Connect with us

Mohali

ਨਵੀਨ ਅਰੋੜਾ ਦੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ

Published

on

ਡਿਪਟੀ ਕਮਿਸ਼ਨਰ ਨੂੰ ਰਾਜਪਾਲ ਦੇ ਨਾਮ ਮੰਗ ਪੱਤਰ ਦਿੱਤਾ

ਐਸ.ਏ.ਐਸ.ਨਗਰ, 20 ਨਵੰਬਰ (ਸ.ਬ.) ਸ੍ਰੀ ਹਰਿਸ਼ਰਣਮ ਸੇਵਾ ਸੰਸਥਾਨ , ਗਊ ਗਰਾਸ ਸੇਵਾ ਸਮਿਤੀ, ਐਸ ਐਸ ਜੈਨ ਸਭਾ, ਸੇਵਾ ਭਾਰਤੀ ਅਤੇ ਹੋਰ ਸੰਸਥਾਵਾਂ ਦੇ ਇੱਕ ਵਫਦ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਆਰ. ਐਸ. ਐਸ. ਕਾਰਕੁੰਨ ਦੇ ਪੁੱਤਰ ਸ਼੍ਰੀ ਨਵੀਨ ਅਰੋੜਾ ਦੇ ਕਤਲ ਵਿੱਚ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਬਹਾਲੀ ਲਈ ਕਦਮ ਚੁੱਕੇ ਜਾਣ।

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ 16 ਨਵੰਬਰ 2025 ਦੀ ਸ਼ਾਮ ਨੂੰ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਨੇੜਿਓਂ ਗੋਲੀਆਂ ਮਾਰ ਕੇ ਫਿਰੋਜ਼ਪੁਰ ਦੇ 32 ਸਾਲਾ ਨੌਜਵਾਨ ਦੁਕਾਨਦਾਰ ਸ਼੍ਰੀ ਨਵੀਨ ਅਰੋੜਾ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਘਟਨਾ ਨੇ ਸਾਰੇ ਪੰਜਾਬ ਵਿੱਚ ਸਦਮੇ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਅਜਿਹੀ ਕੋਈ ਇਕੱਲੀ ਘਟਨਾ ਨਹੀਂ ਹੈ ਬਲਕਿ ਪਿਛਲੇ ਸਮੇਂ ਦੌਰਾਨ ਗੈਂਗਸਟਰ ਅਤੇ ਅਸਮਾਜਿਕ ਤੱਤ ਬੇਖੌਫ਼ ਹੋ ਕੇ ਖੁੱਲ੍ਹੇਆਮ ਗੁੰਡਾਗਰਦੀ ਕਰ ਰਹੇ ਹਨ। ਹਰ ਰੋਜ਼ ਫਿਰੌਤੀ, ਟਾਰਗੇਟ ਕਿਲਿੰਗ, ਹਿੰਸਕ ਹਮਲੇ ਅਤੇ ਧਮਕੀਆਂ ਦੀਆਂ ਖ਼ਬਰਾਂ ਆਮ ਜਨਤਾ ਵਿੱਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਨਵੀਨ ਦਾ ਜਿਸ ਬੇ-ਰਹਿਮੀ ਨਾਲ ਕਤਲ ਕੀਤਾ ਗਿਆ, ਉਹ ਰਾਜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਨਿਰਦੋਸ਼ ਨਾਗਰਿਕਾਂ ਦੀ ਸੁਰੱਖਿਆ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹਿਣ ਨੂੰ ਦਰਸਾਉਂਦਾ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ, ਸਥਿਰਤਾ ਅਤੇ ਲੋਕਰਾਜੀ ਵਿਵਸਥਾ ਦੀ ਨੀਂਹ ਨੂੰ ਹਿਲਾ ਰਹੀਆਂ ਹਨ ਅਤੇ ਰਾਜ ਦੇ ਲੋਕਾਂ ਨੂੰ ਹਿੰਸਕ ਤੱਤਾਂ ਦੇ ਰਹਿਮੋ-ਕਰਮ ਤੇ ਨਹੀਂ ਛੱਡਿਆ ਜਾ ਸਕਦਾ ਜੋ ਇੱਕ ਸਮਾਂਤਰ ਸਰਕਾਰ ਚਲਾ ਰਹੇ ਹਨ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸ਼੍ਰੀ ਨਵੀਨ ਅਰੋੜਾ ਦੇ ਕਤਲ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਿਸੇ ਸੁਤੰਤਰ ਏਜੰਸੀ ਦੀ ਨਿਗਰਾਨੀ ਹੇਠ ਕਰਵਾਈ ਜਾਵੇ, ਹਮਲਾਵਰਾਂ ਅਤੇ ਪੂਰੇ ਨੈਟਵਰਕ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾਣ, ਪੰਜਾਬ ਵਿੱਚ ਚੱਲ ਰਹੇ ਗੈਂਗਸਟਰ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ, ਫਿਰੌਤੀ ਦੇ ਰੈਕੇਟ ਅਤੇ ਗੈਰ-ਕਾਨੂੰਨੀ ਹਥਿਆਰਾਂ ਸੰਬੰਧੀ ਠੋਸ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਵਿੱਚ ਵਾਰ-ਵਾਰ ਨਾਕਾਮ ਰਹਿਣ ਲਈ ਰਾਜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending