Connect with us

Mohali

ਗੋਲਡਨ ਫੋਰੈਸਟ ਦੀ ਜਮੀਨ ਦੀ ਰਾਖੀ ਕਰਨ ਵਿੱਚ ਸੇਵਾਮੁਕਤ ਜੱਜਾਂ ਦੀ ਕਮੇਟੀ ਪੂਰੀ ਤਰ੍ਹਾਂ ਨਾਕਾਮ : ਪੰਜਾਬ ਅਗੇਂਸਟ ਕੁਰੱਪਸ਼ਨ

Published

on

ਸੁਪਰੀਮ ਕੋਰਟ ਨੂੰ ਸ਼ਿਕਾਇਤ ਕਰਕੇ ਕਮੇਟੀ ਨੂੰ ਬਦਲਣ ਦੀ ਮੰਗ ਕੀਤੀ

ਐਸ ਏ ਐਸ ਨਗਰ, 18 ਨਵੰਬਰ (ਸ.ਬ.) ਭ੍ਰਿਸ਼ਟਾਚਾਰ ਵਿਰੁੱਧ ਕੰਮ ਕਰਦੀ ਸੰਸਥਾ ਪੰਜਾਬ ਅਗੇਂਟ ਕਰਪਸ਼ਨ ਦੇ ਪ੍ਰਧਾਨ ਸz. ਸਤਨਾਮ ਸਿੰਘ ਦਾਊ ਨੇ ਇਲਜਾਮ ਲਗਾਇਆ ਹੈ ਕਿ ਗੋਲਡਨ ਫੋਰੈਸਟ ਦੇ ਨਾਮ ਦੀਆਂ ਹਜ਼ਾਰਾਂ ਏਕੜ ਜਮੀਨਾਂ ਦੀ ਸਾਂਭ ਸੰਭਾਲ ਅਤੇ ਉਸ ਜਮੀਨ ਦੀ ਆਮਦਨ ਅਤੇ ਜਮੀਨ ਵਿਚਲੇ ਕੁਦਰਤੀ ਸਾਧਨਾਂ ਦੀ ਦੇਖਭਾਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਬਣਾਈ ਗਈ ਤਿੰਨ ਮੈਬਰੀ ਕਸਟੋਡੀਅਨ ਕਮੇਟੀ ਗੋਲਡਨ ਫੋਰੈਸਟ ਦੀ ਜਮੀਨ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਵਲੋਂ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਨੂੰ ਕਸਟੋਡੀਅਨ ਕਮੇਟੀ ਦੀ ਸ਼ਿਕਾਇਤ ਵੀ ਕੀਤੀ ਗਈ ਹੈ।

ਸz. ਦਾਉਂ ਨੇ ਦੱਸਿਆ ਕਿ ਇਸ ਕਮੇਟੀ ਨੇ ਪ੍ਰਸ਼ਾਸਨ ਤੋਂ ਮਦਦ ਲੈ ਕੇ ਇਸ ਜਮੀਨ ਦੀ ਰਖਵਾਲੀ ਕਰਨੀ ਸੀ ਅਤੇ ਇਸ ਜਮੀਨ ਵਿੱਚੋਂ ਆਉਣ ਵਾਲੀ ਆਮਦਨ ਨੂੰ ਇਕੱਠਾ ਕਰਨਾ ਸੀ, ਪਰੰਤੂ ਮਿਲੀ ਭੁਗਤ ਨਾਲ ਇਸ ਜਮੀਨ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀਆਂ ਹੁੰਦੀਆਂ ਰਹੀਆਂ। ਉਹਨਾਂ ਇਲਜਾਮ ਲਗਾਇਆ ਕਿ ਪਿਛਲੇ ਸਾਲਾਂ ਦੌਰਾਨ ਅਰਬਾਂ ਰੁਪਏ ਦਾ ਰੇਤਾ ਬਜਰੀ ਅਤੇ ਲੱਕੜ ਚੋਰੀ ਕੀਤੀ ਗਈ ਹੈ ਅਤੇ ਹਰੇ ਦਰੱਖਤਾਂ ਨੂੰ ਉਜਾੜ ਕੇ ਖ਼ੁਰਦ ਬੁਰਦ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਜਮੀਨ ਵਿੱਚ ਸੈਂਕੜੇ ਲੋਕਾਂ ਨੇ ਨਜਾਇਜ਼ ਕਬਜ਼ੇ ਕਰਕੇ ਅੱਗੇ ਹੋਰ ਲੋਕਾਂ ਨੂੰ ਖੇਤੀ ਕਰਨ ਲਈ ਠੇਕੇ ਤੇ ਦਿੱਤੀਆਂ ਹੋਈਆਂ ਹਨ। ਇਸ ਜਮੀਨ ਵਿੱਚੋਂ ਕੁਦਰਤੀ ਸਾਧਨਾਂ ਦੀ ਲੁੱਟ ਅਤੇ ਚੋਰੀ ਕਰਕੇ ਹਜਾਰਾਂ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਗਿਆ ਹੈ। ਇਸ ਸੰਬੰਧੀ ਲੋਕਾਂ ਵੱਲੋਂ ਸਮੇਂ ਸਮੇਂ ਤੇ ਸਰਕਾਰ ਦੇ ਅਲੱਗ ਅਲੱਗ ਵਿਭਾਗਾਂ ਅਤੇ ਕਸਟੋਡੀਅਨ ਕਮੇਟੀ ਨੂੰ ਇਸ ਦੀਆਂ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰੰਤੂ ਲੋਕ ਦਿਖਾਵੇ ਵਜੋਂ ਉਪਰੋਕਤ ਸਾਰਿਆਂ ਨੇ ਸਿਰਫ ਖਾਨਾ ਪੂਰਤੀ ਹੀ ਕੀਤੀ ਹੈ।

ਉਹਨਾਂ ਕਿਹਾ ਕਿ ਜਦੋਂ ਪੰਜਾਬ ਅਗੇਂਸਟ ਕਰਪਸ਼ਨ ਦੇ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦੀ ਸ਼ਿਕਾਇਤ ਤਾਂ ਮੁੱਖ ਮੰਤਰੀ ਨੇ ਮੁਹਾਲੀ ਜਿਲਾ ਪ੍ਰਸ਼ਾਸਨ ਡੇਰਾਬਸੀ ਬਲਾਕ ਵਿੱਚ 1857 ਏਕੜ ਜਮੀਨ ਤੇ ਕਬਜ਼ਾ ਲੈਣ ਦੀਆਂ ਹਦਾਇਤਾਂ ਕਰ ਦਿੱਤੀਆਂ। ਪਰੰਤੂ ਜਿਲਾ ਪ੍ਰਸ਼ਾਸਨ ਨੇ ਅਸਲ ਵਿੱਚ ਉਸ ਜਮੀਨ ਤੇ ਕਬਜ਼ਾ ਲੈਣ ਦੀ ਥਾਂ ਸਿਰਫ ਡਰਾਮੇਬਾਜ਼ੀ ਕਰਕੇ ਗੁਮਰਾਹ ਕੀਤਾ ਅਤੇ ਝੂਠੇ ਪ੍ਰੈਸ ਬਿਆਨ ਜਾਰੀ ਕੀਤੇ ਕਿ ਇਸ ਜਮੀਨ ਨੂੰ ਕਬਜ਼ੇ ਵਿੱਚ ਲੈਣਾ ਸੁਰੂ ਕਰ ਦਿੱਤਾ ਗਿਆ ਹੈ ਜਿਸ ਕਾਰਨ ਡਿਪਟੀ ਕਮਿਸ਼ਨ ਮੁਹਾਲੀ ਖਿਲਾਫ ਵੀ ਸ਼ਿਕਾਇਤ ਕੀਤੀ ਗਈ ਸੀ।

ਉਹਨਾਂ ਕਿਹਾ ਕਿ ਇਸ ਜਮੀਨ ਵਿੱਚੋਂ ਰੇਤਾ ਬਜਰੀ ਦੀ ਚੋਰੀ ਅਤੇ ਫ਼ਸਲਾਂ ਨੂੰ ਕਬਜ਼ੇ ਵਿੱਚ ਲੈਣ ਦੀ ਥਾਂ ਸਾਰੇ ਦੋਸ਼ੀਆਂ ਦੀ ਪਛਾਣ ਹੋਣ ਤੋਂ ਬਾਅਦ ਵੀ ਅਣਪਛਾਤੇ ਲੋਕਾਂ ਖਿਲਾਫ ਪਰਚੇ ਦਰਜ਼ ਕਰਕੇ ਮਾਮਲੇ ਨੂੰ ਰਫਾ ਦਫਾ ਕੀਤਾ ਜਾਂਦਾ ਰਿਹਾ। ਪਿਛਲੇ ਸਾਲ ਇਲਾਕੇ ਦੇ ਆਮ ਲੋਕਾਂ ਨੇ ਜਦੋਂ ਮੁੜ ਕਸਟੋਡੀਅਨ ਕਮੇਟੀ ਕੋਲ ਪਹੁੰਚ ਕੀਤੀ ਅਤੇ ਮੀਡੀਆ ਵਿੱਚ ਇਸ ਘਪਲੇ ਨੂੰ ਜੱਗ ਜਾਹਿਰ ਕੀਤਾ ਤਾਂ ਅਪ੍ਰੈਲ 2025 ਵਿੱਚ ਅਸਲੀ ਕਾਬਜ਼ਕਾਰਾਂ ਦੀ ਪਛਾਣ ਕਰਕੇ ਉਹਨਾਂ ਖਿਲਾਫ ਪਰਚਾ ਵੀ ਦਰਜ ਕੀਤਾ ਗਿਆ ਅਤੇ ਕਾਬਜ਼ਕਾਰਾਂ ਨਾਲ ਸਮਝੌਤੇ ਕੀਤੇ ਗਏ ਕਿ ਉਹ ਖੜੀ ਫ਼ਸਲ ਵੱਢਣ ਲਈ 12000 ਰੁਪਏ ਸਲਾਨਾ ਠੇਕਾ ਪ੍ਰਸ਼ਾਸਨ ਕੋਲ ਜਮ੍ਹਾ ਕਰਵਾਉਣਗੇ ਅਤੇ ਕਬਜੇ ਖਾਲੀ ਕਰਨਗੇ ਪ੍ਰੰਤੂ ਫੇਰ ਵੀ ਕਾਬਜ਼ਕਾਰਾਂ ਨੇ ਕਬਜੇ ਖਾਲੀ ਨਹੀਂ ਕੀਤੇ ਅਤੇ ਬਹੁਤੇ ਲੋਕਾਂ ਨੇ ਸਮਝੌਤੇ ਮੁਤਾਬਿਕ ਰੁਪਏ ਵੀ ਜਮ੍ਹਾਂ ਨਹੀਂ ਕਰਵਾਏ।

ਉਹਨਾਂ ਕਿਹਾ ਕਿ ਹੁਣ ਫੇਰ ਇਸ ਜਮੀਨ ਵਿੱਚ ਧੜੱਲੇ ਨਾਲ ਮਾਇਨਿੰਗ ਹੋ ਰਹੀ ਹੈ, ਦਰਖਤ ਵੱਢ ਕੇ ਖੁਰਦ ਬੁਰਦ ਕੀਤੇ ਜਾ ਰਹੇ ਹਨ ਅਤੇ ਫਸਲਾਂ ਖੁਰਦ ਬੁਰਦ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਕਸਟੋਡੀਅਨ ਕਮੇਟੀ ਦੇ ਨਕਾਰਾਪਨ ਅਤੇ ਮਿਲੀ ਭੁਗਤ ਕਾਰਨ ਤੰਗ ਹੋ ਕੇ ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਵੱਲੋਂ ਮਾਨਯੋਗ ਸੁਪਰੀਮ ਕੋਰਟ ਨੂੰ ਕਸਟੋਡੀਅਨ ਕਮੇਟੀ ਦੀ ਸ਼ਿਕਾਇਤ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਬਦਲਿਆ ਜਾਵੇ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending