Connect with us

Mohali

ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਲੜਕੀਆਂ ਦੇ 17 ਸਾਲ ਵਰਗ ਵਿੱਚ ਐਸ. ਏ. ਐਸ. ਨਗਰ ਟੀਮ ਚੈਂਪੀਅਨ ਬਣੀ

Published

on

ਸੁਪਰ ਓਵਰ ਵਿੱਚ ਪਟਿਆਲਾ ਨੂੰ ਹਰਾ ਕੇ ਟਰਾਫ਼ੀ ਆਪਣੇ ਨਾਂ ਕੀਤੀ

ਐਸ.ਏ.ਐਸ.ਨਗਰ, 20 ਨਵੰਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਚੱਪੜਚਿੜੀ ਦੇ ਚੈਂਪੀਅਨਜ਼ ਕ੍ਰਿਕਟ ਅਕੈਡਮੀ ਮੈਦਾਨ ਵਿੱਚ ਮੁਕੰਮਲ ਹੋਏ 17 ਸਾਲ ਵਰਗ ਦੇ ਲੜਕੀਆਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਦੇ ਫਾਈਨਲ ਦੌਰਾਨ ਐਸ. ਏ. ਐਸ. ਨਗਰ ਦੀ ਟੀਮ ਨੇ ਸੁਪਰ ਓਵਰ ਵਿੱਚ ਪਟਿਆਲਾ ਨੂੰ ਹਰਾ ਕੇ ਟਰਾਫ਼ੀ ਆਪਣੇ ਨਾਂ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਦੇਖਰੇਖ ਹੇਠ ਹੋਏ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਇਸ ਵਰਗ ਦੇ ਸੈਮੀਫਾਈਨਲ ਗੇੜ ਵਿੱਚ ਮੇਜ਼ਬਾਨ ਐਸ. ਏ. ਐਸ. ਨਗਰ ਦੀ ਟੀਮ ਨੇ ਬਰਨਾਲਾਅਤੇ ਪਟਿਆਲਾ ਦੀ ਟੀਮ ਨੇ ਬਠਿੰਡਾ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ।

ਪਟਿਆਲਾ ਅਤੇ ਐਸ. ਏ. ਐਸ. ਨਗਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਫਾਈਨਲ ਮੈਚ ਬਹੁਤ ਹੀ ਫਸਵਾਂ ਰਿਹਾ। ਪਟਿਆਲਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਦੇ 97 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਬੱਲਬੇਜ਼ੀ ਕਰਨ ਉਤਰੀ ਮੇਜ਼ਬਾਨ ਟੀਮ ਵੀ ਨਿਰਧਾਰਿਤ 20 ਓਵਰਾਂ ਵਿੱਚ 97ਦੌੜਾਂ ਹੀ ਬਣਾ ਸਕੀ। ਮੇਜ਼ਬਾਨ ਟੀਮ ਵਲੋਂ ਅਨਹਤ ਕੌਰ ਸੰਧੂ ਨੇ ਸਭ ਤੋਂ ਵੱਧ 49 ਦੌੜਾਂ ਦਾ ਯੋਗਦਾਨ ਪਾਇਆ। ਸੁਪਰ ਓਵਰ ਦੌਰਾਨ ਮੇਜ਼ਬਾਨ ਐਸ. ਏ. ਐਸ. ਨਗਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਦੌੜਾਂ ਦਾ ਟੀਚਾ ਦਿੱਤਾ ਪਰ ਪਟਿਆਲਾ ਦੀ ਟੀਮ ਕੇਵਲ 2 ਦੌੜਾਂ ਹੀ ਬਣਾ ਸਕੀ ਅਤੇ ਐਸ. ਏ. ਐਸ. ਨਗਰ ਦੀ ਟੀਮ ਸੰਘਰਸ਼ ਭਰਪੂਰ ਰਹੇ ਮੈਚ ਨੂੰ ਜਿੱਤ ਕੇ ਰਾਜ ਚੈਂਪੀਅਨ ਬਣੀ। ਤੀਜੇ ਅਤੇ ਚੌਥੇ ਸਥਾਨ ਲਈ ਹੋਏ ਮੈਚ ਵਿੱਚ ਬਰਨਾਲਾ ਨੂੰ ਹਰਾ ਕੇ ਬਠਿੰਡਾ ਨੇ ਤੀਜਾ ਸਥਾਨ ਆਪਣੇ ਨਾਂ ਕੀਤਾ ਜਦਕਿ ਬਰਨਾਲਾ ਨੂੰ ਚੌਥਾ ਸਥਾਨ ਮਿਲਿਆ।

ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਜੇਤੂ ਟੀਮ ਕੌਮੀ ਸਕੂਲ ਖੇਡਾਂ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending