Connect with us

Mohali

ਨਗਰ ਨਿਗਮ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਸਰਗਰਮੀਆਂ ਆਰੰਭ

Published

on

ਐਸ ਏ ਐਸ ਨਗਰ, 22 ਨਵੰਬਰ (ਭਗਵੰਤ ਬੇਦੀ) ਨਗਰ ਨਿਗਮ ਐਸ ਏ ਐਸ ਨਗਰ ਦੀਆਂ 2026 ਵਿੱਚ ਹੋਣ ਵਾਲੀ ਚੋਣ ਲਈ ਰਾਹ ਪੱਧਰਾ ਹੋਣ ਨਾਲ ਨਿਗਮ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

ਨਿਗਮ ਚੋਣਾਂ ਨੂੰ ਲੈ ਕੇ ਪਿਛਲੇ ਮਹੀਨੇ ਤੱਕ ਗੈਰਯਕੀਨੀ ਦੀ ਹਾਲਤ ਬਣੀ ਹੋਈ ਸੀ ਅਤੇ ਇਸ ਸੰਬੰਧੀ ਕਿਆਸਅਰਾਈਆਂ ਦਾ ਦੌਰ ਜਾਰੀ ਸੀ, ਪਰੰਤੂ ਪਿਛਲੇ ਦੋ ਕੁ ਮਹੀਨਿਆਂ ਦੌਰਾਨ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਚੋਣਾਂ ਸਬੰਧੀ ਕੀਤੀ ਬਿਆਨਬਾਜੀ ਅਤੇ ਨਗਰ ਨਿਗਮ ਦੀ ਹੱਦਬੰਦੀ ਵਿੱਚ ਵਾਧੇ ਲਈ ਕਾਰਵਾਈ ਆਰੰਭ ਹੋਣ ਨਾਲ ਚੋਣਾਂ ਸਮੇਂ ਸਿਰ ਹੋਣ ਦੀ ਉਮੀਦ ਵੱਧ ਗਈ ਹੈ।

ਇਸ ਦੇ ਨਾਲ ਹੀ ਪਹਿਲਾਂ ਚੋਣ ਲੜ ਚੁੱਕੇ ਅਤੇ ਚੋਣਾਂ ਜਿੱਤ ਜਾਂ ਹਾਰ ਚੁੱਕੇ ਉਮੀਦਵਾਰ ਤਾਂ ਸਰਗਰਮ ਹੁੰਦੇ ਨਜ਼ਰ ਆ ਹੀ ਰਹੇ ਹਨ, ਨਾਲ ਹੀ ਦਰਜਨਾਂ ਨਵੇਂ ਉਮੀਦਵਾਰਾਂ ਨੇ ਵੀ ਆਪਣੀ ਕਿਸਮਤ ਅਜਮਾਉਣ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।

ਪਿਛਲੀ ਵਾਰ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਸ ਵੇਲੇ ਦੀ ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਸਭਤੋਂ ਵੱਧ ਸੀਟਾਂ ਮਿਲੀਆਂ ਸਨ। ਇਹਨਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਵਲੋਂ ਇਕੱਠੇ ਹੋ ਕੇ ਚੋਣ ਲੜੀ ਗਈ ਸੀ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਵੀ ਆਪਣੀ ਕਿਸਮਤ ਅਜਮਾਈ ਕੀਤੀ ਸੀ।

ਉਸ ਵੇਲੇ ਕਾਂਗਰਸ ਨੂੰ ਤਿੰਨ ਚੌਥਾਈ ਬਹੁਮਤ ਮਿਲਣ ਕਾਰਨ ਕਾਂਗਰਸ ਪਾਰਟੀ ਆਪਣਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਬਣਾਉਣ ਵਿੱਚ ਕਾਮਯਾਬ ਰਹੀ ਸੀ। ਇਸ ਵੇਲੇ ਮੁਹਾਲੀ ਨਗਰ ਨਿਗਮ ਪੰਜਾਬ ਦੀ ਇੱਕੋ ਇੱਕ ਕਾਰਪੋਰੇਸ਼ਨ ਹੈ, ਜਿਥੇ ਕਾਂਗਰਸ ਪਾਰਟੀ ਦਾ ਮੇਅਰ ਹੈ ਜਦੋਂਕਿ ਬਾਕੀ ਥਾਵਾਂ ਤੇ ਆਮ ਆਦਮੀ ਪਾਰਟੀ ਕਿਸੇ ਨਾ ਕਿਸੇ ਤਰ੍ਹਾਂ ਆਪਣੇ ਮੇਅਰ ਬਣਾਉਣ ਵਿੱਚ ਸਫਲ ਰਹੀ ਹੈ ਪਰੰਤੂ ਮੁਹਾਲੀ ਨਗਰ ਨਿਗਮ ਵਿੱਚ ਕਾਂਗਰਸ ਦੇ ਦੋ ਧੜਿਆਂ ਵਿੱਚ ਵੰਡੇ ਜਾਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਮੁਹਾਲੀ ਨਗਰ ਨਿਗਮ ਦੇ ਮੇਅਰ ਦੀ ਕੁਰਸੀ ਹਾਸਲ ਕਰਨ ਵਿੱਚ ਕਾਮਯਾਬ ਨਹੀਂ ਹੋ ਪਾਈ ਹੈ।

ਆਉਂਦੀਆਂ ਚੋਣਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰਾਂ ਵੱਲੋਂ ਚੋਣ ਮੈਦਾਨ ਵਿੱਚ ਉਤਰਨ ਦੀ ਸੰਭਾਵਨਾ ਹੈ। ਇਸ ਵੇਲੇ ਨਗਰ ਨਿਗਮ ਦੀ ਹੱਦਬੰਦੀ ਦਾ ਕੰਮ ਚਲ ਰਿਹਾ ਹੈ ਜਿਸਦੇ ਇਸੇ ਮਹੀਨੇ ਖਤਮ ਹੋਣ ਦੀ ਸੰਭਾਵਨਾ ਹੈ ਅਤੇ ਉਸਤੋਂ ਬਾਅਦ ਵਾਰਡ ਬੰਦੀ ਦੀ ਪ੍ਰਕਿਰਿਆ ਆਰੰਭ ਹੋ ਜਾਣੀ ਹੈ।

ਇਸ ਸਮੇਂ ਸਰਕਾਰੀ ਪੱਖ ਵੱਲੋਂ ਇਹ ਸੰਕੇਤ ਦਿੱਤੇ ਜਾ ਰਹੇ ਹਨ ਕਿ ਚੋਣਾਂ ਮਿੱਥੇ ਸਮੇਂ ਤੇ ਹੀ ਹੋਣਗੀਆਂ ਅਤੇ ਇਸਨੂੰ ਮੁੱਖ ਰੱਖਦਿਆਂ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੇ ਆਪਣੇ ਆਪਣੇ ਕਮਰ ਕੱਸੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਆਉਣ ਵਾਲੇ ਦਿਨਾਂ ਵਿੱਚ ਬਹੁਤੀਆਂ ਸਿਆਸੀ ਧਿਰਾਂ ਦੇ ਆਗੂ ਆਮ ਚੋਣਾਂ ਦੀ ਤਰ੍ਹਾਂ ਹੀ ਨਗਰ ਨਿਗਮ ਚੋਣਾਂ ਦੇ ਦੰਗਲ ਵਿੱਚ ਗਲੀ ਮੁਹੱਲਿਆਂ ਵਿੱਚ ਘੁੰਮਦੇ ਨਜ਼ਰ ਆਉਣਗੇ। 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਨੇੜੇ ਹੀ ਹਨ ਅਤੇ ਉਹਨਾਂ ਚੋਣਾਂ ਤੋਂ ਪਹਿਲਾਂ ਇਹ ਇਕ ਵੱਡਾ ਸਿਆਸੀ ਦੰਗਲ ਹੋਏਗਾ। ਵੇਖਣ ਵਾਲੀ ਗੱਲ ਇਹ ਹੈ ਕਿ ਕਈ ਧੜਿਆਂ ਦੇ ਵਿੱਚ ਵੰਡੀ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਅੰਦਰੂਨੀ ਖਿੱਚੋਤਾਨ ਇਹਨਾਂ ਚੋਣਾਂ ਵਿੱਚ ਕੀ ਰੰਗ ਵਿਖਾਏਗੀ। ਇਸ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੀ ਆਪਣੀ ਪੂਰੀ ਤਾਕਤ ਝੋਕੇਗਾ ਅਤੇ ਇਹਨਾਂ ਚੋਣਾ ਦੌਰਾਨ ਉਸਦੀ ਹਾਲਤ ਦਾ ਵੀ ਪਤਾ ਲੱਗ ਜਾਣਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending