Connect with us

Punjab

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੰਮ੍ਰਿਤਸਰ ਦੇ ਗਲਿਆਰਾ ਖੇਤਰ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ

Published

on

ਸ੍ਰੀ ਆਨੰਦਪੁਰ ਸਾਹਿਬ, 24 ਨਵੰਬਰ (ਸ.ਬ.) ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਗਲਿਆਰਾ ਏਰੀਆ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਪੇਸ਼ ਕੀਤਾ ਜਿਸਨੂੰ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਦੇਣ ਦਾ ਫੈਸਲਾ ਵੀ ਕੀਤਾ ਗਿਆ।

ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ਵਿੱਚ ਆਯੋਜਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਜੈਕਾਰਿਆਂ ਨਾਲ ਆਰੰਭ ਹੋਈ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋਇਆ ਹੈ। ਇਸ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਜੈਤਾ ਸਿੰਘ ਯਾਦਗਾਰੀ ਪਾਰਕ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਮਨੋਨੀਤ ਕੀਤਾ ਸੀ। ਵਿਧਾਨ ਸਭਾ ਦੇ ਸੈਸ਼ਨ ਲਈ ਬਹੁਤੇ ਸਾਰੇ ਵਿਧਾਇਕ ਆਨੰਦਪੁਰ ਸਾਹਿਬ ਦੇ ਟੈਂਟ ਸਿਟੀ ਵਿੱਚ ਐਤਵਾਰ ਨੂੰ ਹੀ ਪੁੱਜ ਗਏ ਸਨ।

ਸੈਸ਼ਨ ਦੌਰਾਨ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਚੰਡੀਗੜ੍ਹ ਅਤੇ ਐਮ ਪੀ ਅੰਮ੍ਰਿਤਪਾਲ ਸਿੰਘ ਉਤੇ ਐਨ ਐਸ ਏ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਦੇ ਹੋਏ ਰਿਹਾਈ ਦੀ ਮੰਗ ਕੀਤੀ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦਾ ਨਾਂ ਲਏ ਬਗੈਰ ਕਿਹਾ ਕਿ ਪੰਜਾਬ ਵਿੱਚ ਰੋਜ਼ ਪੱਥਰ ਸੁੱਟ ਕੇ ਪਾਣੀ ਮਾਪਣ ਦੀ ਕੋਸ਼ਿਸ਼ ਕਿਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ। ਬੇਸ਼ੱਕ ਪੰਜਾਬ ਯੂਨੀਵਰਸਿਟੀ ਦਾ ਮਾਮਲਾ ਹੋਵੇ ਜਿੱਥੇ ਅਜਿਹੇ ਵਾਈਸ ਚਾਂਸਲਰ ਲਗਾਏ ਜਾ ਰਹੇ ਹਨ ਜੋ ਇੱਥੋਂ ਦੇ ਸੱਭਿਆਚਾਰ ਨੂੰ ਬਦਲਣਾ ਚਾਹੁੰਦੇ ਹਨ, ਉਹ ਇਤਿਹਾਸ ਨੂੰ ਬਦਲਣਾ ਚਾਹੁੰਦੇ ਹਨ। ਬਾਜਵਾ ਨੇ ਸਾਰਿਆਂ ਨੂੰ ਕੇਂਦਰ ਸਰਕਾਰ ਦੇ ਇਸ ਰਵੱਈਏ ਦੇ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਾਡੇ ਸਾਰਿਆਂ ਵਿੱਚ ਮਤਭੇਦ ਹੋ ਸਕਦੇ ਹਨ ਪਰ ਇੱਕ ਹੋ ਕੇ ਹੀ ਇਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਦੇ ਜੀ ਐਸ ਟੀ, ਕਦੇ ਯੂਨੀਵਰਸਿਟੀ ਤਾਂ ਕਦੇ ਆਰ ਡੀ ਐਫ ਦਾ ਮਾਮਲਾ ਲਿਆ ਕੇ ਸਾਨੂੰ ਪਰਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਪੂਰੇ ਵਿਸ਼ਵ ਵਿੱਚ ਅਦੁੱਤੀ ਹੈ ਅਤੇ ਉਨ੍ਹਾਂ ਦੇ ਫਲਸਫੇ ਕਾਰਨ ਹੀ ਸਮਾਨਤਾ ਦੀ ਗੱਲ ਸਾਹਮਣੇ ਆਈ। ਬੰਦਾ ਸਿੰਘ ਬਹਾਦਰ ਨੇ ਭੂਮੀਹੀਣਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਮਹਾਰਾਜਾ ਰਣਜੀਤ ਸਿੰਘ ਨੇ ਧਰਮ ਨਿਰਪੱਖ ਰਾਜ ਚਲਾਇਆ ਜਿੱਥੇ ਸਾਰਿਆਂ ਨੂੰ ਪ੍ਰਤੀਨਿਧਤਾ ਦਿੱਤੀ ਗਈ। ਇਹ ਇਸ ਲਈ ਹੋਇਆ ਕਿਉਂਕਿ ਗੁਰੂਆਂ ਦੀ ਧਰਮ ਨਿਰਪੱਖ ਭਾਵਨਾ (ਸਪਿਰਟ) ਸੀ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਟਿੱਪਣੀ ਤੇ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਜਨੀਤੀ ਕਰਨ ਲਈ ਕਈ ਹੋਰ ਮੰਚ ਹਨ ਪਰ ਉਹ ਆਪਣੀ ਆਦਤ ਤੋਂ ਬਾਜ਼ ਨਹੀਂ ਆਉਂਦੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਮੇਂ ਕੇਵਲ ਪੰਡਿਤ ਹੀ ਤਿਲਕ, ਜਨੇਊ ਨਹੀਂ ਪਹਿਨਦੇ ਸਨ ਬਲਕਿ ਉਹ ਸਨਾਤਨ ਦੀ ਪਛਾਣ ਸੀ ਜਿਸ ਦੀ ਰੱਖਿਆ ਲਈ ਗੁਰੂ ਸਾਹਿਬ ਨੇ ਸ਼ਹਾਦਤ ਦਿੱਤੀ। ਇਸ ਲਈ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਗਿਆ। ਬਲਿਦਾਨ ਦੀ ਇਹ ਪਰੰਪਰਾ ਰੁਕੀ ਨਹੀਂ, ਸਗੋਂ ਗੁਰੂ ਪੁੱਤਰਾਂ ਤੱਕ ਗਈ। ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਮਿਸਾਲ ਨਹੀਂ ਮਿਲਦੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਸਮਾਗਮ ਵਿੱਚ ਸਾਰਿਆਂ ਨੂੰ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਬੁਲਾਇਆ। ਉਹਨਾਂ ਕਿਹਾ ਕਿ ਸਾਡੇ ਉਤੇ ਅਪਾਰ ਬਖਸ਼ਿਸ਼ ਹੋਈ ਹੈ ਕਿ ਭਾਈ ਜੈਤਾ ਜੀ ਯਾਦਗਾਰ ਵਿਖੇ, ਖਾਲਸੇ ਦੇ ਪਵਿੱਤਰ ਖੰਡੇ ਹੇਠ ਗੁਰੂ ਤੇਗ ਬਹਾਦਰ ਪਾਤਸ਼ਾਹ ਦੀ ਇਸ ਸ਼ਹਾਦਤ ਦਾ ਸੁਨੇਹਾ ਸਾਰੀ ਦੁਨੀਆ ਦੇ ਵਿੱਚ ਪਹੁੰਚਾਉਣ ਦੇ ਲਈ ਅਸੀਂ ਸਾਰੇ ਇਥੇ ਇਕੱਤਰ ਹੋਏ ਹਾਂ।

ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵੀ ਵਿਧਾਨ ਸਭਾ ਸੈਸ਼ਨ ਵਿੱਚ ਪੁੱਜੇ। ਜੇਲ੍ਹ ਵਿੱਚੋਂ ਰਿਹਾਅ ਹੋਣ ਬਾਦ ਅੱਜ ਉਹ ਪਹਿਲੀ ਵਾਰ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਪੁੱਜੇ ਹਨ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਵਿਧਾਨ ਸਭਾ ਵਿੱਚ ਪਹੁੰਚੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਸਦਨ ਦੀ ਕਾਰਵਾਈ ਦੇਖਣ ਪੁੱਜੇ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਵੀ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸਦਨ ਵਿਚ ਮੌਜੂਦ ਰਹੇ। ਵਿਧਾਨ ਸਭਾ ਵਿੱਚ ਗਾਇਕ ਸਤਿੰਦਰ ਸਰਤਾਜ ਵੀ ਪਹੁੰਚੇ। ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending