Connect with us

Mohali

ਸੀਸ ਮਾਰਗ ਨਗਰ ਕੀਰਤਨ ਦਾ ਮੁਹਾਲੀ ਪਹੁੰਚਣ ਤੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ

Published

on

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸੀਸ ਮਾਰਗ” ਨਗਰ ਕੀਰਤਨ ਦੇ 28 ਨਵੰਬਰ ਨੂੰ ਗੁ ਅੰਬ ਸਾਹਿਬ ਮੁਹਾਲੀ ਪਹੁੰਚਣ ਤੇ ਸਵਾਗਤੀ ਤਿਆਰੀਆਂ ਕਰਨ ਅਤੇ ਜੀ ਆਇਆਂ ਨੂੰ ਕਹਿਣ ਲਈ ਮੀਟਿੰਗ ਕੀਤੀ ਗਈ।

ਨਗਰ ਕੀਤਰਨ 28 ਨਵੰਬਰ ਨੂੰ ਗੁਰਦੁਆਰਾ ਨਾਭਾ ਸਾਹਿਬ ਜੀਰਕਪੁਰ ਤੋਂ ਸਵੇਰੇ 8.30 ਵਜੇ ਸਵੇਰੇ ਚੱਲ ਕੇ ਏਅਰਪੋਰਟ ਰੋਡ ਹੁੰਦਾ ਹੋਇਆ ਏਅਰਪੋਰਟ ਚੌਕ, ਸੈਕਟਰ 82, ਗੁ ਸਿੰਘ ਸ਼ਹੀਦਾਂ ਸੋਹਾਣਾ, ਸੈਕਟਰ 71, ਟੀ ਡੀ ਆਈ ਲਾਇਟਾਂ, ਨਿੱਜਰ ਚੌਕ, ਖਰੜ ਬੱਸ ਸਟੈਂਡ, ਸਹੋੜਾ, ਚਨਾਲੋਂ, ਕੁਰਾਲੀ ਹੁੰਦਾ ਹੋਇਆ ਰਾਤ ਗੁ: ਬਿਬਾਣਗੜ ਸਾਹਿਬ ਕੀਰਤਪੁਰ ਸਾਹਿਬ ਵਿਖੇ ਰਾਤਰੀ ਠਹਿਰਾਉ ਹੋਵੇਗਾ।

ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਸz ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਇਹ ਨਗਰ ਕੀਰਤਨ 25 ਨਵੰਬਰ 2025 ਨੂੰ ਸਵੇਰੇ 10 ਵਜੇ ਗੁ: ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋ ਕੇ 29 ਨਵੰਬਰ 2025 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਹਨਾਂ ਕਿਹਾ ਕਿ ਨਗਰ ਕੀਰਤਨ ਦਾ ਮੁਹਾਲੀ ਪਹੁੰਚਣ ਤੇ ਪੂਰੇ ਜੋਸ਼ ਅਤੇ ਜਾਹੋ ਜਲਾਲ ਨਾਲ ਸਵਾਗਤ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁ. ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸz. ਰਜਿੰਦਰ ਸਿੰਘ ਟੌਹੜਾ, ਤਾਲਮੇਲ ਕਮੇਟੀ ਦ ਕਾਰਜਕਾਰੀ ਪ੍ਰਧਾਨ ਸz. ਮਨਜੀਤ ਸਿੰਘ ਮਾਨ, ਸz. ਕਰਮ ਸਿੰਘ ਬਬਰਾ ਸੀਨੀਅਰ ਮੀਤ ਪ੍ਰਧਾਨ, ਸz. ਕਮਲਜੀਤ ਸਿੰਘ ਰੂਬੀ, ਸz. ਰਮਨਦੀਪ ਸਿੰਘ ਬਾਵਾ, ਸz. ਪ੍ਰੀਤਮ ਸਿੰਘ, ਬੀਬੀ ਮਨਮੋਹਨ ਕੌਰ, ਸz. ਸੁਖਵਿੰਦਰ ਸਿੰਘ, ਸz. ਗੁਰਭਾਗ ਸਿੰਘ, ਭਾਈ ਜਤਿੰਦਰ ਸਿੰਘ ਬਟਾਲਾ, ਭਾਈ ਸਤਨਾਮ ਸਿੰਘ ਪ੍ਰਚਾਰਕ ਅਤੇ ਭਾਈ ਸਤਨਾਮ ਸਿੰਘ ਮਨੌਲੀ ਪ੍ਰਚਾਰਕ ਆਦਿ ਸੰਗਤਾਂ ਹਾਜਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending