Connect with us

Mohali

ਤਲਵੰਡੀ ਸਾਬੋ ਤੋਂ ਮੁਹਾਲੀ ਪੁੱਜਿਆ ਨਗਰ ਕੀਰਤਨ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ

Published

on

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਰਦਾਸ ਕਰਕੇ ਪਾਏ ਗਏ ਅਗਲੀ ਮੰਜ਼ਿਲ ਵੱਲ ਚਾਲੇ

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੁਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ।

ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ਕੰਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਐਮ ਐਲ ਏ ਕੁਲਵੰਤ ਸਿੰਘ ਮੁਹਾਲੀ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ (ਕੌਂਸਲਰ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੀ ਅੰਨਦਪੁਰ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਵਿੱਚ ਵੀ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੁਸ਼ਕਿਆਮਤ ਹੈ ਕਿ ਸਾਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਵਿੱਚ ਆਪਣੀ ਤਿਲ ਫੁਲ ਸੇਵਾ ਪਾਉਣ ਦਾ ਮੌਕਾ ਮਿਲਿਆ।

ਉਪਰੰਤ ਨਗਰ ਕੀਰਤਨ ਏਅਰਪੋਰਟ ਰੋਡ ਰਾਹੀਂ ਖਰੜ ਫਲਾਈ ਓਵਰ ਤੋਂ ਹੁੰਦਾ ਹੋਇਆ, ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ ਵਿਖੇ ਪੁੱਜਾ,ਜਿੱਥੇ ਇਕੱਤਰ ਹੋਈ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ, ਰੁਮਾਲਾ ਸਾਹਿਬ ਭੇਟ ਕਰਕੇ ਅਤੇ ਲੰਗਰ ਦੀ ਵਿਵਸਥਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ ਵੀ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਦੇ ਦਰਸ਼ਨਾਂ ਲਈ ਪੁੱਜੇ ਹੋਏ ਸਨ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending