇਸ਼ ਹੋਇਆ।
ਮੁੱਖ ਸਰਕਾਰੀ ਵਕੀਲ ਮੁਹੰਮਦ ਤਾਜੁਲ ਇਸਲਾਮ ਨੇ ਮੌਤ ਦੀ ਸਜ਼ਾ ਦੀ ਮੰਗ ਕਰਦੇ ਹੋਏ ਹਸੀਨਾ ਨੂੰ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਏ ਕਥਿਤ ਅੱਤਿਆਚਾਰਾਂ ਦਾ ‘ਮਾਸਟਰ ਮਾਈਂਡ ਅਤੇ ਮੁੱਖ ਸਾਜ਼ਿਸ਼ਘਾੜ’ ਦੱਸਿਆ ਸੀ। ਹਾਲਾਂਕਿ ਹਸੀਨਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਹ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ। ਟ੍ਰਿਬਿਊਨਲ ਨੇ 28 ਕੰਮਕਾਜੀ ਦਿਨਾਂ ਤੋਂ ਬਾਅਦ 23 ਅਕਤੂਬਰ ਨੂੰ ਸੁਣਵਾਈ ਪੂਰੀ ਕੀਤੀ, ਜਿਸ ਦੌਰਾਨ 54 ਗਵਾਹ ਭੁਗਤੇ।
ਜਿਕਰਯੋਗ ਹੈ ਕਿ ਹਸੀਨਾ 5 ਅਗਸਤ 2024 ਨੂੰ ਮੁਲਕ ਛੱਡ ਕੇ ਭੱਜ ਗਈ ਸੀ ਅਤੇ ਉਦੋਂ ਤੋਂ ਭਾਰਤ ਵਿੱਚ ਰਹਿ ਰਹੀ ਹੈ। ਮੰਨਿਆ ਜਾਂਦਾ ਹੈ ਕਿ ਕਮਾਲ ਨੇ ਵੀ ਭਾਰਤ ਵਿੱਚ ਸ਼ਰਨ ਲਈ ਹੈ। ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਹਸੀਨਾ ਦੀ ਹਵਾਲਗੀ ਦੀ ਮੰਗ ਕੀਤੀ ਹੈ, ਪਰ ਭਾਰਤ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
International
ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।
ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
International
ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।
ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।
ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।
International
ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ
ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।
ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।
ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
