Connect with us

Mohali

2 ਦਿਨਾਂ ਦਾ 10ਵਾਂ ਇੰਟਰ-ਜ਼ੋਨਲ ਯੂਥ ਫੈਸਟੀਵਲ ਸਮਾਪਤ

Published

on

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦਾ 2 ਦਿਨਾਂ 10ਵਾਂ ਇੰਟਰ-ਜ਼ੋਨਲ ਯੂਥ ਫੈਸਟੀਵਲ ਆਰਯਨਜ਼ ਗਰੁੱਪ ਆਫ਼ ਕਾਲਜਜ਼, ਰਾਜਪੁਰਾਵਿੱਚ ਪੂਰੇ ਜੋਸ਼ ਨਾਲ ਸੰਪੰਨ ਹੋਇਆ। ਇਸ ਵਿੱਚ 25 ਤੋਂ ਵੱਧ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੀਵ ਸ਼ਰਮਾ, ਮੁੱਖ ਮਹਿਮਾਨ ਸਨ ਅਤੇ ਪ੍ਰਧਾਨਗੀ ਆਰਯਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੁ ਕਟਾਰੀਆ ਨੇ ਕੀਤੀ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਪ੍ਰੋ. ਭੁਪਿੰਦਰਪਾਲ ਸਿੰਘ ਧੋਟ, ਡਾਇਰੈਕਟਰ, ਸਪੋਰਟਸਫ਼ ਯੂਥ ਵੈਲਫੇਅਰ, ਐਮ ਆਰ ਐਸ ਪੀ ਟੀ ਯੂ ਨੇਫੈਸਟੀਵਲ ਦੀ ਕੋਆਰਡੀਨੇਸ਼ਨ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਅਜਿਹੇ ਸਮਾਰੋਹ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਸੱਭਿਆਚਾਰਕ ਸੂਝ-ਬੂਝ ਅਤੇ ਰਚਨਾਤਮਕ ਸੋਚ ਨੂੰ ਮਜ਼ਬੂਤ ਕਰਦੇ ਹਨ।

ਆਰਯਨਜ਼ ਗਰੁੱਪ ਆਫ਼ ਕਾਲਜਜ਼ ਦੇ ਚੇਅਰਮੈਨ ਡਾ. ਅੰਸ਼ੁ ਕਟਾਰੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 25 ਤੋਂ ਵੱਧ ਕਾਲਜਾਂ ਦੀ ਸ਼ਮੂਲੀਅਤ ਆਰਯਨਜ਼ ਤੇ ਅਕਾਦਮਿਕ ਭਾਈਚਾਰੇ ਦੇ ਭਰੋਸੇ ਅਤੇ ਉਤਸ਼ਾਹ ਨੂੰ ਦਰਸਾਉਂਦੀ ਹੈ।

ਯੂਥ ਫੈਸਟੀਵਲ 2025 ਦੇ ਅੰਤਿਮ ਨਤੀਜਿਆਂ ਦੌਰਾਨ ਮਾਈਮ ਵਿਚ ਬੀ ਐਫ ਸੀ ਈ ਟੀ ਬਠਿੰਡਾ ਪਹਿਲੇ, ਐਮ ਆਰ ਐਸ ਪੀ ਟੀ ਯੂੂ ਮੈਨਕੈਂਪਸ ਬਠਿੰਡਾ ਦੂਜੇ ਅਤੇ ਪੀ ਐਸ ਏ ਈ ਸੀ ਪਟਿਆਲਾ ਤੀਜੇ ਸਥਾਨ ਤੇ ਰਹੇ। ਹਿੰਦੀ ਸੋਲੋਡਾਂਸ ਵਿੱਚ ਐਸ ਵੀ ਆਈ ਈ ਟੀ ਬਨੂਰ ਅਤੇ ਐਸ ਡੀ ਕਾਲਜ ਆਫ਼ ਫਾਰਮੇਸੀ ਬਰਨਾਲਾ ਪਹਿਲੇ, ਐਲ ਐਲ ਆਰ ਆਈ ਈ ਟੀ ਮੋਗਾ ਦੂਜੇ ਅਤੇ ਐਮ ਆਰ ਐਸ ਪੀ ਟੀ ਯੂੂ ਬਠਿੰਡਾ ਤੀਜੇ ਰਿਹਾ। ਸਕਿੱਟ ਵਿੱਚ ਬੀ ਐਫ ਸੀ ਈ ਟੀ ਬਠਿੰਡਾ ਅਤੇ ਐਮ ਆਰ ਐਸ ਪੀ ਟੀ ਯੂ ਬਠਿੰਡਾ ਪਹਿਲੇ, ਯੂਨੀਵਰਸਲ ਕਾਲਜ ਪਟੜਾਂ ਦੂਜੇ ਅਤੇ ਪੀ ਆਈ ਟੀ ਮੋਗਾ ਤੀਜੇ ਸਥਾਨ ਤੇ ਰਹੇ। ਰੀਜਨਲ ਡਾਂਸ ਵਿੱਚ ਐਮ ਆਰ ਐਸ ਪੀ ਟੀ ਯੂ ਬਠਿੰਡਾ ਪਹਿਲੇ, ਬੀ ਐਫ ਸੀ ਈ ਟੀ ਬਠਿੰਡਾ ਦੂਜੇ ਅਤੇਆਰਯਨਜ਼ ਫਾਰਮੇਸੀ ਕਾਲਜ ਰਾਜਪੁਰਾ ਤੀਜੇ ਸਥਾਨ ਤੇ ਰਹੇ। ਭੰਗੜਾ, ਗਰੁੱਪ ਸ਼ਬਦ, ਵਾਰਗਾਇਨ, ਲਾਈਟਵੋਕਲ, ਗਰੁੱਪ ਸੰਗੀਤ, ਵੈਸਟਰਨ ਵੋਕਲ, ਵੈਸਟਰਨ ਗਰੁੱਪ ਸੰਗੀਤ, ਕੁਇਜ਼, ਕੋਲਾਜ ਮੇਕਿੰਗ, ਪੋਸਟਰ ਮੇਕਿੰਗ, ਰੰਗੋਲੀ ਅਤੇ ਇੰਸਟਾਲੇਸ਼ਨ ਸਾਰੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

ਓਵਰਆਲ ਰਿਜ਼ਲਟ ਵਿੱਚ ਐਮ ਆਰ ਐਸ ਪੀ ਟੀ ਯੂ ਮੈਨ ਕੈਂਪਸ ਬਠਿੰਡਾ ਪਹਿਲੇ, ਬਾਬਾ ਫਰੀਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੂਜੇ ਅਤੇਪੰਜਾਬ ਸਟੇਟ ਏਰੋਨਾਟਿਕਲ ਇੰਜੀਨੀਅਰਿੰਗ ਕਾਲਜ ਪਟਿਆਲਾ ਤੀਜੇ ਸਥਾਨ ਤੇ ਰਹੇ। ਡਾਂਸ, ਥੀਏਟਰ, ਸਾਹਿਤਕ ਅਤੇਫਾਈਨਆਰਟਸ ਕੈਟੈਗਰੀਆਂ ਵਿੱਚ ਵੀ ਐਮ ਆਰ ਐਸ ਪੀ ਟੀ ਯੂ ਮੈਨ ਕੈਂਪਸ ਬਠਿੰਡਾ ਨੇਸ਼ਾਨਦਾਰ ਜਿੱਤ ਦਰਜ ਕੀਤੀ, ਜਦਕਿ ਮਿਊਜ਼ਿਕ ਕੈਟੈਗਰੀ ਦਾ ਓਵਰਆਲ ਖਿਤਾਬ ਬਾਬਾ ਫਰੀਦ ਕਾਲਜ ਨੇ ਹਾਸਲ ਕੀਤਾ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending