Connect with us

Mohali

ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਬੀਬੀਆਂ ਨੂੰ ਦਿੱਤੀ ਅਹਿਮ ਜਿੰਮੇਵਾਰੀ : ਕੁਲਵੰਤ ਸਿੰਘ

Published

on

14 ਮਹਿਲਾ ਬਲਾਕ ਪ੍ਰਧਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਹਾਈ ਕਮਾਂਡ ਦੀ ਤਰਫੋਂ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਬੀਬੀਆਂ ਨੂੰ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ ਜਿਸਦੇ ਤਹਿਤ ਆਮ ਆਦਮੀ ਪਾਰਟੀ ਤੇ ਸੰਗਠਨਾਤਮਕ ਢਾਂਚੇ ਨੂੰ ਵਧੇਰੇ ਮਜਬੂਤ ਕਰਦਿਆਂ ਪਾਰਟੀ ਲਈ ਕੰਮ ਕਰ ਰਹੀਆਂ ਮਹਿਲਾ ਵਰਕਰਾਂ ਵਿੱਚੋਂ 14 ਬਲਾਕ ਪ੍ਰਧਾਨ ਨਿਯੁਕਤ ਕੀਤੀਆਂ ਗਈਆਂ ਹਨ, ਜਦਕਿ 3 ਹੋਰ ਪ੍ਰਧਾਨ ਬਲਾਕ ਪ੍ਰਧਾਨ ਨਿਯੁਕਤ ਕੀਤੀਆਂ ਜਾ ਰਹੀਆਂ ਹਨ।

ਅੱਜ ਮਹਿਲਾ ਉੱਦਮਤਾ ਦਿਵਸ ਮੌਕੇਪਾਰਟੀ ਦੇ ਸੈਕਟਰ-79 ਸਥਿਤ ਦਫਤਰ ਵਿਖੇ ਇਹਨਾਂ ਬਲਾਕ ਪ੍ਰਧਾਨਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕਰਨ ਮੌਕੇ ਉਹਨਾਂ ਕਿਹਾ ਕਿ ਇਹ ਮਹਿਲਾ ਬਲਾਕ ਪ੍ਰਧਾਨ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਲੋਕਾਂ ਦੇ ਦੁੱਖ -ਸੁੱਖ ਵਿੱਚ ਸ਼ਰੀਕ ਹੋ ਕੇ ਉਹਨਾਂ ਦੀਆਂ ਸਮੱਸਿਆ ਦਾ ਹੱਲ ਕਰਨ ਲਈ ਕੰਮ ਕਰਨ।

ਉਹਨਾਂ ਇਸ ਮੌਕੇ ਨਗਰ ਨਿਗਮ ਦੀ ਕੌਂਸਲਰ ਅਤੇ ਮਹਿਲਾ ਵਿੰਗ ਦੇ ਕੁਆਰਡੀਨੇਟਰ ਰਮਨਪ੍ਰੀਤ ਕੌਰ ਕੁੰਬੜਾ ਵੱਲੋਂ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਸ਼੍ਰੀਮਤੀ ਰਮਨਪ੍ਰੀਤ ਕੌਰ ਕੁੰਬੜਾ ਤੋਂ ਇਲਾਵਾ ਸ਼੍ਰੀਮਤੀ ਦਲਬੀਰ ਕੌਰ, ਸ਼੍ਰੀਮਤੀ ਕੁਲਵੰਤ ਕੌਰ, ਸ਼੍ਰੀਮਤੀ ਮੋਨਿਕਾ ਠਾਕੁਰ, ਸ਼੍ਰੀਮਤੀ ਕੁਲਵੰਤ ਕੌਰ, ਸ਼੍ਰੀਮਤੀ ਨੀਨਾ ਰਾਣੀ, ਸ਼੍ਰੀਮਤੀ ਨੇਹਾ ਬਜਾਜ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਰਾਜ ਕਿਰਨ, ਸ਼੍ਰੀਮਤੀ ਰਜਨੀ ਗੋਇਲ, ਸ਼੍ਰੀਮਤੀ ਰਾਜਵੀਰ ਕੌਰ, ਸ਼੍ਰੀਮਤੀ ਰਮਿੰਦਰ ਕੌਰ, ਸ਼੍ਰੀਮਤੀ ਰੇਨੂੰ ਸੂਦ, ਸ਼੍ਰੀਮਤੀ ਰੀਟਾ ਦੇਵੀ। (ਬਲਾਕ ਪ੍ਰਧਾਨ, ਮਹਿਲਾ ਵਿੰਗ, ਐਸ.ਏ.ਐਸ. ਨਗਰ) ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending